ਫਿਰੋਜ਼ਪੁਰ ਦੇ ਵਿਕਾਸ ਲਈ 15 ਵੇਂ ਵਿੱਤ ਕਮਿਸ਼ਨ ਤੋਂ 6:30 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਪਿੰਕੀ
ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਦੇ ਕੰਮਾਂ ਤੋਂ ਵੰਚਿਤ ਨਹੀਂ ਰਹਿਣ ਦਿੱਤਾ ਜਾਵੇਗਾ।
ਫਿਰੋਜ਼ਪੁਰ, 27 ਅਗਸਤ ਫਿਰੋਜ਼ਪੁਰ ਹਲਕੇ ਦੇ ਵਿਕਾਸ ਲਈ 15 ਵੇਂ ਵਿੱਤ ਕਮਿਸ਼ਨ ਵੱਲੋਂ 6.30 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਹ ਫੰਡ ਹਲਕੇ ਦੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਕਾਰਜਾਂ ਤੋਂ ਵੰਚਿਤ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਰੰਤਰ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਫੰਡਾਂ ਦੇ ਕੰਮਾਂ ਲਈ ਪ੍ਰਸਤਾਵ ਤਿਆਰ ਕਰਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਹਰ ਪਿੰਡ ਨੂੰ ਸੜਕਾਂ ਅਤੇ ਨਾਲੀਆਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਸਰਪੰਚ ਹਰਬੰਸ ਸਿੰਘ ਅਤੇ ਚਰਨ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਲਈ ਪਹਿਲਾਂ ਕਦੇ ਇੰਨੇ ਵੱਡੇ ਪੱਧਰ ’ਤੇ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਯਤਨਾ ਸਦਕਾ ਹਲਕੇ ਦੇ ਬਹੁਮੁਖੀ ਵਿਕਾਸ ਲਈ ਲਗਾਤਾਰ ਫੰਡ ਲਿਆਂਦੇ ਜਾ ਰਹੇ ਹਨ, ਇਹ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਸਦਕਾ ਹਲਕਾ ਤੇਜ਼ੀ ਨਾਲ ਵੱਧ ਰਹੇ ਵਿਕਾਸ ਵਾਲੇ ਸ਼ਹਿਰਾਂ ਵਿੱਚੋਂ ਸ਼ਾਮਲ ਹੋ ਗਿਆ ਹੈ।