ਫਾਜ਼ਿਲਕਾ ਅਤੇ ਜਲਾਲਾਬਾਦ ਦੀਆਂ ਵੋਟਿੰਗ ਮਸ਼ੀਨਾਂ ਦੇ ਨਾਲ ਲਗਾਈ ਜਾਵੇਗੀ ਵੋਟਰਜ਼ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਦੀ ਡੀਵਾਈਸ : ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ ਅਤੇ ਜਲਾਲਾਬਾਦ ਦੀਆਂ ਵੋਟਿੰਗ ਮਸ਼ੀਨਾਂ ਦੇ ਨਾਲ ਲਗਾਈ ਜਾਵੇਗੀ ਵੋਟਰਜ਼ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਦੀ ਡੀਵਾਈਸ : ਜ਼ਿਲ੍ਹਾ ਚੋਣ ਅਫ਼ਸਰ
ਵੋਟਰਾਂ ਵਿਚ ਆਪਣੀ ਵੋਟ ਨੂੰ ਲੈ ਕੇ ਵਧੇਗੀ ਭਰੋਸੇਯੋਗਤਾ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ): ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2017 ਦੌਰਾਨ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ ਜਲਾਲਾਬਾਦ, ਫਾਜ਼ਿਲਕਾ ਵਿਚ ਵੋਟਿੰਗ ਮਸ਼ੀਨਾਂ ਦੇ ਨਾਲ-ਨਾਲ ਵੋਟਰਜ਼ ਵੇੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਨਾਮ ਦੀ ਡੀਵਾਈਸ ਵੀ ਲਗਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਡੀਵਾਈਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਪਾਉਣ ਸਮੇਂ ਇਹ ਦੇਖ ਸਕਦਾ ਹੈ ਕਿ ਉਸਨੇ ਜਿਸ ਉਮੀਦਵਾਰ ਨੂੰ ਵੋਟ ਪਾਉਣ ਵਾਸਤੇ ਬੈਲਟ ਯੂਨਿਟ ਦਾ ਬਟਨ ਦਬਾਇਆ ਹੈ, ਉਸੇ ਨੂੰ ਹੀ ਉਸਦੀ ਵੋਟ ਪੋਲ ਹੋਈ ਹੈ। ਇਸ ਤਰਾਂ੍ਹ ਵੋਟਰਾਂ ਵਿਚ ਆਪਣੀ ਵੋਟ ਨੂੰ ਲੈ ਕੇ ਹੋਰ ਵੀ ਭਰੋਸੇਯੋਗਤਾ ਵੱਧੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਵੱਧ ਤੋ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਿਆ ਕਿਹਾ ਕਿ ਉਹ ਬਿਨ੍ਹਾਂ ਕਿਸੇ ਡਰ, ਭੈਅ ਜਾਂ ਬਿਨਾਂ ਕਿਸੇ ਲਾਲਚ ਦੇ ਵੋਟ ਪਾਉਣ।