Ferozepur News

ਫਿਰੋਜ਼ਪੁਰ ਦੇ ਪਿੰਡ ਸਿਲੇਵਿੰਡ ਵਿਖੇ ਪੰਚਾਇਤੀ ਜ਼ਮੀਨ ਬੀਜੀ ਕਣਕ ਦੀ ਫਸਲ ਕੱਟਣ ਦੇ ਦੋਸ਼ ਵਿਚ ਦਰਜਨ ਤੋਂ ਵੱਧ ਲੋਕਾਂ ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 5 ਮਈ (ਏ.ਸੀ.ਚਾਵਲਾ) ਫਿਰੋਜ਼ਪੁਰ ਦੇ ਪਿੰਡ ਸਿਲੇਵਿੰਡ ਵਿਖੇ ਗ੍ਰਾਮ ਪੰਚਾਇਤ ਦੀ 2 ਕਨਾਲ ਜ਼ਮੀਨ ਤੇ ਬੀਜੀ ਕਣਕ ਦੀ ਫਸਲ ਕੱਟਣ ਦੇ ਦੋਸ਼ ਵਿਚ ਥਾਣਾ ਮੱਖੂ ਦੀ ਪੁਲਸ ਨੇ 13 ਲੋਕਾਂ ਖਿਲਾਫ 379, 148, 149 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਸਾ ਸਿੰਘ ਸਰਪੰਚ ਵਾਸੀ ਪਿੰਡ ਸਿਲੇਵਿੰਡ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਦੱÎਸਆ ਕਿ ਪਿੰਡ ਦੀ ਪੰਚਾਇਤੀ ਜ਼ਮੀਨ ਮਹਿਲ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਸਿਲੇਵਿੰਡ ਨੂੰ ਠੇਕੇ ਤੇ ਦਿੱਤੀ ਹੋਈ ਸੀ। ਸਰਪੰਚ ਨੇ ਦੱਸਿਆ ਕਿ ਮਹਿਲ ਸਿੰਘ ਵਲੋਂ ਪੰਚਾਇਤੀ ਜ਼ਮੀਨ ਤੇ ਬੀਜੀ ਹੋਈ ਕਣਕ ਦੀ ਫਸਲ ਪੱਕ ਕੇ ਤਿਆਰ ਹੋਈ ਸੀ ਕਿ ਉਸ ਨੂੰ ਮੁਖਤਿਆਰ ਸਿੰਘ, ਗੁਰਦੀਪ ਸਿੰਘ ਪੁੱਤਰਾਨ ਜਗਤਾਰ ਸਿੰਘ, ਰਾਕੇਸ਼ ਉਰਫ ਕੇਸ਼ੂ ਪੁੱਤਰ ਮੁਖਤਿਆਰ ਸਿੰਘ, ਜਗੀਰ ਕੌਰ ਉਰਫ ਕਿਰਪੋ ਪਤਨੀ ਮੁਖਤਿਆਰ ਸਿੰਘ, ਵੀਰ ਸਿੰਘ ਪੁੱਤਰ ਗੁਰਦੀਪ ਸਿੰਘ, ਵਾਸੀ ਪਿੰਡ ਸ਼ੇਰਾ ਮਡਾਰ, ਸੰਤੋਖ ਸਿੰਘ, ਗੁਰਬਚਨ ਸਿੰਘ ਪੁੱਤਰ ਲਛਮਣ ਸਿੰਘ, ਫੌਜ਼ਾ ਸਿੰਘ ਪੁੱਤਰ ਨਰੈਣ ਸਿੰਘ, ਮਲਕੀਤ ਸਿੰਘ ਪੁੱਤਰ ਫੌਜ਼ਾ ਸਿੰਘ ਵਾਸੀਅਨ ਸਰਫ ਅਲੀ ਸ਼ਾਹ, ਮੇਹਰ ਸਿੰਘ, ਜੋਗਿੰਦਰ ਸਿੰਘ, ਕਾਲਾ ਸਿੰਘ ਅਤੇ ਮਹਿੰਦਰ ਸਿੰਘ ਪੁੱਤਰ ਮੇਹਰ ਸਿੰਘ ਵਾਸੀਅਨ ਵਾੜਾ ਸੁਲੇਮਾਨ ਕੱਟ ਕੇ ਲੈ ਗਏ। ਆਸਾ ਸਿੰਘ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਦੱਸਿਆ ਕਿ ਉਨ•ਾਂ ਵਲੋਂ ਇਸ ਘਟਨਾ ਦੀ ਜਾਣਕਾਰੀ ਥਾਣਾ ਮੱਖੂ ਦੀ ਪੁਲਸ ਨੂੰ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਗੁਰਨੇਕ ਸਿੰਘ ਨੇ ਦੱਸਿਆ ਕਿ ਉਨ•ਾਂ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਤੇ 13 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button