Ferozepur News

ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜਪੁਰ ਵੱਲੋਂ 15 ਵਿਦਿਆਰਥੀਆਂ ਨੂੰ ਨੌਕਰੀ ਤੇ ਲਗਵਾਇਆ

ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜਪੁਰ ਵੱਲੋਂ 15 ਵਿਦਿਆਰਥੀਆਂ ਨੂੰ ਨੌਕਰੀ ਤੇ ਲਗਵਾਇਆ
??????

ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜਪੁਰ ਵੱਲੋਂ 15 ਵਿਦਿਆਰਥੀਆਂ ਨੂੰ ਨੌਕਰੀ ਤੇ ਲਗਵਾਇਆ

ਫਿਰੋਜਪੁਰ, 12.7.2022: ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜਪੁਰ ਵੱਲੋਂ 15 ਵਿਦਿਆਰਥੀਆਂ ਨੂੰ ਪੈਲੀਕਨ ਟ੍ਰੇਨਿੰਗ ਪਾਰਟਨਰ ਰਾਹੀਂ ਹੋਟਲ ਮੈਨੇਜਮੈਂਟ ਦਾ ਕੋਰਸ ਕਰਵਾ ਕੇ ਨੌਕਰੀ ਤੇ ਲਗਵਾਇਆ ਗਿਆ। ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਮਿਤੀ 11—07—2022 ਨੂੰ ਦਫਤਰ ਵਿਖੇ ਬੁਲਾ ਕੇ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼੍ਰੀ ਅਭਿਸ਼ੇਕ ਸ਼ਰਮਾ ਪੀ.ਸੀ.ਐਸ. ਫਿਰੋਜਪੁਰ ਜੀ ਨੇ ਹਾਜਰ ਹੋ ਕੇ ਨੌਕਰੀ ਪ੍ਰਾਪਤ ਕਰ ਚੁੱਕੇ ਪ੍ਰਾਰਥੀਆਂ ਦਾ ਹੌਸਲਾ ਵਧਾਇਆ ਅਤੇ ਭਵਿੱਖ ਲਈ ਸ਼ੁੱਭ ਕਾਮਾਨਾਵਾਂ ਦਿੱਤੀਆਂ।
ਇਸ ਮੌਕੇ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਸ਼੍ਰੀ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਸ਼੍ਰੀ ਨਵਦੀਪ ਅਸੀਜਾ, ਟ੍ਰੇਨਿੰਗ ਐੱਡ ਪਲੇਸਮੈਂਟ ਮੈਨੇਜਰ, ਆਦਿ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button