Ferozepur News

ਪੰਜਾਬ ਸਰਕਾਰ ਵੱਲੋਂ ਮੋਬਾਈਲ ਮੈਡੀਕਲ ਯੂਨਿਟਾਂ ਵਿੱਚ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ – ਡਿਪਟੀ ਕਮਿਸ਼ਨਰ

DCFZR DECਫਿਰੋਜ਼ਪੁਰ  8 ਦਸੰਬਰ (ਏ.ਸੀ.ਚਾਵਲਾ ) ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ ਹਿੱਤ ਫੈਸਲਿਆਂ ਦੀ ਲੜੀ ਤਹਿਤ ਇਕ ਹੋਰ ਲੋਕ ਹਿੱਤ ਫੈਸਲਾ ਲੈਂਦੇ ਹੋਏ  ਮੋਬਾਈਲ ਮੈਡੀਕਲ ਯੂਨਿਟ ਅਤੇ ਮਿੰਨੀ ਮੋਬਾਈਲ ਮੈਡੀਕਲ ਯੂਨਿਟ ਵਿੱਚ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ। । ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਲੋਕਾਂ ਨੂੰ ਹੋਰ ਬਿਹਤਰ ਮੁਫ਼ਤ ਜਾਂ ਸਸਤੀਆਂ ਦਰਾਂ ਤੇ ਸਿਹਤ ਸੁਵਿਧਾਵਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ।  ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਸਰਕਾਰ ਵਲੋਂ ਹੁਣ ਮੋਬਾਈਲ ਮੈਡੀਕਲ ਯੂਨਿਟ ਅਤੇ ਮਿੰਨੀ ਮੈਡੀਕਲ ਯੂਨਿਟ ਦੀਆਂ ਸਾਰੀਆਂ ਸਿਹਤ ਸਹੂਲਤਾਂ ਬਿਲਕੁਲ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਵਿੱਚ ਲੋਕਾਂ ਨੂੰ ਓ.ਪੀ.ਡੀ., ਲੈਬ ਟੈਸਟ ਅਤੇ ਦਵਾਈਆਂ ਮੁਫ਼ਤ ਮਿਲਣਗੀਆਂ। ਜਦੋਂ ਕਿ ਇਸ ਤੋਂ ਪਹਿਲਾਂ ਓ.ਪੀ.ਡੀ. ਲਈ ਪਰਚੀ ਫੀਸ, ਲੈਬ ਟੈਸਟ ਅਤੇ ਹੋਰ ਦਵਾਈਆਂ ਦੇ ਲਈ ਪੈਸੇ ਖਰਚ ਕਰਨੇ ਪੈਂਦੇ ਸੀ; ਹੁਣ ਇਨ•ਾਂ ਸਾਰੀਆਂ ਸੇਵਾਵਾਂ ਨੂੰ ਬਿਲਕੁਲ ਮੁਫ਼ਤ ਕਰ ਦਿੱਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਹ ਐਮ.ਐਮ.ਯੂ ਚਲਾਉਣ ਦਾ ਉਦੇਸ਼ ਦੂਰ ਦੁਰਾਡੇ ਇਲਾਕਿਆਂ ਵਿੱਚ ਲੋਕਾਂ ਨੂੰ ਘਰ-ਘਰ ਤੱਕ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ। ਇਸ ਨਾਲ ਬਜ਼ੁਰਗ, ਮਹਿਲਾਵਾਂ, ਬੱਚਿਆਂ ਜਾਂ ਹੋਰ ਵਿਅਕਤੀ, ਜੋ ਸਿਹਤ ਕੇਂਦਰਾਂ ਵਿੱਚ ਇਲਾਜ ਕਰਵਾਉਣ ਨਹੀਂ ਆ ਸਕਦੇ, ਉਨ•ਾਂ ਨੂੰ ਘਰ ਬੈਠੇ ਹੀ ਸਿਹਤ ਸਹੂਲਤਾਂ ਦੀ ਸੁਵਿਧਾ ਦਿੱਤੀਆਂ ਜਾਂਦੀਆਂ ਹਨ। ਇਸ ਮੋਬਾਈਲ ਮੈਡੀਕਲ ਯੂਨਿਟ ਵਿੱਚ ਇੱਕ ਡਾਕਟਰ, ਇੱਕ ਨਰਸ, ਇੱਕ ਰੇਡਿਓਗ੍ਰਾਫਰ, ਇੱਕ ਲੈਬ ਅਟੈਂਡੈਂਟ, ਇੱਕ ਫਾਰਮਾਸਿਸਟ, ਹੈਲਪਰ ਅਤੇ ਡਰਾਈਵਰ ਮੌਜੂਦ ਰਹਿੰਦਾ ਹੈ। ਉਨ•ਾਂ ਕਿਹਾ ਕਿ ਹਰ ਸਾਲ ਹਜ਼ਾਰਾਂ ਲੋਕ ਸਰਕਾਰ ਦੀ ਇਸ ਲੋਕ ਭਲਾਈ ਸਕੀਮ ਦਾ ਲਾਭ ਉਠਾ ਰਹੇ ਹਨ ਤੇ ਹੁਣ ਸਾਰੇ ਟੈਸਟ ਤੇ ਇਲਾਜ  ਮੁਫ਼ਤ ਹੋਣ ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਵੱਡਾ ਲਾਭ ਮਿਲੇਗਾ। ਸਿਵਲ ਸਰਜਨ ਡਾ: ਪਰਦੀਪ  ਚਾਵਲਾ ਨੇ ਦੱਸਿਆ ਕਿ  ਸਿਹਤ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਹੀ ਮੁਫ਼ਤ ਜਣੇਪੇ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਵਿੱਚ ਗਰਭਵਤੀ ਮਹਿਲਾਵਾਂ ਦੇ ਆਉਣ-ਜਾਣ, ਇਲਾਜ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ•ਾਂ ਇੱਕ ਸਾਲ ਤੱਕ ਦੇ ਸਾਰੇ ਬੱਚਿਆਂ ਅਤੇ ਪੰਜ ਸਾਲ ਤੱਕ ਦੀਆਂ ਲੜਕੀਆਂ ਦਾ ਇਲਾਜ ਤੇ ਦਵਾਈਆਂ ਮੁਫ਼ਤ ਹਨ। ਉਨ•ਾਂ ਦੱਸਿਆ ਕਿ ਜ਼ਿਆਦਾਤਰ ਜ਼ਰੂਰੀ ਦਵਾਈਆਂ ਮੁਫ਼ਤ ਤੇ ਘੱਟ ਰੇਟਾਂ ਤੇ ਉਪਲੱਬਧ ਕਰਵਾਈਆਂ ਜਾਂਦੀਆਂ ਹਨ।

Related Articles

Back to top button