ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦਾ ਲੜੀਵਾਰ ਧਰਨਾ 49ਵੇਂ ਦਿਨ ਚ ਸ਼ਾਮਿਲ
ਮੁਲਾਜ਼ਮਾਂ ਵਲੋਂ ਮੰਗਾਂ ਸਬੰਧੀ ਅਣਸੁਣਿਆ ਕਰਨ ਤੇ ਭਾਰੀ ਰੋਸ
ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦਾ ਲੜੀਵਾਰ ਧਰਨਾ 49ਵੇਂ ਦਿਨ ਚ ਸ਼ਾਮਿਲ
ਮੁਲਾਜ਼ਮਾਂ ਵਲੋਂ ਮੰਗਾਂ ਸਬੰਧੀ ਅਣਸੁਣਿਆ ਕਰਨ ਤੇ ਭਾਰੀ ਰੋਸ
Ferozepur, August 7, 2020: ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਭਰ ਚ ਜ਼ਿਲ੍ਹਾ ਪੱਧਰਾਂ ਤੇ ਚੱਲ ਰਿਹਾ ਧਰਨਾ ਅੱਜ 49ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਅੱਜ ਜ਼ਿਲਾ ਪ੍ਰੀਸ਼ਦ Ferozepur ਵਿਖੇ ਇਕੱਤਰ ਹੋਏ ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦੇ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ hanu tiwari ਨੇ ਕਿਹਾ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਫਾਰਮਾਸਿਸਟ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ 49 ਦਿਨਾਂ ਤੋਂ ਕੀਤੀ ਜਾਂ ਰਹੀ ਹੜਤਾਲ ਨੂੰ ਲੈਕੇ ਕੋਈ ਸੁਣਵਾਈ ਨਾ ਹੋਣ ਕਰਕੇ ਸਮੂਹ ਮੁਲਾਜ਼ਮਾਂ ਵਿਚ ਵਿਰੋਧ ਦੀ ਲਹਿਰ ਹੋਰ ਵੀ ਤੇਜ਼ ਹੋ ਗਈ ਜਦੋਂ ਸਿਹਤ ਵਿਭਾਗ ਦੇ ਸੈਕਟਰੀ ਵਲੋਂ ਪੱਤਰ ਜਾਰੀ ਕਰਕੇ ਹੜਤਾਲੀ ਫਾਰਮਾਸਿਸਟਾਂ ਨੂੰ ਕਾਰਣ ਦੱਸੋ ਨੋਟਿਸ ਭੇਜਿਆ ਗਿਆ ਹੈ ਮੁਲਾਜ਼ਮਾਂ ਦਾ ਕਹਿਣਾ ਹੈ ਕੇ ਜੇ ਸਿਹਤ ਮਹਿਕਮਾ ਉਹਨਾਂ ਵਲੋਂ ਕੀਤੀ ਜਾ ਰਹੀ ਹੜਤਾਲ ਜੇਕਰ ਲੋਕ ਹਿੱਤ ਸੇਵਾਵਾਂ ਹਿੱਤ ਨੂੰ ਲੈਕੇ ਇਹਨੇ ਹੀ ਫ਼ਿਕਰਮੰਦ ਹਨ ਤਾਂ ਇਹੋ ਜਿਹੇ ਨੋਟਿਸ ਭੇਜਣ ਦੀ ਬਜਾਇ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਸਮਝ ਕੇ ਮੰਗਾਂ ਦਾ ਹੱਲ ਕਰਨ ਸਬੰਧੀ ਮੁੱਖ ਮੰਤਰੀ ਨੂੰ ਚਿਠੀਆਂ ਜਾਰੀ ਕਰਨ ਪੰਚਾਇਤ ਮੰਤਰੀ ਵਲੋਂ ਪਿਛਲੇ ਦਿਨਾਂ ਤੋਂ ਲਗਾਏ ਜਾ ਰਹੇ ਲਾਰਿਆਂ ਤੋਂ ਤੰਗ ਆਕੇ ਜਥੇਬੰਦੀ ਦੁਆਰਾ ਮੁਲਤਵੀ ਕੀਤੇ ਸੰਘਰਸ਼ ਨੂੰ ਮੁੜ ਤੋਂ ਦੁਬਾਰਾ ਕੀਤੇ ਜਾਣ ਦੇ ਫੈਸਲੇ ਤਹਿਤ ਮਿਤੀ 10 ਅਗਸਤ ਨੂੰ ਪੰਚਾਇਤ ਮੰਤਰੀ ਦੀ ਰਿਹਾਇਸ਼ ਕਾਦੀਆਂ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ ਜੇਕਰ ਪੁਲਿਸ ਪ੍ਰਸਾਸ਼ਨ ਦੁਆਰਾ ਧੱਕੇਸ਼ਾਹੀ ਕੀਤੀ ਜਾਂਦੀ ਹੈ ਤਾਂ ਇਸ ਅੰਦੋਲਨ ਵਿਚ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਸੂਬੇ ਭਰ ਦੇ ਹਜ਼ਾਰਾਂ ਫਾਰਮਾਸਿਸਟ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਸਮੂਹਿਕ ਗਿਰਫਤਾਰੀਆਂ ਦਿੱਤੀਆਂ ਜਾਣਗੀਆਂ ਅਤੇ ਦੂਸਰੇ ਪੜਾਅ ਵਿਚ 15 ਅਗਸਤ ਪੰਚਾਇਤ ਮੰਤਰੀ ਦੁਆਰਾ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਮੌਕੇ ਸਮੂਹ ਮੁਲਾਜ਼ਮਾਂ ਵਲੋਂ ਸ਼ਹਿਰ ਵਿਚ ਕਾਲੀਆਂ ਝੰਡੀਆਂ ਨਾਲ ਫਲੈਗ ਮਾਰਚ ਕੀਤਾ ਜਾਵੇਗਾ ਉਸਦੇ ਬਾਅਦ ਵੀ ਜੇਕਰ ਪੰਚਾਇਤ ਮੰਤਰੀ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮੁਲਾਜ਼ਮਾਂ ਵਲੋਂ ਕਾਦੀਆਂ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ ਜਿਸਦੀ ਜਿੰਮੇਵਾਰੀ ਪੰਚਾਇਤ ਮੰਤਰੀ ਅਤੇ ਪੰਜਾਬ ਸਰਕਾਰ ਦੀ ਹੋਏਗੀ ਯੂਨੀਅਨ ਆਗੂਆਂ ਦਾ ਕਹਿਣਾ ਹੈ ਕੇ ਪੰਚਾਇਤ ਮੰਤਰੀ ਦੁਆਰਾ ਸਿਹਤਯਾਬ ਹੋਣ ਦੇ ਬਾਅਦ ਧਰਨੇ ਤੇ ਬੈਠੇ ਫਾਰਮਾਸਿਸਟਾਂ ਦੀ ਸਾਰ ਨਹੀਂ ਲਈ ਗਈ ਜਦੋਂ ਕੀ ਉਹ ਰਾਜਨੀਤਕ ਗਤੀਵਿਧੀਆਂ ਕਰ ਰਹੇ ਹਨ ਜਥੇਬੰਦੀ ਦਾ ਸਰਕਾਰ ਨੂੰ ਕਹਿਣਾ ਹੈ ਕੇ ਪੰਜਾਬ ਦੇ ਹਾਲਾਤ ਦਿਨ ਬਦਿਨ ਨਾਜ਼ੁਕ ਹੁੰਦੇ ਜਾ ਰਹੇ ਹਨ ਇਹਨਾਂ ਹਾਲਾਤਾਂ ਵਿਚ ਸਰਕਾਰ ਨੂੰ ਸਿਹਤ ਅਮਲੇ ਦੇ ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕਰਨਾ ਚਾਹੀਦਾ ਹੈ ਤਾਂ ਜੋ ਫਾਰਮਾਸਿਸਟ ਬਿਨਾਂ ਕਿਸੇ ਡਰ ਸੰਦੇਹ ਤੇ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਕਰ ਸਕਣ ਇਸ ਵੇਲੇ ਸਮੂਹ ਮੁਲਾਜ਼ਮ ਸਰਕਾਰ ਕੋਲੋਂ ਆਪਣੀਆਂ ਮੰਗਾਂ ਲਿਖਤੀ ਰੂਪ ਵਿਚ ਮਨਵਾਉਣ ਲਈ ਬਜਿਦ ਹਨ ਸਮੂਹ ਮੁਲਾਜ਼ਮ 10 ਅਗਸਤ ਨੂੰ ਆਪਣੇ ਪਰਿਵਾਰਾਂ ਸਮੇਤ ਕਾਦੀਆਂ ਵਿਖੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਕੇ ਹਜਾਰਾਂ ਦੀ ਗਿਣਤੀ ਵਿਚ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਕੋਠੀ ਵੱਲ ਨੂੰ ਕੂਚ ਕਰਨਗੇ ਅਤੇ 15 ਅਗਸਤ ਨੂੰ ਗੁਰਦਾਸਪੁਰ ਵਿਖੇ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ ਇਸ ਮੌਕੇ ਫਾਰਮੇਸੀ ਅਫਸਰ ਹਾਜਿਰ ਸਨ | ਜ਼ਿਲ੍ਹਾ ਪ੍ਰਧਾਨ hanu tiwari ਜ਼ਿਲ੍ਹਾ ਸਕੱਤਰ simranjeet singh