Ferozepur News

ਪੰਜਾਬ ਹੋਮਗਾਰਡਜ ਅਤੇ ਸਿਵਲ ਡਿਫੈਂਸ ਦੇ ਕੋਰੋਨਾ ਯੋਧਿਆਂ ਨੂੰ ਡੀ.ਜੀ ਕਮੈਂਡੇਸ਼ਨ ਡਿਸਕ ਨਾਲ ਕੀਤਾ ਗਿਆ ਸਨਮਾਨਿਤ

ਪੰਜਾਬ ਹੋਮਗਾਰਡਜ ਅਤੇ ਸਿਵਲ ਡਿਫੈਂਸ ਦੇ ਕੋਰੋਨਾ ਯੋਧਿਆਂ ਨੂੰ ਡੀ.ਜੀ ਕਮੈਂਡੇਸ਼ਨ ਡਿਸਕ ਨਾਲ ਕੀਤਾ ਗਿਆ ਸਨਮਾਨਿਤ

ਪੰਜਾਬ ਹੋਮਗਾਰਡਜ ਅਤੇ ਸਿਵਲ ਡਿਫੈਂਸ ਦੇ ਕੋਰੋਨਾ ਯੋਧਿਆਂ ਨੂੰ ਡੀ.ਜੀ ਕਮੈਂਡੇਸ਼ਨ ਡਿਸਕ ਨਾਲ ਕੀਤਾ ਗਿਆ ਸਨਮਾਨਿਤ

ਫਿਰੋਜ਼ਪੁਰ 24 ਜੂਨ 2020 ( ) ਕੋਰੋਨਾ ਮਹਾਮਾਰੀ ਦੌਰਾਨ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਾਲੇ ਪੰਜਾਬ ਹੋਮਗਾਰਡਜ਼ ਤੇ ਸਿਵਲ ਡਿਫੈਂਸ ਦੇ ਮੁਲਾਜ਼ਮਾਂ (ਕੋਰੋਨਾ ਯੋਧਿਆਂ) ਨੂੰ ਡੀ.ਜੀ. ਹੋਮ ਗਾਰਡਜ਼ ਕਮੈਂਡੇਸ਼ਨ ਡਿਸਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ. ਇਸ ਦੌਰਾਨ ਪੰਜਾਬ ਹੋਮਗਾਰਡਜ਼ ਤੇ ਸਿਵਲ ਡਿਫੈਂਸ ਕੰਪਲੈਕਸ ਪੰਜਾਬ ਹੋਮ ਗਾਰਡਜ਼ ਫਿਰੋਜ਼ਪੁਰ ਵਿਖੇ ਨਿਰਮਲ ਸਿੰਘ ਪਲਾਟੂਨ ਕਮਾਂਡਰ ਜ਼ਿਲ੍ਹਾ ਫਰੀਦਕੋਟ, ਗੁਰਸੇਵਕ ਸਿੰਘ ਪਲਾਟੂਨ ਕਮਾਂਡਰ ਜ਼ਿਲ੍ਹਾ ਮਾਨਸਾ, ਸ਼੍ਰੀ ਕ੍ਰਿਸ਼ਨ ਕੁਮਾਰ ਅੰਸਕਾਲੀ ਪਲਾਟੂਨ ਕਮਾਂਡਰ ਜ਼ਿਲ੍ਹਾ ਫਿਰੋਜ਼ਪਰ, ਗੁਰਮੀਤ ਸਿੰਘ ਅੰਸਕਾਲੀ ਪਲਾਟੂਨ ਕਮਾਂਡਰ ਜ਼ਿਲ੍ਹਾ ਬਠਿੰਡਾ ਅਤੇ ਗਾਰਡ ਚਰਨਜੀਤ ਸਿੰਘ ਜ਼ਿਲ੍ਹਾ ਮਾਨਸਾ ਨੂੰ ਡੀ.ਜੀ.ਪੀ ਪੰਜਾਬ ਹੋਮ ਗਾਰਡਜ਼ ਵੀ.ਕੇ ਭਾਵਰਾ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਡੀ.ਜੀ ਕਮੈਂਡੇਸ਼ਨ ਡਿਸਕ ਐਵਾਰਡ ਨਾਲ ਚਰਨਜੀਤ ਸਿੰਘ ਡਵੀਜ਼ਨਲ ਕਮਾਡੈਂਟ ਪੰਜਾਬ ਹੋਮ ਗਾਰਡਜ਼ ਫਿਰੋਜ਼ਪੁਰ ਵੱਲੋਂ ਸਨਮਾਨਿਤ ਕੀਤਾ ਗਿਆ।
ਇਨ੍ਹਾਂ ਕਰਮਚਾਰੀਆਂ ਵੱਲੋਂ ਕੋੋਰੋਨਾ ਮਹਾਂਮਾਰੀ ਦੌਰਾਨ ਫਰੰਟ ਲਾਈਨ ਤੇ ਪੂਰੀ ਇਮਾਨਦਾਰ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਗਈ.ਇਸ ਮੌਕੇ ਸ੍ਰੀ ਅਨਿਲ ਕੁਮਾਰ ਬਟਾਲੀਅਨ ਕਮਾਂਡਰ, ਸ੍ਰੀ ਰਜਿੰਦਰ ਕ੍ਰਿਸ਼ਨ ਜ਼ਿਲ੍ਹਾ ਕਮਾਂਡਰ, ਸ਼੍ਰੀ ਵਕੀਲ ਸਿੰਘ ਉਪ ਬਟਾਲੀਅਨ ਕਮਾਂਡਰ ਅਤੇ ਸ੍ਰੀ ਕਮਲਪ੍ਰੀਤ ਸਿੰਘ ਢਿੱਲੋਂ ਜ਼ਿਲ੍ਹਾ ਕਮਾਂਡਰ ਬਠਿੰਡਾ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button