Ferozepur News

ਫਿਰੋਜ਼ਪੁਰ ਦੀ ਕੇਂਦਰੀ ਜੇਲ• ਵਿਚ ਭਰਾ ਦੀ ਮੁਲਾਕਾਤ ਕਰਨ ਆਈ ਭੈਣ ਕੋਲੋਂ ਹੈਰੋਇਨ ਵਰਗੀ ਵਸਤੂ ਬਰਾਮਦ

central jailਫਿਰੋਜ਼ਪੁਰ 5 ਅਪ੍ਰੈਲ (ਏ. ਸੀ. ਚਾਵਲਾ) : ਫਿਰੋਜ਼ਪੁਰ ਦੀ ਕੇਂਦਰੀ ਜੇਲ• ਵਿਚ ਆਪਣੇ ਭਰਾ ਦੀ ਮੁਲਾਕਾਤ ਕਰਨ ਆਈ ਔਰਤ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਵਰਗੀ ਵਸਤੂ ਬਰਾਮਦ ਹੋਈ ਹੈ। ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਪਤੀ ਪਤਨੀ ਨੂੰ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਸੁਪਰਡੈਂਟ ਕੇਂਦਰੀ ਜੇਲ• ਫਿਰੋਜ਼ਪੁਰ ਨੇ ਦੱÎਸਿਆ ਕਿ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਬਲਜੀਤ ਕੌਰ ਕੇਂਦਰੀ ਜੇਲ• ਵਿਖੇ ਹਵਾਲਾਤੀ ਸੁਰਜੀਤ ਸਿੰਘ ਉਰਫ ਲਾਡੀ ਪੁੱਤਰ ਬੱਗਾ ਸਿੰਘ ਵਾਸੀ ਸ਼ੇਰਪੁਰ ਥਾਣਾ ਜ਼ੀਰਾ ਦੀ ਮੁਲਾਕਾਤ ਕਰਨ ਆਏ ਸਨ। ਕੇਂਦਰੀ ਸੁਪਰਡੈਂਟ ਨੇ ਦੱਸਿਆ ਕਿ ਬਲਜੀਤ ਕੌਰ ਦਾ ਹਵਾਲਾਤੀ ਸੁਰਜੀਤ ਸਿੰਘ ਭਰਾ ਹੈ। ਉਨ•ਾਂ ਦੱਸਿਆ ਕਿ ਤਲਾਸ਼ੀ ਪੋਸਟ ਤੇ ਬਲਜੀਤ ਕੌਰ ਦੀ ਤਲਾਸ਼ੀ ਲੈਣ ਤੇ ਉਸ ਦੀ ਜੁੱਤੀ ਵਿਚੋਂ 5 ਗ੍ਰਾਮ ਹੈਰੋਇਨ ਵਰਗੀ ਵਸਤੂ ਬਰਾਮਦ ਹੋਈ ਹੈ। ਡਿਪਟੀ ਸੁਪਰਡੈਂਟ ਕੇਂਦਰੀ ਜੇਲ• ਨੇ ਦੱਸਿਆ ਕਿ ਉਨ•ਾਂ ਵਲੋਂ ਇਸ ਘਟਨਾ ਦੀ ਜਾਣਕਾਰੀ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੂੰ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੁਖਵਿੰਦਰ ਸਿੰਘ ਅਤੇ ਬਲਜੀਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button