Ferozepur News

ਫਿਰੋਜ਼ਪੁਰ — ਪ੍ਰਾਇਮਰੀ ਸਕੂਲਾਂ ਵਿੱਚ ਡਿਜੀਟਲ ਰੰਗਤ ਨਾਲ ਮਾਪੇ-ਅਧਿਆਪਕ ਮਿਲਣੀਆਂ ਸ਼ੁਰੂ 

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀਆਂ ਦੀਆਂ ਪ੍ਰਦਰਸ਼ਨੀਆਂ ਅਤੇ ਸਲਾਈਡਾਂ ਰਾਹੀਂ ਕੀਤੀਆਂ ਗਈਆਂ ਪੇਸ਼ਕਾਰੀਆਂ

ਪ੍ਰਾਇਮਰੀ ਸਕੂਲਾਂ ਵਿੱਚ ਡਿਜੀਟਲ ਰੰਗਤ ਨਾਲ ਮਾਪੇ-ਅਧਿਆਪਕ ਮਿਲਣੀਆਂ ਸ਼ੁਰੂ
ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀ ਹਾਜ਼ਰੀ ਸਬੰਧੀ ਰਾਸ਼ਟਰੀ ਸਰਵੇ ‘ਚ ਪੰਜਾਬ ਦੇ ਅੱਵਲ ਆਉਣ ‘ਤੇ ਮਾਪੇ ਖੁਸ਼
ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀਆਂ ਦੀਆਂ ਪ੍ਰਦਰਸ਼ਨੀਆਂ ਅਤੇ ਸਲਾਈਡਾਂ ਰਾਹੀਂ ਕੀਤੀਆਂ ਗਈਆਂ ਪੇਸ਼ਕਾਰੀਆਂ
ਫਿਰੋਜ਼ਪੁਰ -- ਪ੍ਰਾਇਮਰੀ ਸਕੂਲਾਂ ਵਿੱਚ ਡਿਜੀਟਲ ਰੰਗਤ ਨਾਲ ਮਾਪੇ-ਅਧਿਆਪਕ ਮਿਲਣੀਆਂ ਸ਼ੁਰੂ 
ਫਿਰੋਜ਼ਪੁਰ  5 ਫਰਵਰੀ, 2021: ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦੇ ਪਹਿਲੇ ਦਿਨ ਮਾਪਿਆਂ ਨੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਲੈਣ, ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਅਤੇ ਕੋਰੋਨਾ ਕਾਲ ਵਿੱਚ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦਾ ਉਤਸ਼ਾਹ ਵਧਾਏ ਰੱਖਣ ਲਈ ਸਕੂਲਾਂ ਵਿੱਚ ਭਾਰੀ ਉਤਸ਼ਾਹ ਨਾਲ ਸ਼ਿਰਕਤ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਜ਼ਿਲ੍ਹਾ ਫਿਰੋਜ਼ਪੁਰ ਦੀ ਅਗਵਾਈ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਰੱਖੀ ਗਈ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੀ ਜਨਵਰੀ ਮਹੀਨੇ ਵਿੱਚ ਕੀਤੇ ਗਏ ਮੁਲਾਂਕਣ ਬਾਰੇ ਜਾਣਕਾਰੀ ਦਿੱਤੀ ਗਈ। ਰਜੀਵ ਛਾਬੜਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਜ਼ਿਲ੍ਹਾ ਫਿਰੋਜ਼ਪੁਰ  ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਪ੍ਰੀ-ਪ੍ਰਾਇਮਰੀ ਸਿੱਖਿਆ ਨੇ ਪ੍ਰਦੇਸ਼ ਦਾ ਨਾਮ ਭਾਰਤ ਵਿੱਚ ਚਮਕਾਇਆ ਹੈ।
ਪੰਜਾਬ ਪੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਹੈ ਅਤੇ ਰਾਸ਼ਟਰੀ ਸਰਵੇ ਅਨੁਸਾਰ ਪੰਜਾਬ ਦੇ 3-6 ਸਾਲ ਦੇ 61.6 ਫੀਸਦੀ ਬੱਚਿਆਂ ਨੇ ਸਕੂਲਾਂ ਵਿੱਚ ਹਾਜ਼ਰੀ ਦਿੱਤੀ। ਉਹਨਾਂ ਸਮੂਹ ਅਧਿਆਪਕਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹਨਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਦੁਆਰਾ ਕੀਤੇ ਜਾ ਰਹੇ ਕਾਰਜਾਂ ਨੇ ਪੰਜਾਬ ਦੇ ਅਧਿਆਪਕਾਂ ਦਾ ਮਾਣ ਭਾਰਤ ਵਿੱਚ ਵਧਾਇਆ ਹੈ। ਉਹਨਾਂ ਕਿਹਾ ਕਿ 14 ਨਵੰਬਰ, 2017 ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਸਿੱਖਿਆ ਸ਼ੁਰੂ ਹੋਈ ਸੀ ਅਤੇ ਹੁਣ ਤਿੰਨ ਸਾਲ ਬਾਅਦ ਪੰਜਾਬ ਵਿੱਚ 3.30 ਲੱਖ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਚੁੱਕੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ ਪ੍ਰੀ-ਪ੍ਰਾਇਮਰੀ ਸਿੱਖਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਭਰਵੀਂ ਤਾਰੀਫ਼ ਕਰ ਰਹੇ ਹਨ।
ਇਸਦੇ ਨਾਲ ਹੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਦੱਸਿਆ ਕਿ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਸਕੂਲਾਂ ਵਿੱਚ ਬਾਖੂਬੀ ਪਾਲਣ ਕੀਤਾ ਜਾ ਰਿਹਾ ਹੈ। ਉਹਨਾਂ ਨੇ ਮਾਪਿਆਂ ਨੂੰ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਨਿਸ਼ਚਿਤ ਸਮੇਂ ਦੇ ਅੰਤਰਾਲ ਨਾਲ ਧੋਣ ਜਾਂ ਸੈਨੀਟਾਈਜ਼ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਮਾਪਿਆਂ ਨੂੰ ਘਰਾਂ ਵਿੱਚ ਵੀ ਇਹਨਾਂ ਹਦਾਇਤਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।ਸੁਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਐ ਫਿਰੋਜ਼ਪੁਰ
ਨੇ ਕਿਹਾ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਸ਼ਤ-ਪ੍ਰਤੀਸ਼ਤ 2021 ਦੀ ਸਫ਼ਲਤਾ ਲਈ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਪਾਠਕ੍ਰਮ ਅਨੁਸਾਰ ਤਿਆਰੀ, ਪੰਜਾਬ ਐਜੂਕੇਅਰ ਐਪ ਦੀ ਵਰਤੋਂ ਕਰਕੇ ਪਾਠਕ੍ਰਮ ਦੀ ਦੁਹਰਾਈ, ਮਾਡਲ ਟੈਸਟ ਪੇਪਰਾਂ ਨੂੰ ਹੱਲ ਕਰਨਾ, ਨਮੂਨਾ ਪ੍ਰਸ਼ਨ ਪੱਤਰਾਂ ਬਾਰੇ ਜਾਣਕਾਰੀ ਲੈਣ ਅਤੇ ਵਧੀਆ ਤਿਆਰੀ ਲਈ ਮਾਪਿਆਂ/ਸਰਪ੍ਰਸਤਾਂ ਦੇ ਸਹਿਯੋਗ ਬਾਰੇ ਵੀ ਚਰਚਾ ਕੀਤੀ ਗਈ।
ਮਾਪੇ ਅਧਿਆਪਕ ਮਿਲਣੀ ਦੌਰਾਨ ਸਕੂਲਾਂ ਨੇ ਵਿਦਿਆਰਥੀਆਂ ਦੀ ਸੁੰਦਰ ਲਿਖਾਈ, ਪੇਟਿੰਗ, ਹੱਥ ਲਿਖਤ ਮੈਗਜ਼ੀਨ, ਸਮਰ ਕੈਂਪ ਦੌਰਾਨ ਘਰ ਬੈਠ ਕੇ ਵੇਸਟ ਮਟੀਰੀਅਲ ਤੋਂ ਤਿਆਰ ਕੀਤੀ ਸਿੱਖਣ ਸਹਾਇਕ ਸਮੱਗਰੀ, ਪ੍ਰੀ-ਪ੍ਰਾਇਮਰੀ ਵਿੱਚ ਵਰਤੀ ਜਾਣ ਵਾਲੀ ਸਿੱਖਣ ਸਹਾਇਕ ਸਮੱਗਰੀ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖ੍ਰੀਦੇ ਗਏ ਖਿਡੌਣਿਆਂ ਅਤੇ ਹੋਰ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਜਿਸ ਦੀ ਮਾਪਿਆਂ ਨੇ ਰੱਜ ਕੇ ਪ੍ਰਸ਼ੰਸਾ ਕੀਤੀ।
ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਾਮਿਲ ਹੋਏ ਮਾਪਿਆਂ ਅਤੇ ਸਰਪ੍ਰਸਤਾਂ ਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਕੂਲ ਮੁਖੀਆਂ ਦੀ ਅਗਵਾਈ ਵਿੱਚ ਨਿੱਘਾ ਸਵਾਗਤ ਕੀਤਾ। ਕਈ ਥਾਂਈ ਮਾਪਿਆਂ ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਕੋਰੋਨਾ ਕਾਲ ਦੌਰਾਨ ਮੁਸ਼ਕਿਲ ਸਮੇਂ ਵਿੱਚ ਵਿਦਿਆਰਥੀਆਂ ਦਾ ਹੌਂਸਲਾ ਬਣਾਈ ਰੱਖਣ ਲਈ ਵਾਰ-ਵਾਰ ਫੋਨ ਜਾਂ ਵੀਡੀਓ ਕਾਲ ਕਰਨ ਅਤੇ ਸਮੇਂ ਅਨੁਸਾਰ ਕਿਤਾਬਾਂ ਅਤੇ ਮਿਡ-ਡੇ-ਮੀਲ ਘਰਾਂ ਵਿੱਚ ਪਹੁੰਚਾਉਣ ਲਈ ਮਾਪਿਆਂ ਨੇ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।
ਮਾਪੇ-ਅਧਿਆਪਕ ਮਿਲਣੀਆਂ ਵਿੱਚ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਪਿਛਲੇ ਦਿਨਾਂ ਵਿੱਚ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਹੋਏ ਵਿਕਾਸ, ਸਕੂਲ ਨੂੰ ਸਮਾਰਟ ਬਣਾਉਣ ਲਈ ਕੀਤੇ ਉਪਰਾਲਿਆਂ, ਸਮਾਰਟ ਕਲਾਸਰੂਮਾਂ ਵਿੱਚ ਲਗਾਏ ਗਏ ਪ੍ਰੋਜੈਕਟਰਾਂ ਅਤੇ ਐੱਲ.ਈ.ਡੀਜ਼., ਸਕੂਲਾਂ ਵਿੱਚ ਕਰਵਾਏ ਗਏ ਬਾਲਾ ਵਰਕ ਅਤੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।

Related Articles

Leave a Reply

Your email address will not be published. Required fields are marked *

Back to top button