Ferozepur News

ਫਿਰੋਜ਼ਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਫਿਰੋਜ਼ਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
ਸ੍ਰੀ.ਕਮਲ ਸ਼ਰਮਾ, ਵਿਧਾਇਕ ਸ੍ਰ.ਜੋਗਿੰਦਰ ਸਿੰਘ ਜਿੰਦੂ ਤੇ ਡਿਪਟੀ ਕਮਿਸ਼ਨਰ ਨੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ
ਡਿਪਟੀ ਕਮਿਸ਼ਨਰ ਵੱਲੋ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਦੀ ਅਪੀਲ
ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ: ਖਰਬੰਦਾ
PADDY PROC STARTED IN FZR
ਫਿਰੋਜ਼ਪੁਰ 1 ਅਕਤੂਬਰ 2016 ( ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਦੀ ਰਸਮੀ ਸ਼ੁਰੂਆਤ ਅਨਾਜ ਮੰਡੀ ਫਿਰੋਜ਼ਪੁਰ ਸ਼ਹਿਰ ਤੋ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਸ੍ਰੀ.ਕਮਲ ਸ਼ਰਮਾ ਅਤੇ ਅਨਾਜ ਮੰਡੀ ਫਿਰੋਜ਼ਪੁਰ ਛਾਉਣੀ ਤੋ ਵਿਧਾਇਕ ਸ੍ਰ.ਜੋਗਿੰਦਰ ਸਿੰਘ ਜਿੰਦੂ ਵੱਲੋਂ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਸਮੇਤ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜਰ ਸਨ।
ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਸ੍ਰੀ ਕਮਲ ਸ਼ਰਮਾ ਅਤੇ ਵਿਧਾਇਕ ਸ੍ਰ.ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰਡਰ ਏਰੀਆਂ ਦੇ ਲੋਕਾਂ ਦੀ ਪਹਿਲ ਦੇ ਆਧਾਰ ਤੇ ਝੋਨੇ ਦੀ ਖਰੀਦ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਇੰਜੀ:ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਲਈ ਕੁੱਲ 128  ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ 8.35 ਲੱਖ ਮੀਟਰਕ ਟਨ ਦੇ ਮੁਕਾਬਲੇ ਇਸ ਵਾਰ 9.32 ਲੱਖ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ।  ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਸਾਲ 2016-17 ਦੌਰਾਨ ਖ਼ਰੀਦ ਕੀਤੇ ਜਾਣ ਵਾਲੇ ਝੋਨੇ ਗਰੇਡ-ਏ ਦਾ ਘੱਟ ਤੋ ਘੱਟ ਮੁੱਲ 1510 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਸ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲੇ ਝੋਨੇ ਨੂੰ ਮੰਡੀਆਂ ਵਿਚ ਨਾ ਲਾਹੁਣ ਦੇਣ। ਉਨ੍ਹਾਂ ਟਰੱਕ ਅਪਰੇਟਰਾਂ ਨੂੰ ਕਿਹਾ ਕਿ  ਖ਼ਰੀਦੇ ਹੋਏ ਝੋਨੇ ਦੀ ਲਿਫ਼ਟਿੰਗ ਨਾਲੋ-ਨਾਲ ਕੀਤੀ ਜਾਵੇ।
ਇਸ ਮੌਕੇ ਸ੍ਰੀ.ਅਸ਼ਵਨੀ ਗੋਰਵਰ ਪ੍ਰਧਾਨ ਨਗਰ ਕੌਂਸਲ, ਸ੍ਰ.ਜਗਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ, ਸ੍ਰੀ.ਡੀ.ਪੀ.ਚੰਦਨ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਸ੍ਰ.ਬਚਿੱਤਰ ਸਿੰਘ ਮੋਰ ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ, ਸ੍ਰੀ. ਨੰਦ ਕਿਸ਼ੋਰ ਗੁੱਗਨ ਪ੍ਰਧਾਨ ਆੜਤੀਆਂ ਐਸੋਸਏਸ਼ਨ, ਸ੍ਰ.ਬਲਰਾਜ ਸਿੰਘ ਡੀ.ਐਫ.ਐਸ.ਸੀ ਫਿਰੋਜ਼ਪੁਰ ਤੋ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜਤੀਏ ਅਤੇ ਕਿਸਾਨ ਹਾਜ਼ਰ ਸਨ।

Related Articles

Back to top button