ਫਿਰੋਜ਼ਪੁਰ ਵਾਸੀਆਂ ਲਈ ਸਾਲ -2016 ਹੋਵੇਗਾ ਵਿਕਾਸ ਦੀਆਂ ਸੰਭਾਵਨਾਵਾਂ ਭਰਪੂਰ : ਡਿਪਟੀ ਕਮਿਸ਼ਨਰ
ਫਿਰੋਜਪੁਰ 28 ਦਸੰਬਰ (ਏ.ਸੀ.ਚਾਵਲਾ) ਫਿਰੋਜ਼ਪੁਰ ਵਿਖੇ ਸ਼ਹਿਰ ਅਤੇ ਛਾਉਣੀ ਨੂੰ ਜੋੜਦੀ ਸੜਕ ਤੇ ਆਮ ਲੋਕਾਂ ਦੀ ਸਹੂਲਤ ਲਈ ਬਸਤੀ ਟੈਂਕਾ ਵਾਲੀ ਵਿਖੇ ਰੇਲਵੇ ਫਾਟਕਾਂ ਤੇ ਜਲਦੀ ਹੀ 7 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਅੰਡਰ ਬਰਿੱਜ ਦੀ ਸ਼ੁਰੂਆਤ 2016 ਵਿਚ ਹੋ ਜਾਵੇਗੀ, ਇਸ ਦੇ ਬਨਣ ਨਾਲ ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਅਤੇ ਬਸਤੀ ਟੈਂਕਾ ਵਾਲੀ ਦੀ ਇਸ ਸੜਕ ਤੇ ਟਰੈਫ਼ਿਕ ਸਮੱਸਿਆ ਹੱਲ ਹੋ ਜਾਵੇਗੀ। ਇੰਨ•ਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜੀ. ਡੀ.ਪੀ.ਐਸ. ਖਰਬੰਦਾ ਨੇ ਕੀਤਾ। ਇੰਜੀ. ਖਰਬੰਦਾ ਨੇ ਦੱਸਿਆ ਕਿ ਫਿਰੋਜ਼ਪੁਰ ਵਿਚ ਵਿਕਾਸ ਦੀ ਜਿਹੜੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਉਹ ਆਉਣ ਵਾਲੇ ਸਮੇਂ ਵਿਚ ਪੂਰੀ ਹੋ ਜਾਵੇਗੀ। ਉਨ•ਾਂ ਦੱਸਿਆ ਕਿ ਸਰਹੱਦੀ ਖੇਤਰ ਗੱਟੀ ਰਾਜੋ ਵਿਖੇ ਦਰਿਆ ਤੇ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਲਈ 2.62 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਪੁੱਲ ਦਾ ਨੀਂਹ ਪੱਥਰ ਜਲਦ ਹੀ ਰੱਖਿਆ ਜਾਵੇਗਾ, ਇਸ ਪੁੱਲ ਦੇ ਬਨਣ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ, ਇਸ ਦੇ ਨਾਲ ਹੀ ਪਿੰਡ ਗੱਟੀ ਰਾਜੋ ਕੇ ਵਿਖੇ 93.65 ਲੱਖ ਦੀ ਲਾਗਤ ਨਾਲ 4.22 ਕਿਲੋਮੀਟਰ ਲੰਬੀ ਸੜਕ ਦਾ ਵੀ ਨੀਂਹ ਪੱਥਰ ਰੱਖਿਆ ਜਾਵੇਗਾ। ਸਰਕਾਰੀ ਸਕੂਲਾਂ ਵਿੱਚ ਪੜ• ਰਹੇ ਬੱਚੇ ਜਿਹਨਾਂ ਦੀਆਂ ਪਰੀਖਿਆਵਾਂ ਦੇ ਨਤੀਜੇ ਬਹੁਤ ਵਧੀਆ ਰਹੇ ਹਨ, ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਸਿੱਖਿਆ ਮੁਹੱਈਆਂ ਕਰਵਾਉਣ ਲਈ ਮੈਰੀਟੋਰੀਅਸ ਸਕੂਲ ਖੋਲੇ ਜਾ ਰਹੇ ਹਨ। ਇਸ ਲੜੀ ਤਹਿਤ ਫਿਰੋਜਪੁਰ ਦੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ 26 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਮੈਰੀਟੋਰੀਅਸ ਸਕੂਲ ਲਈ 5 ਕਰੋੜ ਰੁਪਏ ਦੀ ਮਨਜ਼ੂਰੀ ਹੋ ਚੁੱਕੀ ਹੈ ਤੇ ਜਲਦ ਹੀ ਇਸ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਬੇਰੁਜ਼ਗਾਰ ਬੱਚਿਆਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨ ਲਈ ਜਿਲ•ਾ ਫਿਰੋਜ਼ਪੁਰ ਵਿਖੇ 7.50 ਕਰੋੜ ਦੀ ਲਾਗਤ ਨਾਲ ਸੀ.ਪਾਈਟ ਬਿਲਡਿੰਗ ਬਣਾਈ ਜਾਵੇਗੀ। ਜਿਸ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਆਰਮੀ ਵਿੱਚ ਭਰਤੀ ਹੋਣ ਲਈ ਮੁਫ਼ਤ ਟ੍ਰੇਨਿੰਗ ਮੁਹੱਈਆਂ ਕਰਵਾਈ ਜਾਏਗੀ ਅਤੇ ਉਹਨਾਂ ਦੇ ਖਾਣ ਪੀਣ ਅਤੇ ਰਹਿਣ ਸਹਿਣ ਦਾ ਇੰਤਜ਼ਾਮ ਵੀ ਮੁਫ਼ਤ ਵਿੱਚ ਕੀਤਾ ਜਾਵੇਗਾ। ਫਿਰੋਜ਼ਪੁਰ ਤੋਂ ਮੱਲਾਂਵਾਲਾ ਰੋਡ ਨੂੰ 5.50 ਮੀਟਰ ਤੋਂ 7 ਮੀਟਰ ਚੌੜਾ ਕੀਤਾ ਜਾਣਾ ਹੈ। ਇਸ ਦੀ ਅਨੁਮਾਨਤ ਲਾਗਤ 30.82 ਕਰੋੜ ਰੁਪਏ ਹੈ। ਫਿਰੋਜ਼ਪੁਰ ਵਿਖੇ 4.75 ਲੱਖ ਦੀ ਲਾਗਤ ਨਾਲ ਐਸਟੋਟਰਫ ਸਟੇਡੀਅਮ ਤਿਆਰ ਕੀਤਾ ਜਾ ਰਿਹਾ ਹੈ। ਜੋ ਕਿ ਆਉਣ ਵਾਲੇ ਸਾਲ ਵਿਚ ਪੂਰਾ ਹੋ ਜਾਵੇਗਾ। ਇਸ ਦੇ ਤਿਆਰ ਹੋਣ ਤੇ ਹਾਕੀ ਖਿਡਾਰੀਆਂ ਨੂੰ ਅੰਤਰ-ਰਾਸ਼ਟਰੀ ਪੱਧਰ ਦਾ ਹਾਕੀ ਸਟੇਡੀਅਮ ਮਿਲੇਗਾ। ਜਿਲ•ਾ ਦੇ ਕਈ ਬੱਚਿਆਂ ਨੂੰ ਰੋਇੰਗ ਸਿੱਖਣ ਲਈ ਚੰਡੀਗੜ• ਵਿਖੇ ਜਾਣਾ ਪੈਂਦਾ ਹੈ। ਪਿੰਡ ਅਲੀ ਕੇ ਵਿਖੇ ਰੋਇੰਗ ਕਲੱਬ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ, ਜਿਸ ਦੀ ਅਨੁਮਾਨਤ ਲਾਗਤ ਲਗਭਗ 25 ਕਰੋੜ ਰੁਪਏ ਹੈ। ਜਿਲ•ੇ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿੱਚ ਬਣਾਏ ਗਏ ਹੂਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਲਾਈਟ ਐਂਡ ਸਾਊਂਡ ਪ੍ਰਾਜੈਕਟ ਅਗਲੇ ਸਾਲ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਅਨੁਮਾਨਤ ਲਾਗਤ 5.50 ਕਰੋੜ ਰੁਪਏ ਹੈ। ਇਸ ਦੇ ਨਾਲ ਹੀ ਉਨ•ਾਂ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਦੀ ਨਗਰ ਕੌਸਲ ਦੇ ਦਫਤਰ ਵਿਖੇ 3.95 ਕਰੋੜ ਰੁਪਏ ਦੀ ਲਾਗਤ ਨਾਲ ਆਡੀਟੋਰੀਅਮ ਬਨਾਇਆ ਜਾਵੇਗਾ। ਜਿਲ•ੇ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਚਲਾਉਣ ਲਈ 1 ਪ੍ਰਤੀਸ਼ਤ ਮਹੀਨਾ ਵਿਆਜ ਦਰ ਤੇ ਬੈਂਕਾਂ ਵੱਲੋਂ ਪ੍ਰਧਾਨ ਮੰਤਰੀ ਮੁਦਰਾ ਕਰਜ਼ਾ ਯੋਜਨਾ ਤਹਿਤ 1086 ਲਾਭਪਾਤਰੀਆਂ ਨੂੰ 6.70 ਕਰੋੜ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਤਾਂ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਕੇ ਜਿੱਥੇ ਆਰਥਿਕ ਪੱਖੋਂ ਖੁਦ ਆਤਮ ਨਿਰਭਰ ਹੋਣਗੇ ਉੱਥੇ ਰੁਜ਼ਗਾਰ ਪ੍ਰਾਪਤੀ ਉਪਰੰਤ ਜਿਲ•ੇ ਦੇ ਵਿਕਾਸ ਵਿਚ ਵੀ ਆਪਣਾ ਯੋਗਦਾਨ ਪਾਉਣਗੇ । ਜਿਲ•ੇ ਦੇ ਪਿੰਡ ਦੁਲਚੀ ਕੇ ਵਸਨੀਕ ਕਾਫੀ ਸਾਲਾਂ ਤੋਂ ਬਿਜਲੀ ਦੀ ਸਮੱਸਿਆ ਨਾਲ ਜੂਝ ਰਹੇ ਸੀ, ਜਦ ਇਹ ਮਾਮਲਾ ਮੁੱਖ ਮੰਤਰੀ ਸ. ਬਾਦਲ ਦੇ ਸਾਹਮਣੇ ਰੱਖਿਆ ਗਿਆ ਤਾਂ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਮੱਸਿਆ ਦਾ ਹੱਲ ਕਰਨ ਲਈ ਪਿੰਡ ਦੁਲਚੀ ਕੇ ਵਿਖੇ 66 ਕੇ.ਵੀ ਦਾ ਨਵਾਂ ਸਬ ਸਟੇਸ਼ਨ ਬਣਾਉਣ ਲਈ ਪ੍ਰਵਾਨਗੀ ਦੇ ਦਿੱਤੀ , ਜਿਸ ਦੀ ਲਗਭਗ ਅਨੁਮਾਨਤ ਲਾਗਤ 4 ਕਰੋੜ ਰੁਪਏ ਹੈ । ਸਵੱਛ ਭਾਰਤ ਮਿਸ਼ਨ' ਤਹਿਤ ਫਿਰੋਜ਼ਪੁਰ ਜ਼ਿਲ•ੇ ਦੇ 860 ਪਰਿਵਾਰਾਂ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਪਖਾਨੇ ਬਣਾਉਣ ਲਈ 2000 ਰੁਪਏ ਪ੍ਰਤੀ ਪਰਿਵਾਰ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਅਤੇ ਲੋਕਾਂ ਨੂੰ ਖੁੱਲ•ੇ ਵਿਚ ਪਖਾਨੇ ਜਾਣ ਤੋਂ ਰੋਕਣ ਲਈ ਜਾਗਰੂਕ ਕੀਤਾ ਗਿਆ। ਇੰਜ਼ੀ. ਖਰਬੰਦਾ ਨੇ ਅੱਗੇ ਦੱਸਿਆ ਕਿ ਫਿਰੋਜਪੁਰ ਪੰਜਾਬ ਦਾ ਪਹਿਲਾ ਜ਼ਿਲ•ਾ ਹੈ ਜਿੱਥੇ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਪਣਾ ਰੋਜ਼ਗਾਰ ਚਲਾਉਣ ਲਈ ਹੁਨਰ ਵਿਕਾਸ ਕੇਂਦਰ ਚਲਾਏ ਜਾ ਰਹੇ ਹਨ। ਜੋ ਕਿ ਸਰਹੱਦੀ ਖੇਤਰ ਦੇ ਤਿੰਨ ਬਲਾਕ ਗੁਰੂਹਰਸਹਾਏ, ਮਮਦੋਟ ਅਤੇ ਫਿਰੋਜਪੁਰ ਵਿਖੇ ਚਲਾਏ ਜਾ ਰਹੇ ਹਨ। ਆਉਣ ਵਾਲੇ ਸਾਲ ਦੇ ਪਹਿਲੇ ਮਹੀਨੇ ਵਿਚ ਪੁਰੇ ਜਿਲ•ੇ ਅੰਦਰ ਕੇਂਦਰ ਸਰਕਾਰ ਦੀ ਸਪੈਸ਼ਲ ਅਸੀਸਟੈਂਸ ਸਕੀਮ ਤਹਿਤ ਕੇਵਲ ਅਨੁਸੂਚਿਤ ਜਾਤੀ ਦੇ ਗਰੀਬ ਅਤੇ ਪੜੇ ਲਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਵੈ ਰੋਜ਼ਗਾਰ ਦੇਣ ਲਈ ਬਲਾਕ ਪੱਧਰ ਤੇ ਹੁਨਰ ਵਿਕਾਸ ਕੇਂਦਰਾਂ ਵਿਚ 420 ਵੀ ਸਿੱਖਿਆਰਥੀਆਂ ਦੀ ਜਨਵਰੀ 2016 ਤੋਂ ਟ੍ਰੇਨਿੰਗ ਸ਼ੁਰੂ ਕਰਵਾਈ ਜਾ ਰਹੀ ਹੈ। ਜਿਨ•ਾਂ ਵਿਚ ਪੜੇ ਲਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਮੁਫ਼ਤ ਸਕਿੱਲ ਡਿਵੈਲਪਮੈਂਟ ਟਰੇਨਿੰਗ ਮੁਹੱਈਆ ਕਰਵਾਈ ਜਾਵੇਗੀ। ਜਿਲੇ• ਦੇ ਪਿੰਡ ਸੂਦਾਂ ਵਿਖੇ 14 ਏਕੜ ਵਿਚ ਗਊ ਸ਼ਾਲਾ 43 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਅਗਲੇ ਸਾਲ ਬਣਕੇ ਤਿਆਰ ਹੋ ਜਾਵੇਗੀ । ਜ਼ਿਲ•ਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆ ਵੱਡੀ ਪਹਿਲ ਕਦਮੀਂ ਕਰਕੇ ਸੁਵਿਧਾ ਸੈਂਟਰ ਫਿਰੋਜ਼ਪੁਰ ਵਿਖੇ ਸਰਕਾਰੀ ਕੰਮਾਂ ਲਈ ਆਉਣ ਵਾਲੇ ਲੋਕਾਂ ਲਈ ਸੁਵਿਧਾ ਸੈਂਟਰ ਦਾ ਸਮਾਂ ਸਵੇਰੇ 7 ਵਜੇ ਤੋ ਸ਼ਾਮ 7 ਵਜੇ ਤੱਕ ਕਰਕੇ ਸਮੇਂ ਵਿਚ 4 ਘੰਟੇ ਦਾ ਵਾਧਾ ਕੀਤਾ ਗਿਆ ਹੈ। ਜ਼ਿਲੇ• ਵਿਚ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਸਰਕਾਰੀ ਵਿਭਾਗਾਂ ਦੀਆਂ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਫ਼ੈਸਲੇ ਅਨੁਸਾਰ ਫਿਰੋਜਪੁਰ ਜ਼ਿਲੇ• ਵਿਚ 84 ਸੁਵਿਧਾ/ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ,ਜੋ ਕਿ ਬਣ ਕੇ ਮੁਕੰਮਲ ਹੋ ਚੁੱਕੇ ਹਨ। ਜੋ ਕਿ ਅਗਲੇ ਸਾਲ ਚਾਲੂ ਹੋ ਜਾਣਗੇ।