Ferozepur News

ਪੰਜਾਬ ਸਰਕਾਰ ਵੱਲੋਂ ਨਵੀਆਂ ਇਤਿਹਾਸਕ ਯਾਦਗਾਰਾਂ ਦੀ ਉਸਾਰੀ ਲਈ 2 ਹਜ਼ਾਰ ਕਰੋੜ ਰੁਪਏ ਖਰਚੇ ਜਾ ਰਹੇ ਹਨ : ਠੰਡਲ

DSC01240ਫਿਰੋਜ਼ਪੁਰ 12 ਅਕਤੂਬਰ (ਏ.ਸੀ.ਚਾਵਲਾ) ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸੈਰ ਸਪਾਟੇ ਨੂੰ ਵਿਕਸਤ ਕਰਨ, ਲੋਕਾਂ ਨੂੰ ਉਨ•ਾਂ ਦੇ ਇਤਿਹਾਸਕ ਅਤੇ ਮਾਣਮੱਤੇ ਵਿਰਸੇ ਨਾਲ ਜੋੜਨ ਅਤੇ ਇਤਿਹਾਸ ਤੋਂ ਜਾਣੂੰ ਕਰਵਾਉਣ ਦੇ ਮਕਸਦ ਨਾਲ ਨਵੀਆਂ ਇਤਿਹਾਸਕ ਯਾਦਗਾਰਾਂ ਦੀ ਉਸਾਰੀ ਤੇ 2 ਹਜ਼ਾਰ ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਹ ਜਾਣਕਾਰੀ ਪੰਜਾਬ ਦੇ ਜੇਲ•ਾਂ, ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਪੰਜਾਬ ਸ. ਸੋਹਣ ਸਿੰਘ ਠੰਡਲ ਨੇ ਸ਼ਹੀਦੀ ਸਮਾਰਕ ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਦਿੱਤੀ। ਇਸ ਮੌਕੇ ਉਨ•ਾਂ ਦੇ ਨਾਲ ਸ. ਜੋਗਿੰਦਰ ਸਿੰਘ ਜਿੰਦੂ ਵਿਧਾਇਕ ਫਿਰੋਜ਼ਪੁਰ ਦਿਹਾਤੀ, ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਅਤੇ ਸ. ਅਵਤਾਰ ਸਿੰਘ ਮਿੰਨਾ ਚੇਅਰਮੈਨ ਪੰਜਾਬ ਕੋਆਪਰੇਟਿਵ ਬੈਂਕ ਵੀ ਹਾਜਰ ਸਨ। ਕੈਬਨਿਟ ਮੰਤਰੀ ਸ. ਸੋਹਣ ਸਿੰਘ ਠੰਡਲ ਨੇ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਯੋਗ ਅਤੇ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਵੱਡੇ ਪੱਧਰ ਤੇ ਇਤਿਹਾਸਕ ਤੇ ਧਾਰਮਿਕਾਂ ਯਾਦਗਾਰਾਂ ਦੀ ਉਸਾਰੀ ਕੀਤੀ ਗਈ ਹੈ । ਜਿਨ•ਾਂ ਵਿਚ ਚੱਪੜਚਿੜੀ, ਛੋਟਾ ਘੱਲੂਘਾਰਾ, ਵੱਡਾ ਘੱਲੂਘਾਰਾ, ਕੁੱਪ ਰਹੀੜਾ, ਵਿਰਾਸਤ ਏ ਖ਼ਾਲਸਾ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਕਰਤਾਰਪੁਰ ਸਾਹਿਬ, ਰਾਮ ਤੀਰਥ ਸਮੇਤ ਵੱਡੀ ਗਿਣਤੀ ਵਿਚ ਇਤਿਹਾਸਕ/ਧਾਰਮਿਕ ਯਾਦਗਾਰਾਂ ਦੀ ਉਸਾਰੀ ਕਰਵਾਈ ਗਈ ਹੈ। ਉਨ•ਾਂ ਦੱਸਿਆ ਕਿ ਸਰਕਾਰ ਵੱਲੋਂ ਹੋਰ ਨਵੀਆਂ ਇਤਿਹਾਸਕ ਯਾਦਗਾਰਾਂ ਤੇ 2 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ ਉਨ•ਾਂ ਕਿਹਾ ਕਿ ਇਸ ਦਾ ਮਕਸਦ ਜਿੱਥੇ ਨਵੀਂ ਪੀੜ•ੀ ਨੂੰ ਆਪਣੇ ਵੱਡਮੁੱਲੇ ਇਤਿਹਾਸ ਅਤੇ ਸੱਭਿਆਚਾਰ ਵਿਰਸੇ ਨਾਲ ਜੋੜਨਾ ਹੈ ਉੱਥੇ ਹੀ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੂੰ ਪੰਜਾਬ ਵਿਚ ਸੈਰ ਸਪਾਟੇ ਲਈ ਆਕਰਸ਼ਿਤ ਕਰਨਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਨੂੰ ਹੋਰ ਵਧਾਉਣ ਲਈ ਇਤਿਹਾਸਕ ਅਤੇ ਪੁਰਾਤਨ ਇਮਾਰਤਾਂ ਦੀ ਮੁਰੰਮਤ ਤੇ 100 ਕਰੋੜ ਖ਼ਰਚ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ. ਸੋਹਣ ਸਿੰਘ ਠੰਡਲ ਨੇ ਕਿਹਾ ਕਿ ਜਲਦੀ ਹੀ ਸ਼ਹੀਦੀ ਸਮਾਰਕ ਹੂਸੈਨੀਵਾਲਾ ਵਿਖੇ ਲਾਈਟ ਐਂਡ ਸਾਊਂਡ ਸਿਸਟਮ ਚਾਲੂ ਕੀਤਾ ਜਾਵੇਗਾ ਤਾਂ ਜੋ ਸੈਲਾਨੀ ਇਸ ਇਤਿਹਾਸਕ ਅਤੇ ਪਵਿੱਤਰ ਥਾਂ ਨੂੰ ਦੇਖਣ ਆ ਸਕਣ। ਉਨ•ਾਂ ਇਸ ਮੌਕੇ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ. ਜੋਗਿੰਦਰ ਸਿੰਘ ਜਿੰਦੂ ਦੀ ਮੰਗ ਤੇ ਵਿਸ਼ਵਾਸ ਦਿਵਾਇਆ ਕਿ ਸ਼ਹੀਦੀ ਸਮਾਰਕ ਹੂਸੈਨੀਵਾਲਾ, ਅੰਗਰੇਜ਼ਾਂ ਅਤੇ ਸਿੱਖਾਂ ਦੀ ਲੜਾਈ ਦੀ ਯਾਦਗਾਰਾਂ ਫ਼ਿਰੋਜ਼ਸ਼ਾਹ, ਮੁੱਦਕੀ ਅਤੇ ਸਭਰਾਵਾਂ ਦੇ ਵਿਕਾਸ ਲਈ ਉਨ•ਾਂ ਦੇ ਵਿਭਾਗ ਵੱਲੋਂ ਪੂਰੇ ਯਤਨ ਕੀਤੇ ਜਾਣਗੇ ਅਤੇ ਇਸ ਕੰਮ ਲਈ ਗ੍ਰਾਂਟ ਵੀ ਜਾਰੀ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਚੰਡੀਗੜ• ਵਿਖੇ ਅੰਤਰਰਾਸ਼ਟਰੀ ਹਵਾਈ ਅੱਡਾ ਬਣਨ ਨਾਲ ਵੀ ਪੰਜਾਬ ਵਿਚ ਸੈਰ ਸਪਾਟਾ ਦੇ ਉਦਯੋਗ ਵਧਾਵਾ ਮਿਲੇਗਾ। ਉਨ•ਾਂ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਵਿਖੇ ਪੂਰੇ ਦੇਸ਼ ਦੇ ਧਾਰਮਿਕ ਸਥਾਨਾਂ ਵਿਚੋਂ ਸਭ ਤੋਂ ਜ਼ਿਆਦਾ ਸੈਲਾਨੀ ਅਤੇ ਸ਼ਰਧਾਲੂ ਦਰਸ਼ਨਾਂ ਲਈ ਆਏ ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ•ਾਂ ਕਿਹਾ ਕਿ ਜੇਲ•ਾਂ ਵਿਚ ਕਿਸੇ ਨੂੰ ਵੀ ਨਸ਼ਾ ਤਸਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਹੋਵੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ•ਾਂ ਰਾਜ ਦੀ ਕਿਸਾਨੀ ਦੇ ਨਾਲ ਹੈ ਅਤੇ ਮੁੱਖ ਮੰਤਰੀ ਵੱਲੋਂ ਨਰਮੇ ਦੀ ਬਿਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ 600 ਕਰੋੜ ਤੋਂ ਜ਼ਿਆਦਾ ਰਾਸ਼ੀ ਜਾਰੀ ਕੀਤੀ ਗਈ ਹੈ। ਉਨ•ਾਂ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਤੇ ਦੋਸ਼ ਲਾਏ ਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਥਾਂ ਇਸ ਮਸਲੇ ਤੇ ਸਿਆਸੀ ਰੋਟੀਆਂ ਸੇਕ ਰਹੇ ਹਨ। ਇਸ ਮੌਕੇ ਸ.ਸੰਦੀਪ ਸਿੰਘ ਗੜਾ ਐਸ.ਡੀ.ਐਮ.ਫਿਰੋਜ਼ਪੁਰ,  ਸ਼੍ਰੀ ਲਖਵਿੰਦਰ ਸਿੰਘ ਮੈਂਬਰ ਜਿਲ•ਾ ਪ੍ਰੀਸ਼ਦ, ਸ਼੍ਰੀ ਨਵਨੀਤ ਗੋਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ , ਸ੍ਰ. ਜਸਵੰਤ ਸਿੰਘ ਬੜੈਚ ਬੀ.ਡੀ.ਪੀ.ਓ, ਜੀਵਨ ਠਾਕੁਰ ਜੇਲ• ਫਿਰੋਜ਼ਪੁਰ ਆਦਿ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਤੇ ਅਧਿਕਾਰੀ  ਹਾਜਰ ਸਨ ।

Related Articles

Back to top button