Ferozepur News

ਫਿਰੋਜ਼ਪੁਰ ਦੇ ਪਿੰਡ ਸਆਹ ਵਾਲਾ ਵਿਖੇ ਖੇਤਾਂ ਵਿਚ ਲੱਗੇ ਟਰਾਂਸਫਾਰਮਰ ਵਿਚੋਂ ਕੀਮਤੀ ਸਮਾਨ ਚੋਰੀ

transfmerਫਿਰੋਜ਼ਪੁਰ 3 ਅਪ੍ਰੈਲ (ਏ. ਸੀ. ਚਾਵਲਾ): ਫਿਰੋਜ਼ਪੁਰ ਦੇ ਪਿੰਡ ਸਆਹ ਵਾਲਾ ਵਿਖੇ ਖੇਤਾਂ ਵਿਚ ਲੱਗੇ ਟਰਾਂਸਫਾਰਮਰ ਵਿਚੋਂ ਕੀਤੀ ਸਮਾਨ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਅਮੀਰ ਖਾਸ ਪੁਲਸ ਨੇ ਅਣਪਛਾਤਿਆਂ ਖਿਲਾਫ 379 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਕਾਰਪੋਰੇਸ਼ਨ ਬੋਰਡ ਜਲਾਲਾਬਾਦ ਨੇ ਦੱਸਿਆ ਕਿ ਪਿੰਡ ਸੁਆਹ ਵਾਲਾ ਦੇ ਰਹਿਣ ਵਾਲੇ ਫਤਿਹ ਚੰਗ ਪੁੱਤਰ ਬੁਘੇਲਾ ਰਾਮ ਦੇ ਖੇਤਾਂ ਵਿਚ ਲੱਗੇ ਹੋਏ ਟਰਾਂਸਫਾਰਮਰ ਵਿਚੋਂ ਅਣਪਛਾਤੇ ਵਿਅਕਤੀ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ ਹਨ। ਫਤਿਹ ਚੰਦ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਉਨ•ਾਂ ਨੂੰ ਸਵੇਰੇ ਖੇਤ ਵਿਚ ਗੇੜਾ ਮਾਰਨ ਤੇ ਲੱਗਿਆ ਹੈ। ਉਨ•ਾਂ ਦੱਸਿਆ ਕਿ ਚੋਰੀ ਹੋਏ ਸਮਾਨ ਦੀ ਕੀਮਤ 7500 ਰੁਪਏ ਬਣਦੀ ਹੈ। ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਕਾਰਪੋਰੇਸ਼ਨ ਬੋਰਡ ਜਲਾਲਾਬਾਦ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਉਨ•ਾਂ ਥਾਣਾ ਅਮੀਰ ਖਾਸ ਪੁਲਸ ਨੂੰ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਅਮਰ ਸਿੰਘ ਨੇ ਦੱਸਿਆ ਕਿ ਉਨ•ਾਂ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Check Also
Close
Back to top button