ਫਿਰੋਜ਼ਪੁਰ ਦੇ ਪਿੰਡ ਗੁਰੂਹਰਸਹਾਏ ਵਿਖੇ ਕਿਸਾਨ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਕੀਮਤੀ ਸਮਾਨ ਚੋਰੀ
ਫਿਰੋਜ਼ਪੁਰ 7 ਮਈ (ਏ. ਸੀ. ਚਾਵਲਾ) : ਫਿਰੋਜ਼ਪੁਰ ਦੇ ਪਿੰਡ ਗੁਰੂਹਰਸਹਾਏ ਵਿਖੇ ਕਿਸਾਨ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ 379 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਉਨ•ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਇੰਜੀਨੀਅਰ ਵੰਡ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਸ਼ਹਿਰੀ ਗੁਰੂਹਰਸਹਾਏ ਨੇ ਦੱਸਿਆ ਕਿ ਪਿੰਡ ਗੁਰੂਹਰਸਹਾਏ ਦੇ ਰਹਿਣ ਵਾਲੇ ਜਸਪਾਲ ਚੰਦ ਪੁੱਤਰ ਰਾਮ ਚੰਦ ਦੇ ਖੇਤਾਂ ਵਿਚ ਲੱਗੇ ਹੋਏ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਅਣਪਛਾਤੇ ਚੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ ਹਨ। ਜਸਪਾਲ ਸਿੰਘ ਨੇ ਦੱÎਸਿਆ ਕਿ ਇਸ ਘਟਨਾ ਦਾ ਪਤਾ ਉਨ•ਾਂ ਨੂੰ ਸਵੇਰੇ ਆਪਣੇ ਖੇਤਾਂ ਵਿਚ ਗੇੜਾ ਮਾਰਨ ਤੇ ਲੱਗਿਆ। ਸਹਾਇਕ ਇੰਜੀਨੀਅਰ ਵੰਡ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਸ਼ਹਿਰੀ ਗੁਰੂਹਰਸਹਾਏ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਉਨ•ਾਂ ਵਲੋਂ ਥਾਣਾ ਗੁਰੂਹਰਸਹਾਏ ਪੁਲਸ ਨੂੰ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੈੱਡਕਾਂਸਟੇਬਲ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।