Ferozepur News

ਪੰਜਾਬ ਸਰਕਾਰ ਵੱਲੋਂ ਸਮਾਜ ਸੇਵਾ ਸਬੰਧੀ ਗਤੀਵਿਧੀਆਂ ਕਰਨ ਵਾਲੇ ਮਾਨਤਾ ਪ੍ਰਾਪਤ ਯੁਵਕ ਕਲੱਬ ਨੂੰ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਸਮਾਜ ਸੇਵਾ ਸਬੰਧੀ ਗਤੀਵਿਧੀਆਂ ਕਰਨ ਵਾਲੇ ਮਾਨਤਾ ਪ੍ਰਾਪਤ ਯੁਵਕ ਕਲੱਬ ਨੂੰ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ-ਡਿਪਟੀ ਕਮਿਸ਼ਨਰਪੰਜਾਬ ਸਰਕਾਰ ਵੱਲੋਂ ਸਮਾਜ ਸੇਵਾ ਸਬੰਧੀ ਗਤੀਵਿਧੀਆਂ ਕਰਨ ਵਾਲੇ ਮਾਨਤਾ ਪ੍ਰਾਪਤ ਯੁਵਕ ਕਲੱਬ ਨੂੰ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ-ਡਿਪਟੀ ਕਮਿਸ਼ਨਰ

  • ਸਹਾਇਤ ਰਾਸ਼ੀ ਲੈਣ ਦੇ ਚਾਹਵਾਨ ਕਲੱਬ 20 ਨਵੰਬਰ ਤੱਕ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਵਿਖੇ ਆਪਣੀਆਂ ਫਾਈਲਾਂ ਜਮ੍ਹਾਂ ਕਰਵਾਉਣ

ਫਿਰੋਜ਼ਪੁਰ 28 ਅਕਤੂਬਰ 2024….

        ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਮਾਨਤਾ (ਐਫੀਲੀਏਟਿਡ) ਯੁਵਕ ਕਲੱਬ ਜਿਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ/ਸ਼ਹਿਰਾਂ ਵਿੱਚ ਭਲਾਈ ਕੰਮਾਂ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ ਅਤੇ ਸਮਾਜ ਸੇਵਾ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਮਾਨਤਾ ਪ੍ਰਾਪਤ ਯੁਵਕ ਕਲੱਬਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਦੇਣ ਲਈ 20 ਨਵੰਬਰ 2024 ਤੱਕ ਜ਼ਿਲ੍ਹੇ ਵਿੱਚੋਂ ਫਾਈਲਾਂ ਦੀ ਮੰਗ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸਿ਼ਖਾ ਸ਼ਰਮਾ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਫਾਈਲਾਂ ਵਿੱਚ ਰਿਪੋਰਟ ਦੇ ਨਾਲ ਕਲੱਬਾਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਜ਼ਿਲ੍ਹੇ ਭਰ ਵਿੱਚੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਅਤੇ ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵਿੱਤੀ ਸਹਾਇਤਾ ਪ੍ਰਾਪਤ ਕਰ ਚੁੱਕੇ ਕਲੱਬ ਵਿਚਾਰੇ ਨਹੀਂ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਕਲੱਬਾਂ ਵੱਲੋਂ ਇਹ ਫਾਈਲਾਂ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਦੇ ਕਮਰਾ ਨੰ: 21—22, ਏ-ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 96460-20541 ਜਾਂ 94176-83144 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button