ਫਿਰੋਜਪੁਰ ਵਾਸੀਆ ਨੂੰ ਡੇਂਗੂ ਅਤੇ ਚਿਕਨਗੁਨੀਆ ਬਿਮਾਰੀ ਤੋ ਬਚਾਓ ਸਬੰਧੀ ਜਾਗਰੂਕ ਕਰਨ ਲਈ ਕਰਵਾਈ ਮਾਇਕਿੰਗ : ਸਿਵਲ ਸਰਜਨ
ਫਿਰੋਜ਼ਪੁਰ 14 ਜੁਲਾਈ ( ) ਡਾ. ਜੁਗਲ ਕਿਸੋਰ, ਸਿਵਲ ਸਰਜਨ ਫਿਰੋਜਪੁਰ ਦੇ ਦਿਸ਼ਾ^ਨਿਰਦੇਸ਼ ਅਨੁਸਾਰ ਡਾ ਮੀਨਾਕਸ਼ੀ ਢੀਂਗਰਾ, ਜਿਲ੍ਹਾ ਐਪੀਡਮਾਲੋਜਿਸ਼ਟ ਦੀ ਅਗੁਵਾਈ ਹੇਠ ਡਾ. ਗੁਰਮੇਜ਼ ਰਾਮ, ਕਾਰਜਕਾਰੀ ਐਸ.ਐਮ.ਓ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਡੇਂਗੂ ਅਤੇ ਚਿਕਨਗੁਨੀਆ ਬਿਮਾਰੀ ਤੋ ਬਚਾਓ ਸਬੰਧੀ ਜਾਗਰੂਕ ਕਰਨ ਲਈ ਮਾਇਕਿੰਗ ਦੀ ਸੁਰੂਆਤ ਸਿਵਲ ਹਸਪਤਾਲ ਫਿਰੋਜਪੁਰ ਤੋ ਕਰਵਾਈ ਗਈ. ਇਸ ਮਾਇਕਿੰਗ ਕੰਪੇਨ ਨੂੰ ਡਾ. ਗੁਰਮੇਜ਼ ਰਾਮ, ਕਾਰਜਕਾਰੀ ਐਸ.ਐਮ.ਓ ਵੱਲੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ.
ਇਸ ਮੋਕੇ ਡਾ. ਗੁਰਮੇਜ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਮਾਇਕਿੰਗ ਕੰਪੇਨ ਦਾ ਮੁੱਖ ਮੰਤਵ ਲੋਕਾਂ ਨੂੰ ਡੇਂਗੂ ਬੁਖਾਰ ਸਬੰਧੀ ਫੈਲਣ ਦੇ ਤਰੀਕੇ ਅਤੇ ਬਚਾਓ ਦੇ ਤਰੀਕੇ ਬਾਰੇ ਜਾਗਰੂਕ ਕਰਨਾ ਹੈ.. ਇਹ ਮਾਇਕਿੰਗ ਕੰਪੇਨ ਫਿਰੋਜਪੁਰ ਸ਼ਹਿਰ ਅਤੇ ਛਾਉਣੀ ਦੇ ਸਾਰੇ ਵਾਰਡਾ ਵਿੱਚ ਕਰਵਾਈ ਜਾ ਰਹੀ ਹੈ.ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਅਜਪਿਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਦਿਨ ਦੇ ਸਮੇ ਕਟਦਾ ਹੈ. ਇੱਕ ਦਮ ਤੇਜ਼ ਬੁਖਾਰ, ਅੱਖਾ ਦੇ ਪਿਛਲੇ ਹਿੱਸੇ ਵਿੱਚ ਦਰਦ, ਪੱਠਿਆ ਵਿੱਚ ਦਰਦ, ਜੀ ਕੱਚਾ ਹੋਣਾ, ਉਲਟੀਆ ਆਉਣਾ, ਨੱਕ, ਮੁੰਹ, ਜਬਾੜਿਆ ਵਿੱਚੋ ਖੂਨ ਆਉਣਾ ਤੇ ਚਮੜੀ ਤੇ ਨੀਲ ਪੈਣਾ ਡੇਂਗੂ ਬੁਖਾਰ ਦੇ ਲੱਛਣ ਹਨ. ਡੇਂਗੂ ਜਿਹੀ ਭਿਆਨਕ ਬਿਮਾਰੀ ਤੋ ਬੱਚਣ ਲਈ ਸਾਨੂੰ ਕੱਪੜੇ ਅਜਿਹੇ ਪਹਿਨਣੇ ਚਾਹੀਦੇ ਹਨ ਕਿ ਸਰੀਰ ਪੂਰੀ ਤਰਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ.
ਡਾ. ਮੀਨਾਕਸੀ ਢੀਂਗਰਾ, ਜਿਲਾ ਐਪੀਡੀਮਾਲੋਜਿਸਟ ਨੇ ਦੱਸਿਆ ਕਿ ਕਿ ਪੰਜਾਬ ਸਰਕਾਰ ਦੁਆਰਾ ਹਰ ਸੁਕਰਵਾਰ ਨੂੰ ਡਰਾਈ ਡੇ ਘੋਸ਼ਿਤ ਕੀਤਾ ਹੋਇਆ ਹੈ. ਜਿਸ ਵੱਜੋ ਹਰ ਸੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ, ਇਸ ਦੋਰਾਨ ਘਰਾਂ ਅਤੇ ਦਫਤਰਾ ਵਿੱਚ ਲਗੇ ਕੂਲਰਾ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਸੁਖਾਇਆ ਜਾਵੇ. ਘਰਾਂ ਅਤੇ ਦਫਤਰਾ ਦੀ ਛੱਤ ਦੇ ਉਪਰ ਪਏ ਕਬਾੜ ਨੂੰ ਚੁਕਵਾਇਆ ਜਾਵੇ ਤਾਂ ਜੋ ਉਹਨਾਂ ਵਿੱਚ ਬਾਰਿਸ਼ ਦਾ ਪਾਣੀ ਇੱਕਠਾ ਨਾ ਹੋ ਸਕੇ. ਕੂਲਰਾਂ, ਪਾਣੀ ਦੀਆਂ ਟੈਂਕੀਆ, ਹੋਦਿਆ, ਫਰਿਜ ਪਿੱਛੇ ਲੱਗੀ ਫਾਲਤੂ ਪਾਣੀ ਦੀ ਟੇ੍ਰਆਂ ਨੂੰ ਹਫਤੇ ਵਿੱਚ 1 ਦਿਨ ਸਾਫ ਕੀਤਾ ਜਾਵੇ. ਜੇਕਰ ਕਿਸੇ ਘਰ ਜਾਂ ਦਫਤਰ ਵਿੱਚ ਇੱਕਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਘਰ ਜਾਂ ਦਫਤਰ ਦੇ ਮੁੱਖੀ ਦਾ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 211, 219 ਦੇ ਤਹਿਤ ਜੁਰਮਾਨਾ ਕੀਤਾ ਜਾ ਸਕਦਾ ਹੈ.
ਉਹਨਾਂ ਦੱਸਿਆ ਕਿ ਜੇਕਰ ਕਿਸੇ ਮਰੀਜ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨਿਆ ਬੁਖਾਰ ਦੇ ਲੱਛਣ ਹੁੰਦੇ ਤਾਂ ਉਹ ਤੁਰੰਤ ਆਪਣਾ ਟੈਸ਼ਟ ਅਤੇ ਇਲਾਜ ਸਿਵਲ ਹਸਪਤਾਲ ਫਿਰੋਜਪੁਰ ਵਿੱਚ ਕਰਵਾਏ ਜ਼ੋ ਕਿ ਮੁਫਤ ਕੀਤਾ ਜਾਂਦਾ ਹੈ. ਸਿਹਤ ਵਿਭਾਗ ਦੀ ਟੀਮਾਂ ਵੱਲੋ ਘਰ ਘਰ ਜਾਂ ਕੇ ਡੇਂਗੂੂ ਦੀ ਬਿਮਾਰੀ ਤੋ ਬੱਚਣ ਅਤੇ ਰੋਕਥਾਮ ਸਬੰਧੀ ਸਿਹਤ ਸਿੱਖਿਆ ਵੀ ਦਿੱਤੀ ਜਾ ਰਹੀ ਹੈ.
ਇਸ ਮੋਕੇ ਰੰਜੀਵ, ਜਿਲਾ ਮਾਸ ਮੀਡੀਆ ਅਫਸਰ, ਬਲਵਿੰਦਰ ਸਿੰਘ ਮ.ਪ.ਸ (ਮੇਲ), ਰਾਕੇਸ ਕੁਮਾਰ, ਰਮਨ ਕੁਮਾਰ, ਵਿਕਾਸ ਕੁਮਾਰ, ਰਵਿੰਦਰ ਕੁਮਾਰ, ਸਤਪਾਲ ਸਿੰਘ, ਪੁਨੀਤ ਮਹਿਤਾ ਅਤੇ ਸਿਵਲ ਹਸਪਤਾਲ ਦਾ ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਹਾਜਰ ਸੀ.