ਫਿਰੋਜ਼ਪੁਰ ਨੂੰ ਜਲਦ ਮਿਲੇਗੀ ਨਵੀਂ ਯੂਨੀਵਰਸਿਟੀ, ਪ੍ਰਕਿਰਿਆ ਹੋਈ ਸ਼ੁਰੂ- ਵਿਧਾਇਕ ਪਰਮਿੰਦਰ ਸਿੰਘ ਪਿੰਕੀ
ਕਿਹਾ, ਮੈਡੀਕਲ ਅਤੇ ਸਿੱਖਿਆ ਲਈ ਉੱਚ ਪੱਧਰੀ ਸਹੂਲਤਾਂ ਮਿਲਣ ਨਾਲ ਫਿਰੋਜ਼ਪੁਰ ਰਾਜ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸ਼ਾਮਲ ਹੋਵੇਗਾ
ਫਿਰੋਜ਼ਪੁਰ ਨੂੰ ਜਲਦ ਮਿਲੇਗੀ ਨਵੀਂ ਯੂਨੀਵਰਸਿਟੀ, ਪ੍ਰਕਿਰਿਆ ਹੋਈ ਸ਼ੁਰੂ- ਵਿਧਾਇਕ ਪਰਮਿੰਦਰ ਸਿੰਘ ਪਿੰਕੀ
ਕਿਹਾ, ਮੈਡੀਕਲ ਅਤੇ ਸਿੱਖਿਆ ਲਈ ਉੱਚ ਪੱਧਰੀ ਸਹੂਲਤਾਂ ਮਿਲਣ ਨਾਲ ਫਿਰੋਜ਼ਪੁਰ ਰਾਜ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸ਼ਾਮਲ ਹੋਵੇਗਾ
ਫਿਰੋਜ਼ਪੁਰ, 21 ਸਤੰਬਰ, 2020:
ਫਿਰੋਜ਼ਪੁਰ ਸ਼ਹਿਰ ਨੂੰ ਜਲਦੀ ਹੀ ਇਕ ਯੂਨੀਵਰਸਿਟੀ ਮਿਲੇਗੀ, ਜੋ ਕਿ ਸ਼ਹੀਦ ਭਗਤ ਸਿੰਘ ਟੈਕਨੀਕਲ ਕਾਲਜ ਦੇ ਕੈਂਪਸ ਦੇ ਨਾਲ ਬਣਾਈ ਜਾਵੇਗੀ। ਇਸ ਦੇ ਲਈ ਰਾਜ ਸਰਕਾਰ ਦੁਆਰਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਯੂਨੀਵਰਸਿਟੀ ਦੀ ਸਥਾਪਨਾ ਲਈ ਇੱਕ ਕਮੇਟੀ ਬਣਾਈ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਬਣਨ ਨਾਲ ਫਿਰੋਜ਼ਪੁਰ ਸ਼ਹਿਰ ਸਿੱਖਿਆ ਦੇ ਮਾਮਲੇ ਵਿੱਚ ਮੋਹਰੀ ਸ਼ਹਿਰ ਵਜੋਂ ਉੱਭਰੇਗਾ।
ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਿਹਤ ਅਤੇ ਸਿੱਖਿਆ ਨਾਲ ਜੁੜੇ ਢਾਂਚੇ ਨੂੰ ਵਿਕਸਿਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਫਿਰੋਜ਼ਪੁਰ ਵਿਖੇ ਲਗਭਗ 500 ਕਰੋੜ ਦੀ ਲਾਗਤ ਨਾਲ ਪੀਜੀਆਈ ਪ੍ਰਾਜੈਕਟ ਲਿਆਂਦਾ ਜਾ ਚੁੱਕਾ ਹੈ, ਜਿਸ ਦੀ ਟੈਂਡਰਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਲਦੀ ਹੀ ਇਥੇ ਪੀਜੀਆਈ ਦਾ ਨਿਰਮਾਣ ਕਾਰਜ ਸ਼ੁਰੂ ਹੋ ਜਾਵੇਗਾ। ਇਸ ਤੋਂ ਬਾਅਦ ਹੁਣ ਸਿੱਖਿਆ ਦੇ ਖੇਤਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਪਹਿਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਵਿੱਚ ਯੂਨੀਵਰਸਿਟੀ ਸਥਾਪਤ ਕਰਨ ਲਈ ਇੱਕ ਕਮੇਟੀ ਬਣਾਈ ਗਈ ਹੈ, ਜਿਸ ਦੇ ਤਹਿਤ ਜਲਦੀ ਹੀ ਇਥੇ ਯੂਨੀਵਰਸਿਟੀ ਸਥਾਪਤ ਕਰਨ ਦਾ ਕੰਮ ਕੀਤਾ ਜਾਵੇਗਾ।
ਵਿਧਾਇਕ ਪਿੰਕੀ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਕਾਸਮੈਟੋਲਾਜੀ, ਜਨਰਲਿਜਮ ਸਮੇਤ ਕਈ ਮਹੱਤਵਪੂਰਨ ਕੋਰਸ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਕਈ ਕੋਰਸ ਹੋਰ ਯੂਨੀਵਰਸਿਟੀਆਂ ਵਿੱਚ ਉਪਲਬਧ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਸ ਯੂਨੀਵਰਸਿਟੀ ਦੇ ਸੰਚਾਲਨ ਨਾਲ ਜ਼ਿਲ੍ਹੇ ਵਿੱਚ ਵਿਦਿਅਕ ਸਹੂਲਤਾਂ ਇੱਕ ਨਵੀਂ ਮੁਕਾਮ ਤੇ ਪਹੁੰਚ ਜਾਣਗੀਆਂ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਕਿਉਂਕਿ ਇੱਥੇ ਇੱਕ ਤੋਂ ਬਾਅਦ ਇੱਕ ਵਿਕਾਸ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ।