ਫਿਰੋਜਪੁਰ ਵਿੱਚ ਲਗਾਈ ਗਈ ਸਪੈਸ਼ਲ ਲੋਕ ਅਦਾਲਤ
ਫਿਰੋਜਪੁਰ ਵਿੱਚ ਲਗਾਈ ਗਈ ਸਪੈਸ਼ਲ ਲੋਕ ਅਦਾਲਤ
ਫਿਰੋਜਪੁਰ 15 ਜੁਲਾਈ, 2023– ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਮਿਤੀ 15 ਜੁਲਾਈ, 2023 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਪਰਿਵਾਰਿਕ ਝਗੜੇ, ਭੋਂ ਪ੍ਰਾਪਤੀ ਦੇ ਕੇਸ ਅਤੇ ਐੱਮ.ਏ.ਸੀ.ਟੀ ਕੇਸਾਂ ਆਦਿ ਕਿਸਮ ਦੇ ਕੇਸ ਲਗਾਏ ਗਏ।
ਇਸ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਹੈੱਡਕੁਆਰਟਰ ਵਿਖੇ 03 ਬੈਂਚ ਅਤੇ ਸਬ ਡਵੀਜਨ ਜੀਰਾ ਅਤੇ ਗੁਰੂਹਰਸਹਾਏ ਵਿਖੇ 02 ਬੈਂਚ ਲਗਾਏ ਗਏ। ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿੱਚ ਜ਼ਿਲ੍ਹਾ ਫਿਰੋਜਪੁਰ ਵੱਲੋਂ ਕੇਸਾਂ ਦਾ ਨਿਪਟਾਰਾ ਕਰਦੇ ਹੋਏ ਜਨਤਾ ਨੂੰ ਸੂਚਿਤ ਕੀਤਾ ਗਿਆ ਕਿ ਮਿਤੀ 21.10.2023 ਨੂੰ ਫਿਰ ਇੱਕ ਵਾਰ ਇਹ ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇਗੀ ਤਾਂ ਜ਼ੋ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਲੰਭਿਤ ਕੇਸਾਂ ਦਾ ਨਿਪਟਾਰਾ ਇਸ ਲੋਕ ਅਦਾਲਤ ਵਿੱਚ ਲਗਾ ਕੇ ਲਾਭ ਉਠਾਉਣ।