ਫਿਰੋਜ਼ਪੁਰ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਗਿਰਫਤਾਰ ਕਰ ਕੇ ਹੈਰੋਇਨ, ਹਥਿਆਰ ਅਤੇ ਮੋਟਰਸਾਈਕਲ ਬਰਾਮਦ
ਫਿਰੋਜ਼ਪੁਰ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਗਿਰਫਤਾਰ ਕਰ ਕੇ ਹੈਰੋਇਨ, ਹਥਿਆਰ ਅਤੇ ਮੋਟਰਸਾਈਕਲ ਬਰਾਮਦ
ਫਿਰੋਜ਼ਪੁਰ 27 ਦਸੰਬਰ 2024: : ਫਿਰੋਜ਼ਪੁਰ ਪੁਲਿਸ ਵਲੋਂ ਨਸ਼ਾ ਖਰੀਦਣ ਅਤੇ ਵੇਚਣ ਵਾਲਿਆਂ ਅਤੇ ਨਾਜਾਇਜ਼ ਹਥਿਆਰ ਰੱਖਣ ਵਾਲਿਆਂ ਖਿਲਾਫ ਸਖ਼ਤ ਤੋਰ ਤੇ ਕਾਰਵਾਈ ਕਰਦਿਆਂ ਐਸ ਐਸ ਪੀ ਸੋਮਿਆਂ ਮਿਸ਼ਰਾ ਜੀ ਦੀ ਅਗਵਾਈ ਵਿਚ ਕਈ ਟੀਮਾਂ ਦਾ ਗਠਨ ਕੀਤਾ ਗਿਆ । ਜਿਸ ਤਹਿਤ ਪੁਲਿਸ ਵੱਲੋ ਨਸ਼ੇ ਉਤੇ ਨਕੇਲ ਕਸਦੇ ਹੋਏ ਵੱਲੋਂ ਵੱਖ ਵੱਖ ਮਾਮਲਿਆਂ ਚ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 400 ਗ੍ਰਾਮ ਹੈਰੋਇਨ ਅਤੇ ਤਿੰਨ ਨਜਾਇਜ਼ ਦੇਸੀ ਪਿਸਤੌਲ, ਸੱਤ ਕਾਰਤੂਸ ਅਤੇ ਦੋ ਮੋਟਰਸਾਈਕਲ ਬਰਾਮਦ ਕਰਨ ਚ ਸਫ਼ਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਰਣਧੀਰ ਕੁਮਾਰ ਆਈ,ਪੀ, ਐਸ ਪੀ (ਇੰਵ) ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਸ੍ਰੀ ਮਤੀ ਸੋਮਿਆ ਮਿਸ਼ਰਾ ਦੇ ਦਿਸ਼ਾ ਨਿਰਦੇਸ਼ ਹੇਠ ਫਿਰੋਜ਼ਪੁਰ ਪੁਲਿਸ ਵੱਲੋ ਚੌਕਸੀ ਵਰਤਦੇ ਹੋਏ ਸ੍ਰ ਫਤਿਹ ਸਿੰਘ ਬਰਾੜ, ਉਪ ਕਪਤਾਨ ਪੁਲਿਸ (ਡੀ) ਫਿਰੋਜਪੁਰ ਅਤੇ ਇੰਸ: ਮੋਹਿਤ ਧਵਨ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਫਿਰੋਜਪੁਰ ਦੀ ਟੀਮ ਨੇ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਪਾਸੋ ਚਾਰ ਸੌ ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੀ ਆਈ ਏ ਦੀ ਟੀਮ ਵੱਲੋਂ ਦੋ ਹੋਰ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਤਿੰਨ ਨਜਾਇਜ਼ ਦੇਸੀ ਪਿਸਤੋਲ ਸੱਤ ਕਾਰਤੂਸ ਅਤੇ ਇੱਕ ਮੋਟਰਸਾਇਕਲ ਵੀ ਬ੍ਰਾਮਦ ਕੀਤਾ ਗਿਆ। ਫੜ੍ਹੇ ਗਏ ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਉਰਫ ਪੰਮਾ ਪੁਤਰ ਜੋਗਿੰਦਰ ਸਿੰਘ ਵਾਸੀ ਚੱਕ ਪੰਜੇ ਕੇ ਥਾਣਾ ਗੁਰੂ ਹਰਸਹਾਏ, ਮਨੀਸ਼ ਉਰਫ ਸਲੀਮ ਪੁਤਰ ਸਤਪਾਲ ਵਾਸੀ ਬਸਤੀ ਸ਼ੇਖਾ ਥਾਣਾ ਸਿਟੀ ਫਿਰੋਜਪੁਰ ਅਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁਤਰ ਨੱਥਾ ਰਾਮ ਵਾਸੀ ਪਿੰਡ ਬੋਦਲ ਥਾਣਾ ਮਮਦੋਟ ਜਿਲ੍ਹਾ ਫਿਰੋਜਪੁਰ ਵਜੋਂ ਹੋਈ ਹੈ।