Ferozepur News

ਫਿਰੋਜ਼ਪੁਰ ਦੇ ਪਿੰਡ ਚਾਂਦੀਵਾਲਾ ਵਿਖੇ ਪੁਰਾਣੇ ਝਗੜੇ ਨੂੰ ਲੈ ਕੇ ਵਿਅਕਤੀ ਦੀ ਕੁੱਟਮਾਰ

quarrelਫਿਰੋਜ਼ਪੁਰ 2 ਅਪ੍ਰੈਲ (ਏ. ਸੀ. ਚਾਵਲਾ) ਫਿਰੋਜ਼ਪੁਰ ਦੇ ਪਿੰਡ ਚਾਂਦੀਵਾਲਾ ਵਿਖੇ ਪੁਰਾਣੇ ਝਗੜੇ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਤਿੰਨ ਵਿਅਕਤੀਆਂ ਖਿਲਾਫ 325, 323, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਸਤਪਾਲ ਨੇ ਦੱਸਿਆ ਕਿ ਪਿੰਡ ਚਾਂਦੀ ਵਾਲਾ ਦੇ ਰਹਿਣ ਵਾਲੇ ਗੁਰਮੇਜ ਸਿੰਘ ਪੁੱਤਰ ਚਾਨਣ ਸਿੰਘ ਨੇ ਦੱਸਿਆ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ। ਗੁਰਮੇਜ ਸਿੰਘ ਨੇ ਦੱਸਿਆ ਕਿ ਇਸੇ ਝਗੜੇ ਦੇ ਚੱਲਦਿਆਂ ਸੋਨੂੰ ਸਿੰਘ ਪੁੱਤਰ ਸ਼ੇਰ ਸਿੰਘ, ਪੱਪੂ ਪੁੱਤਰ ਪਾਲਾ ਸਿੰਘ ਅਤੇ ਕਰਨੈਲ ਸਿੰਘ ਵਾਸੀਅਨ ਕਮਾਲੇ ਵਾਲਾ ਨੇ ਹਮਲਸਾਹ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਗੁਰਮੇਜ ਸਿੰਘ ਦੇ ਬਿਆਨਾਂ ਤੇ ਸੋਨੂੰ ਸਿੰਘ, ਪੱਪੂ ਅਤੇ ਕਰਨੈਲ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Back to top button