Ferozepur News

ਫਿਰੋਜ਼ਪੁਰ ਪੁਲਸ ਨੇ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ 5 ਗ੍ਰਿਫਤਾਰ ਕੀਤੇ

policeਫਿਰੋਜ਼ਪੁਰ 16 ਅਪ੍ਰੈਲ (ਏ.ਸੀ.ਚਾਵਲਾ) ਜ਼ਿਲ•ਾ ਪੁਲਸ ਮਖੀ ਹਰਦਿਆਲ ਸਿੰਘ ਮਾਨ ਦੀਆਂ ਹਦਾਇਤਾਂ ਤੇ ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਸ਼ਿਕੰਜ਼ਾ ਕੱਸਿਆ ਹੋਇਆ ਹੈ। ਇਸ ਮੁਹਿੰਮ ਦੇ ਚੱਲਦੇ ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਦੇ ਏ. ਐਸ. ਆਈ. ਗੁਰਦੇਵ ਸਿੰਘ ਦੀ ਅਗਵਾਈ ਵਿਚ ਪਿੰਡ ਦੁਲਚੀਕੇ ਵਿਖੇ ਗਸ਼ਤ ਦੌਰਾਨ ਸੁਖਚੈਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪੱਲਾ ਮੇਘਾ ਨੂੰ 1000 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਹੀ ਥਾਣੇ ਦੇ ਏ. ਐਸ. ਆਈ. ਨਿਸ਼ਾਨ ਸਿੰਘ ਦੀ ਅਗਵਾਈ ਵਿਚ ਪਿੰਡ ਖੁਸ਼ਹਾਲ ਸਿੰਘ ਵਾਲਾ ਰੱਖੜੀ ਵਿਖੇ ਗਸ਼ਤ ਦੌਰਾਨ ਸੁਰਜੀਤ ਸਿੰਘ ਪੁੱਤਰ ਮੱਲ ਸਿੰਘ ਵਾਸੀ ਖੁਸ਼ਹਾਲ ਸਿੰਘ ਰੱਖੜੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਦੂਜੇ ਪਾਸੇ ਥਾਣਾ ਸਦਰ ਜ਼ੀਰਾ ਦੀ ਪੁਲਸ ਦੇ ਏ. ਐਸ. ਆਈ. ਭਗਵਾਨ ਸਿੰਘ ਦੀ ਅਗਵਾਈ ਵਿਚ ਸਨੇਰ ਰੋਡ ਜ਼ੀਰਾ ਵਿਖੇ ਗਸ਼ਤ ਦੌਰਾਨ ਜਗਸੀਰ ਸਿੰਘ ਉਰਫ ਕਾਲਾ ਪੁੱਤਰ ਹੰਸ ਰਾਜ ਵਾਸੀ ਸਮਾਧੀ ਮੁਹੱਲਾ ਵਾਰਡ ਨੰਬਰ 12 ਜ਼ੀਰਾ ਸਿਟੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਹੀ ਥਾਣਾ ਦੇ ਏ. ਐਸ. ਆਈ. ਮਨਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਮੱਲੋਕੇ ਰੋਡ ਜ਼ੀਰਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੇ ਜੀਤ ਸਿੰਘ ਉਰਫ ਘੋਗਾ ਪੁੱਤਰ ਹੰਸ ਰਾਜ ਵਾਸੀ ਸਮਾਧੀ ਮੁਹੱਲਾ ਵਾਰਡ ਨੰਬਰ 12 ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 1020 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਹੀ ਥਾਣੇ ਦੇ ਏ. ਐਸ. ਆਈ. ਪ੍ਰਗਟ ਸਿੰਘ ਦੀ ਅਗਵਾਈ ਵਿਚ ਗਸ਼ਤ ਦੌਰਾਨ ਪੁਲਸ ਪਾਰਟੀ ਨੇ ਬੀਤੀ ਸ਼ਾਮ ਅਵਾਨ ਰੋਡ ਜ਼ੀਰਾ ਵਿਖੇ ਨਵਜੋਤ ਸਿੰਘ ਉਰਫ ਜੋਤਾ ਪੁੱਤਰ ਜੀਤ ਸਿੰਘ ਵਾਸੀ ਸਮਾਧੀ ਮਹੱਲਾ ਵਾਰਡ ਨੰਬਰ 12 ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 350 ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆਂ ਹਨ। ਪਲਸ ਨੇ ਦੱਸਿਆ ਕਿ ਉਕਤ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button