ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਰਾਮੇਵਾਲਾ ਕੋਲ ਟਰਾਲੀ ਨਾਲ ਲਾਕ ਕੀਤਾ ਜਨਰੇਟਰ ਚੋਰੀ
ਫਿਰੋਜ਼ਪੁਰ 28 ਮਾਰਚ (ਏ. ਸੀ. ਚਾਵਲਾ): ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਰਾਮੇਵਾਲਾ ਦੇ ਕੋਲ ਟਰਾਲੀ ਨਾਲ ਲਾਕ ਕੀਤੇ ਇਕ ਜਨਰੇਟਰ ਨੂੰ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਘਟਨਾ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 379 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਸ਼ਮੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਗਿਲਕੋ ਵੈਲੀ ਨੇੜੇ ਡੀ. ਸੀ. ਮਾਡਲ ਇੰਟਰਨੈਸ਼ਨਲ ਸਕੂਲ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਨੇ 24 ਮਾਰਚ ਦੀ ਰਾਤ ਨੂੰ ਆਪਣੀ ਕੋਠੀ ਦੇ ਬਾਹਰ ਜਨਰੇਟਰ 54 ਕੇ.ਵੀ. ਟਰਾਲੀ ਨਾਲ ਲਾਕ ਕਰਕੇ ਖੜਾ ਕੀਤਾ ਸੀ। ਉਸ ਨੇ ਦੱਸਿਆ ਕਿ ਸਵੇਰ ਹੋਣ ਤੇ ਕੋਠੀ ਦੇ ਬਾਹਰ ਜਦ ਆ ਕੇ ਵੇਖਿਆ ਤਾਂ ਟਰਾਲੀ ਨਾਲ ਲਾਕ ਕੀਤਾ ਹੋਇਆ ਜਨਰੇਟਰ ਉਥੋਂ ਗਾਇਬ ਸੀ। ਉਸ ਨੇ ਦੱਸਿਆ ਕਿ ਕੋਈ ਅਣਪਛਾਤੇ ਵਿਅਕਤੀ ਜਨਰੇਟਰ ਟਰਾਲੀ ਨਾਲ ਲਾਕ ਤੋੜ ਕੇ ਚੋਰੀ ਕਰਕੇ ਲੈ ਗਏ ਸਨ। ਕਸ਼ਮ੍ਰੀਰ ਸਿੰਘ ਨੇ ਦੱਸਿਆ ਕਿ ਉਸ ਵਲੋਂ ਇਸ ਘਟਨਾ ਦੀ ਜਾਣਕਾਰੀ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੂੰ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।