Ferozepur News

ਫਿਰੋਜ਼ਪੁਰ : ਠੇਕਾ ਮੁਲਾਜਮਾਂ ਨੇ ਫੂਕਿਆ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਦਿਓਕੱਦ ਪੁਤਲਾ,

ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ - ਰਣਜੀਤ ਸਿੰਘ ਖਾਲਸਾ, ਪ੍ਰੈੱਸ ਸਕੱਤਰ , ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)

ਫਿਰੋਜ਼ਪੁਰ : ਠੇਕਾ ਮੁਲਾਜਮਾਂ ਨੇ ਫੂਕਿਆ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਦਿਓਕੱਦ ਪੁਤਲਾ,

ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ – ਰਣਜੀਤ ਸਿੰਘ ਖਾਲਸਾ, ਪ੍ਰੈੱਸ ਸਕੱਤਰ , ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)

ਫਿਰੋਜ਼ਪੁਰ : ਠੇਕਾ ਮੁਲਾਜਮਾਂ ਨੇ ਫੂਕਿਆ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਦਿਓਕੱਦ ਪੁਤਲਾ,

ਫਿਰੋਜ਼ਪੁਰ , 24-10-2020 :  ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਜਿਲ੍ਹਾ ਫਿਰੋਜ਼ਪੁਰ ਦੇ ਵਿੱਚ ਸ਼ਹੀਦ ਓੂਧਮ ਸਿੰਘ ਚੌੰਕ ਫਿਰੋਜ਼ਪੁਰ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ  ਰੈਗੂਲਰ ਨਾ ਕਰਨ ਅਤੇ ਖੇਤੀ ਕਾਨੂੰਨਾਂ,ਬਿਜਲੀ ਸੋਧ ਬਿੱਲ 2020,ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਦਿਓਕੱਦ ਪੁਤਲਾ ਫੂਕਿਆ ਗਿਆ ਜਿਸ ਦੀ ਅਗਵਾਈ  ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ,ਹੋਈਆਂ ਰੇਸ਼ਮ ਸਿੰਘ ਗਿੱਲ ਪਨਬੱਸ, ਰਪਿੰਦਰ ਸਿੰਘ ਜਲ ਸਪਲਾਈ .ਬਲਕਾਰ ਸਿੰਘ ਪਿਆਰੇਆਨ ,ਜਤਿੰਦਰ ਸਿੰਘ ਡਿਪੂ ਪ੍ਰਧਾਨ ,ਮੁਖਪਾਲ ਸਿੰਘ ਪਨਬੱਸ ਯੂਨੀਅਨ, ਪਾਵਰਕੌਮ ਤੋਂ ਸ਼ੇਰ ਸਿੰਘ ,ਸੁਖਵਿੰਦਰ ਸਿੰਘ ,ਸੈਟਰ ਸਟੋਰ ਫਿਰੋਜ਼ਪੁਰ ਰਣਜੀਤ ਸਿੰਘ ,ਜਸਵਿੰਦਰ ਸਿੰਘ ਸੋਢੀ ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ

ਆਗੂਆਂ ਨੇ  ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸਮੂਹ ਵਿਭਾਗਾਂ ਵਿੱਚੋਂ ਪੁਨਰਗਠਨ ਦੇ ਨਾਮ ਤੇ ਵੱਡੇ ਪੱਧਰ ਤੇ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਰਾਹੀਂ ਕਿਰਤ ਦੀ ਲੁੱਟ ਕੀਤੀ ਜਾ ਰਹੀ ਹੈ |

ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਵੱਲੋਂ ਮੋਰਚੇ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ “ਵੈੱਲਫੇਅਰ ਐਕਟ 2016” ਨੂੰ ਤੋੜਕੇ ਨਵਾਂ “ਵੈੱਲਫੇਅਰ ਐਕਟ 2020” ਬਣਾਇਆ ਜਾ ਰਿਹਾ ਹੈ ਅਤੇ ਆਉਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਆਦਿ ਕੈਟਾਗਿਰੀਆਂ ਨੂੰ ਐਕਟ ਵਿੱਚੋਂ ਬਾਹਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਕੰਪਨੀਆਂ,ਇਨਲਿਸਟਮੈਂਟ,ਠੇਕਾ ਪ੍ਰਣਾਲੀ,ਆਊਟਸੋਰਸਿੰਗ ਆਦਿ ਕੈਟਾਗਿਰੀਆਂ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਜਿੰਨਾਂ ਨੂੰ ਪੰਜਾਬ ਸਰਕਾਰ ਵੱਲੋਂ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ,ਬਿਜਲੀ ਸੋਧ ਬਿੱਲ 2020,ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨ ਲੋਕਾਂ ਸਿਰ ਧੱਕੇ ਨਾਲ ਮੜੇ ਜਾ ਰਹੇ ਹਨ,ਇਹਨਾਂ ਕਾਲੇ ਕਾਨੂੰਨਾਂ ਨਾਲ ਜਿੱਥੇ ਕਿਸਾਨਾਂ ਦੀਆਂ ਜੱਦੀ-ਪੁਸਤੀ ਜਮੀਨਾਂ ਖੁੱਸਣਗੀਆਂ ਉੱਥੇ ਹੀ ਸਮੂਹ ਕਿਰਤੀ ਵਰਗ ਦੇ ਰੁਜ਼ਗਾਰ ਦਾ ਵੀ ਵੱਡੀ ਪੱਧਰ ਤੇ ਉਜਾੜਾ ਹੋਵੇਗਾ,ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ “ਵੈੱਲਫੇਅਰ ਐਕਟ 2016″ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਬੰਦ ਕੀਤੀਆਂ ਜਾਣ ਅਤੇ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ,ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ,ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਦੱਸਿਆ ਕਿ 08 ਨਵੰਬਰ ਨੂੰ ਮੋਰਚੇ ਦੇ ਬੈਨਰ ਹੇਠ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ ਜਿਸ ਵਿੱਚ ਅਗਲੇ ਸੂਬਾ ਪੱਧਰੀ ਸੰਘਰਸ ਦਾ ਐਲਾਨ ਕੀਤਾ ਜਾਵੇਗਾ,ਇਸ ਸਮੇਂ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਰਜਿ . 31, ਪਾਵਰਕੌਮ ਟਰਾਸਕੋ ਯੂਨੀਅਨ ,ਸੈਂਟਰ ਸਟੋਰ ,ਪੰਜਾਬ ਰੋਡਵੇਜ਼/ ਪਨਬੱਸ  ਕੰਟਰੈਕਟ ਵਰਕਰਜ਼ ਯੂਨੀਅਨ ਫਿਰੋਜ਼ਪੁਰ ਅਤੇ ਸੰਮੂਹ ਜੱਥੇਬੰਦੀਆਂ ਦੇ ਆਗੂ ਅਤੇ ਵਰਕਰ  ਹਾਜ਼ਿਰ ਸਨ।

Related Articles

Leave a Reply

Your email address will not be published. Required fields are marked *

Back to top button