ਪੰਜਾਬ ਸਰਕਾਰ ਵੱਲੋਂ ਰਾਜ ਵਿਚ ਵਪਾਰੀਆਂ ਦੀ ਭਲਾਈ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ- ਵਿਧਾਇਕ ਪਰਮਿੰਦਰ ਸਿੰਘ ਪਿੰਕੀ
ਫਿਰੋਜ਼ਪੁਰ 1 ਨਵੰਬਰ 2017 ( ) ਪੰਜਾਬ ਸਰਕਾਰ ਵੱਲੋਂ ਰਾਜ ਵਿਚ ਵਪਾਰੀ ਵਰਗ ਦੀ ਬਿਹਤਰੀ ਅਤੇ ਨਵੀਂ ਉਦਯੋਗਿਕ ਕ੍ਰਾਂਤੀ ਲਿਆਉਣ ਅਤੇ ਪੁਰਾਣੇ ਉਦਯੋਗਾਂ ਨੂੰ ਮੁੜ ਤੋਂ ਪੈਰਾਂ ਸਿਰ ਖੜੇ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਅਗਰਵਾਲ ਧਰਮਸ਼ਾਲਾ ਫਿਰੋਜ਼ਪੁਰ ਸ਼ਹਿਰ ਵਿਖੇ ਸ਼ਹਿਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਨਾਲ ਗੱਲਬਾਤ ਦੌਰਾਨ ਕੀਤਾ।
ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਵਪਾਰ ਲਈ ਉਹ ਜਲਦ ਹੀ ਜ਼ਿਲ੍ਹੇ ਵਿੱਚ ਇਕ ਵੱਡੀ ਇੰਡਸਟਰੀ ਲੈ ਕੇ ਆ ਰਹੇ ਹਨ, ਜਿਸ ਨਾਲ ਫਿਰੋਜ਼ਪੁਰ ਜ਼ਿਲ੍ਹੇ ਦੇ ਕਾਰੋਬਾਰ ਵਿੱਚ ਵੀ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਰਾਜ ਸਰਕਾਰ ਵੱਲੋਂ ਕਾਰੋਬਾਰ ਅਤੇ ਵਪਾਰੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਵਿਚ ਵੱਡੇ ਉਦਯੋਗ ਲਗਵਾ ਕੇ ਜ਼ਿਲ੍ਹੇ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰਾ ਕਰਨਗੇ, ਇਸ ਨਾਲ ਜਿੱਥੇ ਜ਼ਿਲ੍ਹੇ ਦਾ ਵਿਕਾਸ ਹੋਵੇਗਾ ਉੱਥੇ ਵੱਡੇ ਪੱਧਰ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।
ਇਸ ਮੌਕੇ ਵਪਾਰ ਮੰਡਲ ਦੇ ਅਹੁਦੇਦਾਰਾਂ ਨੇ ਵਪਾਰ ਵਿਚ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਦੇ ਹੱਲ ਦੀ ਮੰਗੀ ਕੀਤੀ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਐਸ.ਪੀ ਅਜਮੇਰ ਸਿੰਘ ਬਾਠ, ਡੀ.ਐਸ.ਪੀ ਹਰਿੰਦਰ ਸਿੰਘ ਡੋਡ, ਸ਼੍ਰੀ ਅਸ਼ੋਕ ਗੁਪਤਾ, ਸ਼੍ਰੀ ਗੁਲਸ਼ਨ ਮੋਂਗਾ, ਸ਼੍ਰੀ ਬਲਵੀਰ ਬਾਠ ਸ਼੍ਰੀ ਧਰਮਜੀਤ ਗਿਆਨ ਹੌਂਡਾ, ਸ਼੍ਰੀ ਸਤਪਾਲ ਬਜਾਜ, ਸ਼੍ਰੀ ਖੁਸ਼ਵਿੰਦਰ ਚਾਵਲਾ, ਸ੍ਰ: ਗੁਰਚਰਨ ਸਿੰਘ, ਸ਼੍ਰੀ ਜੁਨਿੰਦਰ ਗੋਇਲ, , ਸ਼੍ਰੀ ਵਿਜੈ ਤੁਲੀ, ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਸ਼ਹਿਰ ਦੇ ਵਪਾਰੀ ਹਾਜ਼ਰ ਸਨ।