“ਪੰਜਾਬ ਸਿੱਖਿਆ ਕ੍ਰਾਂਤੀ” : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ ‘ਤੇ ਚੁੱਕੇ ਜਾ ਰਹੇ ਹਨ ਕਦਮ : ਦਹੀਯਾ
“ਪੰਜਾਬ ਸਿੱਖਿਆ ਕ੍ਰਾਂਤੀ” : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ ‘ਤੇ ਚੁੱਕੇ ਜਾ ਰਹੇ ਹਨ ਕਦਮ : ਦਹੀਯਾ
ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਫ਼ਿਰੋਜ਼ਪੁਰ, 21 ਅਪ੍ਰੈਲ, 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜਿੱਥੇ ਰਾਜ ਨੂੰ ਨਸ਼ਾ, ਭ੍ਰਿਸ਼ਟਾਚਾਰ ਅਤੇ ਬੇਰੋਜ਼ਗਾਰੀ ਮੁਕਤ ਬਣਾਉਣ ਲਈ ਨਿਰੰਤਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਰਾਜ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵੀ ਪੂਰੀ ਦ੍ਰਿੜਤਾ ਤੇ ਵਚਨਬੱਧਤਾ ਨਾਲ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਹਬੀਬ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗੰਧੂ ਕਿਲਚਾ ਉਤਾੜ, ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਬੈਂਕਾ ਸਿੰਘ ਅਤੇ ਸਰਕਾਰੀ ਹਾਈ ਸਕੂਲ ਰੁਹੇਲਾ ਹਾਜੀ ਉਤਾੜ ’ਚ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਕਰਵਾਏ ਗਏ ਉਦਘਾਟਨ ਸਮਾਗਮਾਂ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਸੁਨੀਤਾ ਰਾਣੀ, ਬੀ.ਪੀ.ਈ.ਓ ਰਣਜੀਤ ਸਿੰਘ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।
ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਉਠਾਉਣ ਅਤੇ ਆਪਣੇ ਯੋਗ ਅਧਿਆਪਕਾਂ ਦੀ ਰਹਿਨੁਮਾਈ ਵਿੱਚ ਸਖ਼ਤ ਮਿਹਨਤ ਕਰਕੇ ਬੁਲੰਦੀਆਂ ਨੂੰ ਛੂਹਣ ਅਤੇ ਆਪਣੇ ਅਧਿਆਪਕਾਂ, ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਸਿੱਖਿਆ ਕੋਆਰਡੀਨੇਟਰ , ਤਲਵਿੰਦਰ ਸਿੰਘ ਖਾਲਸਾ ਹਲਕਾ ਕੋਆਰਡੀਨੇਟਰ ਵਿਭਾਗ , ਸਰਬਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ, ਮੇਜਰ ਸਿੰਘ ਮੁਰਕਵਾਲਾ, ਬਲਵਿੰਦਰ ਸਿੰਘ, ਸਰਪੰਚ ਬਗੀਚਾ ਸਿੰਘ ਹਬੀਬ ਵਾਲਾ, ਜਗਜੀਤ ਸਿੰਘ ਸਰਪੰਚ ਗੰਦੂ ਕਿਲਚਾ, ਸੂਬਾ ਸਿੰਘ ਸਰਪੰਚ ਝੁੱਗੇ ਬੈਂਕਾਂ ਸਿੰਘ, ਪਰਮਜੀਤ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਲੱਡੂ ਸਰਪੰਚ ਰੁਹੇਲਾ ਹਾਜੀ, ਸਕੂਲ ਮੁਖੀ ਕਪਿਲ ਸਨਨ, ਅਨਿਲ ਧਵਨ ਸੀ.ਐੱਚ.ਟੀ, ਮਨਮੀਤ ਕੌਰ ਹੈਡ ਟੀਚਰ, ਅਨੁਰਾਧਾ ਗਗਨੇਜਾ ਆਦਿ ਹਾਜ਼ਰ ਸਨ।