Ferozepur News

ਫਿਰੋਜ਼ਪੁਰ ਦੇ ਪਿੰਡ ਚਪਾਤੀ ਦੇ ਨੌਜ਼ਵਾਨ ਨੂੰ ਕੁੱਟਮਾਰ ਕਰਕੇ ਜ਼ਖਮੀਂ ਕੀਤਾ

kutmaarਫਿਰੋਜ਼ਪੁਰ 12 ਅਪ੍ਰੈਲ (ਏ. ਸੀ. ਚਾਵਲਾ) ਫਿਰੋਜ਼ਪੁਰ ਦੇ ਪਿੰਡ ਚਪਾਤੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਤਿੰਨ ਵਿਅਕਤੀਆਂ ਖਿਲਾਫ 323, 341, 148, 149 ਆਈ. ਪੀ. ਸੀ. ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਵਿਜੈ ਕੁਮਾਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਚਪਾਤੀ ਲੱਖੋਕੇ ਬਹਿਰਾਮ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਪੀਰੂਵਾਲਾ, ਟਿੰਕੂ ਸੰਧੂ ਵਾਸੀ ਬਸਤੀ ਟੈਂਕਾਂਵਾਲੀ ਅਤੇ ਫੱਕਰ ਪੁੱਤਰ ਨੀਟਾ ਵਾਸੀ ਘੁਮਿਆਰ ਮੰਡੀ ਨਾਲ ਕੁਝ ਦਿਨ ਪਹਿਲਾ ਉਸ ਦੇ ਦੋਸਤ ਅਰਸ਼ਦੀਪ ਨਾਲ ਝਗੜਾ ਹੋਇਆ ਸੀ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸੇ ਰੰਜ਼ਿਸ਼ ਦੇ ਚੱਲਦਿਆਂ ਹਰਪ੍ਰੀਤ ਸਿੰਘ, ਟਿੰਕੂ ਸੰਧੂ ਅਤੇ ਫੱਕਰ ਨੇ ਹਮਸਲਾਹ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਉਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਅਤੇ ਟਿੰਕੂ ਸੰਧੂ ਨੇ ਉਸ ਦੇ ਕੰਨ ਤੇ ਪਿਸਤੌਲ ਲਗਾ ਕੇ ਉਸ ਦੇ ਦੋਸਤ ਅਰਸ਼ਦੀਪ ਬਾਰੇ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਸ ਨੂੰ ਅਰਸ਼ਦੀਪ ਬਾਰੇ ਕੁਝ ਪਤਾ ਨਹੀਂ ਹੈ। ਪੁਲਸ ਨੇ ਦੱਸਿਆ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਦੇ ਬਿਆਨਾਂ ਤੇ ਤਿੰਨਾਂ ਨੌਜ਼ਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button