ਫਿਰੋਜ਼ਪੁਰ ਏਡੀਸੀ ਨੇ ਕੋਰੋਨਾ ਵਾਇਰਸ ਵਿਰੁੱਧ ਜਿੱਤੀ ਲੜਾਈ, ਟੈਸਟ ਰਿਪੋਰਟ ਆਈ ਨੈਗੇਟਿ
ਕੁਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪੋਜ਼ਿਟਿਵ ਆਉਣ ਤੋਂ ਬਾਅਦ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਸਨ ਏਡੀਸੀ ਰਵਿੰਦਰਪਾਲ ਸਿੰਘ ਸੰਧੂ
ਫਿਰੋਜ਼ਪੁਰ, 27 ਜੂਨ
ਫਿਰੋਜ਼ਪੁਰ ਏਡੀਸੀ (ਵਿਕਾਸ) ਸ੍ਰੀ ਰਵਿੰਦਰਪਾਲ ਸਿੰਘ ਸੰਧੂ ਨੇ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਜਿੱਤੀ ਲਈ ਹੈ। ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਕੁਝ ਦਿਨ ਪਹਿਲਾਂ, ਏਡੀਸੀ (ਵਿਕਾਸ) ਦੀ ਕੋਰੋਨਾ ਟੈਸਟ ਰਿਪੋਰਟ ਪੋਜਿਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਦਾ ਉਥੇ ਘਰ ਵਿਖੇ ਹੀ ਇਲਾਜ ਚੱਲ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ 26 ਜੂਨ ਨੂੰ ਫਿਰ ਟੈਸਟ ਕੀਤਾ ਗਿਆ ਅਤੇ 27 ਜੂਨ ਨੂੰ ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ। ਫਿਲਹਾਲ, ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ, ਏਡੀਸੀ (ਵਿਕਾਸ) ਸ੍ਰ: ਰਵਿੰਦਰਪਾਲ ਸਿੰਘ ਸੰਧੂ ਅਗਲੇ ਕੁੱਝ ਦਿਨਾਂ ਤੱਕ ਵਿਚ ਘਰ ਵਿੱਚ ਇਕਾਂਤਵਾਸ ਰਹਿਣਗੇ।
ਕੋਰੋਨਾ ਵਾਇਰਸ ਨੂੰ ਹਰਾਉਣ ਤੋਂ ਬਾਅਦ, ਏਡੀਸੀ ਸ੍ਰ; ਰਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਵਾਇਰਸ ਨੂੰ ਇਲਾਜ ਦੇ ਨਾਲ-ਨਾਲ ਉੱਚ ਹੋਂਸਲੇ ਦੁਆਰਾ ਹਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਰਿਪੋਰਟ ਦੇ ਪੋਜ਼ਿਟਿਵ ਆਉਣ ਤੋਂ ਬਾਅਦ ਘਬਰਾਉਣ ਦੀ ਕੋਈ ਗੱਲ ਨਹੀਂ ਹੈ, ਪਰ ਸਾਨੂੰ ਸਰਕਾਰ ਵੱਲੋਂ ਜਾਰੀ ਕੀਤੇ ਕੁਝ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਜ਼ਰੁਰੀ ਹੈ। ਇਸ ਵਾਇਰਸ ਨੂੰ ਕੁਝ ਦਿਨਾਂ ਦੇ ਅੰਦਰ ਇਲਾਜ ਤੋਂ ਬਾਅਦ ਹਰਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਇਰਸ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਜਿੱਤਣ ਲਈ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ, ਜਿਸ ਵਿੱਚ ਸਮਾਜਕ ਦੂਰੀਆਂ, ਮਾਸਕ ਪਹਿਨਣ ਅਤੇ ਹੱਥ ਧੋਣ ਸ਼ਾਮਲ ਹਨ।