Ferozepur News

ਫਿਰੋਜ਼ਪੁਰ ਦੀ ਕੇਂਦਰੀ ਜੇਲ• 'ਚੋਂ ਹਵਾਲਾਤੀ ਕੋਲੋਂ ਹੈਰੋਇਨ ਬਰਾਮਦ  

centraljail ਫਿਰੋਜ਼ਪੁਰ 23 ਅਪ੍ਰੈਲ (ਏ.ਸੀ.ਚਾਵਲਾ) ਫਿਰੋਜ਼ਪੁਰ ਦੀ ਕੇਂਦਰੀ ਜੇਲ• ਵਿਚੋਂ ਇਕ ਹਵਾਲਾਤੀ ਦੀ ਤਲਾਸ਼ੀ ਦੌਰਾਨ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕੇਂਦਰੀ ਜੇਲ• ਫਿਰੋਜ਼ਪੁਰ ਨੇ ਪੁਲਸ ਕੋਲ ਸ਼ਿਕਾਇਤ ਕੀਤੀ ਹੈ ਕਿ ਹਵਾਲਾਤੀ ਹਰਪ੍ਰੀਤ ਸਿੰਘ ਉਰਫ ਹੈਪੀ ਦੀ ਮੁਲਾਕਾਤ ਕਰਨ ਲਈ ਮਨਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ ਅਤੇ ਅਮਰਜੀਤ ਕੌਰ ਆਏ ਸਨ। ਉਨ•ਾਂ ਨੇ ਦੱਸਿਆ ਕਿ ਮੁਲਾਕਾਤ ਕਰਨ ਦੇ ਬਾਅਦ ਜਦ ਜੇਲ ਦੇ ਸਟਾਫ ਨੇ ਵਾਪਸੀ ਤੇ ਹਰਪ੍ਰੀਤ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 8.20 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਤਿੰਨਾਂ ਵਿਅਕਤੀਆਂ ਖਿਲਾਫ ਐਨ. ਡੀ. ਪੀ. ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Back to top button