Ferozepur News

ਫਿਰੋਜ਼ਪੁਰ ਦੇ ਨਵੇਂ ਸਿਵਲ ਸਰਜਨ ਡਾ:ਜੁਗਲ ਕਿਸੋਰ ਨੇ ਅਹੁਦਾ ਸੰਭਾਲਿਆ

ਫਿਰੋਜ਼ਪੁਰ ਦੇ ਨਵੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ  ਆਪਣਾ ਅਹੁਦਾ ਸੰਭਾਲ ਲਿਆ ਹੈ, ਇਸ ਤੋਂ ਪਹਿਲਾਂ ਉਹ ਸ੍ਰੀ ਅੰਮਿ੍ਰਸਰ ਸਾਹਿਬ ਵਿਖੇ ਬਤੌਰ ਸਿਵਲ ਸਰਜਨ ਤੈਨਾਤ ਸਨ। ਉਹਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ ਅਤੈ ਇਮਾਨਦਾਰੀ ਨਾਲ ਕਰਨ ਲਈ ਕਿਹਾ।

ਪੂਰੇ ਵਿਸ਼ਵ ਅੰਦਰ ਚਲ ਰਹੀ ਕਰੋਨਾ ਮਹਾਂਮਾਰੀ ਸਬੰਧੀ ਚਰਚਾ ਕਰਦਿਆਂ ਉਹਨਾ ਕਿਹਾ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਪ੍ਰਾਪਤ ਹਦਾਇਤਾਂ ਦੀ ਰੌਸ਼ਨੀ ਵਿੱਚ ਜ਼ਿਲਾ ਪ੍ਰਸ਼ਾਸ਼ਨ ਦੀ ਅਗਵਾਈ ਅਤੇ ਜਨਤਾ ਦੇ ਸਹਿਯੋਗ ਨਾਲ ਕਰੋਨਾ ਰੋਗ ਤੇ ਕਾਬੂ ਪਾਉਣ ਵਿੱਚ ਕੋਈ ਕਸਰ ਨਹੀ ਛੱਡਣਗੇ। ਉਹਨਾਂ ਜ਼ਿਲਾ ਨਿਵਾਸੀਆਂ ਨੂੰ ਕਰੋਨਾ ਰੋਗ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਫਿਰੋਜ਼ਪੁਰ ਦੇ ਨਵੇਂ ਸਿਵਲ ਸਰਜਨ ਡਾ:ਜੁਗਲ ਕਿਸੋਰ ਨੇ ਅਹੁਦਾ ਸੰਭਾਲਿਆ

Related Articles

Leave a Reply

Your email address will not be published. Required fields are marked *

Back to top button