ਪੰਥਕ ਇੱਕਠ ਵਿਚ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵੱਡੀ ਗਿਣਤੀ ‘ਚ ਸ਼ਾਮਲ ਹੋਏ ਅਕਾਲੀ ਵਰਕਰ
ਪੰਥਕ ਇੱਕਠ ਵਿਚ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵੱਡੀ ਗਿਣਤੀ ‘ਚ ਸ਼ਾਮਲ ਹੋਏ ਅਕਾਲੀ ਵਰਕਰ
ਫਿਰੋਜ਼ਪੁਰ, 2 ਜਨਵਰੀ,2022 । ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੂਦੁਆਰਾ ਸ਼੍ਰੀ ਮੰਜੀ ਸਾਹਿਬ ਦੇ ਦਿਵਾਨ ਹਾਲ ਵਿਚ ਕੀਤੇ ਗਏ ਪੰਥਕ ਇਕੱਠ ਵਿਚ ਸ਼ਾਮਲ ਹੋਣ ਲਈ ਫਿਰੋਜ਼ਪੁਰ ਸ਼ਹਿਰੀ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਪੰਥਕ ਇਕੱਠ ਵਿਚ ਸ਼ਾਮਲ ਹੋਏ। ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਮਾਜੌਦਾ ਸਰਕਾਰ ਦੇ ਰਾਜ ਦੌਰਾਨ ਲਗਾਤਾਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਵੱਧ ਰਹੀਆਂ ਹਨ, ਜਿਹਨਾਂ ਨੂੰ ਰੋਕਣ ਵਿਚ ਕਾਂਗਰਸ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਕੀਤਾ ਗਿਆ, ਇਸ ਲਈ ਅੱਜ ਗੁਰੂਦੁਆਰਾ ਮੰਜੀ ਸਾਹਿਬ ਵਿਖੇ ਪੰਥਕ ਇੱਕਠ ਕਰਕੇ ਬੇਅਦਬੀਆਂ ਦੀਆਂ ਹੋ ਰਹੀਆਂ ਘਟਨਾਵਾਂ ਦਾ ਰੋਸ ਜਤਾਇਆ ਜਾ ਰਿਹਾ ਹੈ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿੱਚੋਂ ਵੱਡੀ ਗਿਣਤੀ ਅਕਾਲੀ ਵਰਕਰ ਪੰਥਕ ਇਕੱਠ ਵਿਚ ਪਹੁੰਚੇ ।