Ferozepur News

ਫਿਰੋਜ਼ਪੁਰ ਦੇ ਨਵੇਂ ਸਿਵਲ ਸਰਜਨ ਡਾ: ਵਿਨੋਦ ਸਰੀਨ ਨੇ ਅਹੁਦਾ ਸੰਭਾਲਿਆ

ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜੀਹ -ਸਿਵਲ ਸਰਜਨ

ਫਿਰੋਜ਼ਪੁਰ ਦੇ ਨਵੇਂ ਸਿਵਲ ਸਰਜਨ ਡਾ: ਵਿਨੋਦ ਸਰੀਨ ਨੇ ਅਹੁਦਾ ਸੰਭਾਲਿਆ

ਫਿਰੋਜ਼ਪੁਰ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਫਿਰੋਜ਼ਪੁਰ ਦੇ ਨਿਯੁਕਤ ਕੀਤੇ ਗਏ ਨਵੇ ਸਿਵਲ ਸਰਜਨ ਡਾ: ਵਿਨੋਦ ਸਰੀਨ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।ਸਟਾਫ ਨਾਲ ਪਲੇਠੀ ਇੰਟਰੋਡਕਟਰੀ ਮੀਟਿੰਗ ਵਿੱਚ ਉਹਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ ਅਤੈ ਇਮਾਨਦਾਰੀ ਨਾਲ ਕਰਨ ਲਈ ਕਿਹਾ।ਪੂਰੇ ਵਿਸ਼ਵ ਅੰਦਰ ਚਲ ਰਹੀ ਕਰੋਨਾ ਮਹਾਂਮਾਰੀ ਸਬੰਧੀ ਚਰਚਾ ਕਰਦਿਆਂ ਉਹਨਾ ਕਿਹਾ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਪ੍ਰਾਪਤ ਹਦਾਇਤਾਂ ਦੀ ਰੌਸ਼ਨੀ ਵਿੱਚ ਜ਼ਿਲਾ ਪ੍ਰਸ਼ਾਸ਼ਨ ਦੀ ਅਗਵਾਈ ਅਤੇ ਜਨਤਾ ਦੇ ਸਹਿਯੋਗ ਨਾਲ ਕਰੋਨਾ ਰੋਗ ਤੇ ਕਾਬੂ ਪਾਉਣ ਵਿੱਚ ਕੋਈ ਕਸਰ ਨਹੀ ਛੱਡਣਗੇ।ਉਹਨਾਂ ਜ਼ਿਲਾ ਨਿਵਾਸੀਆਂ ਨੂੰ ਕਰੋਨਾ ਰੋਗ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।ਉਹਨਾਂ ਕਿਹਾ ਕਿ ਕਰੋਨਾ ਰੋਗ ਦੇ ਟਾਕਰੇ ਲਈ ਸਮਾਜਿਕ ਦੂਰੀ ਬਹੁਤ ਅਹਿਮ ਹੈ ਅਤੇ ਸਰਕਾਰ ਵੱਲੋਂ ਜਨਤਕ ਸਥਾਨਾਂ ਤੇ ਮਾਸਕ ਪਹਿਨਣਾ ਜਰੂਰੀ ਕੀਤਾ ਗਿਆ ਤੇ ਜਨਤਕ ਸਥਾਣਾਂ ਤੇ ਥੁਕੱਣਾ ਵਰਜਿਤ ਹੈ।ਉਹਨਾਂ ਲੋਕਾਂ ਨੂੰ ਸਮੇਂ ਸਮੇਂ ਤੇ ਪ੍ਰਸ਼ਾਸ਼ਨ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਜ਼ਿਲੇ ਨੂੰ ਕਰੋਨਾ ਮੁਕਤ ਰੱਖਿਆ ਜਾ ਸਕੇ। ਇਹ ਵੀ ਕਿਹਾ ਕਿ ਜ਼ਿਲੇ ਅੰਦਰ ਆਮ ਜਨਤਾ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਉਹਨਾਂ ਦਾ ਪਰਮ ਲਕਸ਼ ਹੈ।ਉਹਨਾਂ ਖੁਲਾਸਾ ਕੀਤਾ ਕਿ ਕਰੋਨਾ ਰੋਗ ਜਾਂਚ ਸਬੰਧੀ ਟੈਸਟ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਮੁਫਤ ਕੀਤੇ ਜਾਂਦੇ ਹਨ। ਉਹਨਾਂ ਸਮੂੰਹ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਿਅਕਤੀ ਵਿੱਚ ਕਰੋਨਾ ਰੋਗ ਦੇ ਲੱਛਣ ਪਾਏ ਜਾਣ ਜਾਂ ਕਿਸੇ ਕਰੋਨਾ ਰੋਗੀ ਨਾਲ ਸੰਪਰਕ ਦੀ ਹਿਸਟਰੀ ਹੋਣ ਤੇ ਆਪਣੇ ਟੈਸਟ ਜਲਦੀ ਕਰਵਾਏ ਜਾਣ ਤਾਂ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਆ ਜਾ ਸਕੇ।ਇਸ ਅਵਸਰ ਤੇ ਜ਼ਿਲੇ ਸਮੂਹ ਉੱਚ ਸਿਹਤ ਅਧਿਕਾਰੀ ਅਤੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਹਨਾਂ ਦੀ ਤੈਨਾਤੀ ਤੇ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ:ਸੰਜੀਵ ਗੁਪਤਾ,ਜ਼ਿਲਾ ਪਰਿਵਾਰ ਭਲਾਈ ਅਫਸਰ ਡਾ: ਜਸਦੇਵ ਸਿੰਘ ਢਿੱਲੋਂ.ਜ਼ਿਲਾ ਡੈਂਟਲ ਅਫਸਰ ਡਾ:ਲਵਕੇਸ਼ ਗੁਪਤਾ,ਜ਼ਿਲਾ ਐਪੀਡੀਮਾਲੋਜਿਸਟ ਡਾ: ਮੀਨਾਕਸ਼ੀ ਧਿੰਗੜਾ,ਡਾ: ਯੁਵਰਾਜ ਨਾਰੰਗ,ਵਿਕਾਸ ਕਾਲੜਾ,ਸੁਪਰਡੈਂਟ ਰਵੀ ਕਾਂਤਾ,ਪਰਮਵੀਰ ਮੌਂਗਾ ਅਤੇ ਵਿਪਿਨ ਸ਼ਰਮਾਂ ਹਾਜ਼ਿਰ ਸਨ।

Related Articles

Leave a Reply

Your email address will not be published. Required fields are marked *

Back to top button