Ferozepur News

‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਫ਼ਿਰੋਜ਼ਪੁਰ, 21 ਅਪ੍ਰੈਲ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਉਪਲਬੱਧ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।  ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਸਰਕਾਰੀ ਮਿਡਲ ਸਕੂਲ ਕਾਮਲ ਵਾਲਾ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਕੁਤਬਦੀਨ ਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਾਲੇ ਕੇ ਹਿਠਾੜ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਮੱਦੇਨਜ਼ਰ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਵੀ ਹਾਜ਼ਰ ਸਨ।
ਵਿਧਾਇਕ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਨਿਰੰਤਰ ਯਤਨਾਂ ਨਾਲ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਉੱਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਆਈ.ਆਈ.ਟੀ. ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਮੁਕਾਬਲੇਬਾਜੀ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਸਕਣ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉੱਚ ਵੱਕਾਰੀ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਮਿੱਥਿਆ ਗਿਆ ਟੀਚਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਅਤ ਸਮਾਜ ਹੀ ਕਿਸੇ ਵਿਕਸਿਤ ਰਾਜ ਅਤੇ ਦੇਸ਼ ਦੀ ਬੁਨਿਆਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਰਾਜ ਦੇ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ ਦੇ ਸਮਾਨ ਮੌਕੇ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੈ।
ਸ. ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ।
ਇਸ ਮੌਕੇ ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ, ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ, ਗੁਰਜੀਤ ਸਿੰਘ ਚੀਮਾ, ਦਵਿੰਦਰ ਸਿੰਘ ਟੋਨਾ ਉੱਪਲ, ਸੁਰਿੰਦਰ ਸਿੰਘ ਗਿੱਲ ਹਲਕਾ ਕੋਆਰਡੀਨੇਟਰ ਫ਼ਿਰੋਜ਼ਪੁਰ ਸ਼ਹਿਰੀ, ਸੀ.ਐੱਚ.ਟੀ ਕਵਲਬੀਰ ਸਿੰਘ, ਸੰਦੀਪ ਕੁਮਾਰ ਬਲਾਕ ਮੀਡੀਆ ਕੋਆਰਡੀਨੇਟਰ ਧਰਮਵੀਰ ਸਿੰਘ ਨੰਬਰਦਾਰ, ਗੁਰਜੀਤ ਸਿੰਘ ਸੰਧੂ, ਪਿੱਪਲ ਸਿੰਘ ਬਲਾਕ ਪ੍ਰਧਾਨ, ਨਿਸ਼ਾਨ ਸਿੰਘ ਸਰਪੰਚ, ਹਰਜਿੰਦਰ ਸਿੰਘ ਸਰਪੰਚ, ਦਲੇਰ ਸਿੰਘ ਸਰਪੰਚ, ਦਿਲਬਾਗ ਸਿੰਘ ਸਰਪੰਚ, ਬਲਦੇਵ ਸਿੰਘ ਬਲਾਕ ਪ੍ਰਧਾਨ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button