ਫਿਰੋਜੁਪਰ ਵਿੱਚ ਆਏੇ ਹੜ੍ਹਾਂ ਅਤੇ ਹੜ੍ਹ ਨਾਲ ਪੀੜ੍ਹਤ ਪਰਿਵਾਰਾ ਨੂੰ ਦਿੱਤੀਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਸਮੀਖਿਆ ਕੀਤੀ
ਫਿਰੋਜੁਪਰ ਵਿੱਚ ਆਏੇ ਹੜ੍ਹਾਂ ਅਤੇ ਹੜ੍ਹ ਨਾਲ ਪੀੜ੍ਹਤ ਪਰਿਵਾਰਾ ਨੂੰ ਦਿੱਤੀਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਸਮੀਖਿਆ ਕੀਤੀ
ਫਿਰੋਜ਼ਪੁਰ, 24 ਜੁਲਾਈ , 2023: ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਰਹਿਨੁਮਾਈ ਹੇਠ ਅੱਜ ਮਿਤੀ 24.07.2023 ਨੂੰ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ ਕਪਤਾਨ, ਫਿਰੋਜਪੁਰ, ਸ੍ਰੀ ਗੁਰਮੀਤ ਟਿਵਾਣਾ, ਸਿਵਲ ਜੱਜ (ਸੀਨੀਅਰ ਡਵੀਜਨ), ਫਿਰੋਜਪੁਰ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪੁਰ, ਸ੍ਰੀ ਸੂਰਜ ਕੁਮਾਰ, ਅਸਿਸਟੈਂਟ ਕਮਿਸ਼ਨਰ (ਜ਼), ਫਿਰੋਜਪੁਰ—ਕਮ—ਸਬ ਡਵੀਜਨ ਮੈਜਿਸਟ੍ਰੇਟ, ਗੁਰੂਹਰਸਹਾਏ ਅਤੇ ਸ੍ਰੀ ਰਣਧੀਰ ਕੁਮਾਰ, ਸੁਪਰਡੈਂਟ ਆਫ ਪੁਲਿਸ, ਫਿਰੋਜਪੁਰ ਮੌਜੂਦ ਸਨ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਮੀਟਿੰਗ ਵਿੱਚ ਆਏ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਫਿਰੋਜੁਪਰ ਵਿੱਚ ਆਏੇ ਹੜ੍ਹਾਂ ਅਤੇ ਹੜ੍ਹ ਨਾਲ ਪੀੜ੍ਹਤ ਪਰਿਵਾਰਾ ਨੂੰ ਦਿੱਤੀਆਂ ਗਈਆਂ ਜਾਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ।
ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਉਹ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਯੋਗ ਅਗਵਾਈ ਵਿੱਚ ਹੜ੍ਹ ਪੀੜ੍ਹਤਾਂ ਦੀ ਮੱਦਦ ਕਰ ਰਹੇ ਹਨ ਅਤੇ ਹੁਣ ਉਹ ਆਪਣੇ ਜੁਡੀਸ਼ੀਅਲ ਅਫਸਰਾਂ ਅਤੇ ਸਟਾਫ ਦੇ ਸਹਿਯੋਗ ਨਾਲ ਕੱਪੜੇ ਅਤੇ ਜਰੂਰੀ ਵਸਤਾਂ ਇਕੱਠੇ ਕਰਕੇ ਹੜ ਪੀੜ੍ਹਤ ਲੋਕਾਂ ਨੂੰ ਪਹੁੰਚਾਉਣ ਦਾ ਉਪਰਾਲਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਿਤੀ 09.09.2023 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਮੀਟਿੰਗ ਕੀਤੀ ਗਈ ਅਤੇ ਦੱਸਿਆ ਗਿਆ ਕਿ ਆਪਣੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜ਼ੋ ਸਮੇਂ ਸਿਰ ਵੱਧ ਤੋਂ ਵੱਧ ਕੇਸ ਇਸ ਲੋਕ ਅਦਾਲਤ ਵਿੱਚ ਲਗਾਏ ਜਾ ਸਕਣ।