Ferozepur News

ਫਿਰੋਜ਼ਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਫਿਰੋਜ਼ਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
ਫਿਰੋਜ਼ਪੁਰ ਸ਼ਹਿਰ ਤੋਂ ਭਾਜਪਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਅਤੇ ਫਿਰੋਜ਼ਪੁਰ ਛਾਉਣੀ ਮੰਡੀ ਵਿਚੋਂ ਵਿਧਾਇਕ ਸ੍ਰ.ਜੋਗਿੰਦਰ ਸਿੰਘ ਜਿੰਦੂ ਨੇ ਸ਼ੁਰੂ ਕਾਰਵਾਈ ਖ਼ਰੀਦ
ਕਿਸਾਨਾਂ ਨੂੰ ਝੋਨੇ ਦੀ ਖ਼ਰੀਦ, ਲਿਫ਼ਟਿੰਗ, ਅਦਾਇਗੀ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ–ਵੀ.ਕੇ ਮੀਨਾ
ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ–ਖਰਬੰਦਾ
???????????????????????????????
ਫਿਰੋਜ਼ਪੁਰ 2 ਅਕਤੂਬਰ 2015 ( ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਦੀ ਅੱਜ ਰਸਮੀ ਸ਼ੁਰੂਆਤ ਅਨਾਜ ਮੰਡੀ ਫਿਰੋਜ਼ਪੁਰ ਸ਼ਹਿਰ ਤੋ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ.ਕਮਲ ਸ਼ਰਮਾ ਅਤੇ ਅਨਾਜ ਮੰਡੀ ਫਿਰੋਜ਼ਪੁਰ ਛਾਉਣੀ ਤੋ ਵਿਧਾਇਕ ਸ੍ਰ.ਜੋਗਿੰਦਰ ਸਿੰਘ ਜਿੰਦੂ ਵੱਲੋਂ ਕੀਤੀ ਗਈ। ਇਸ ਮੌਕੇ ਫਿਰੋਜ਼ਪੁਰ ਜਿਲ੍ਹੇ ਲਈ ਨਿਯੁਕਤ ਨੋਡਲ ਅਫ਼ਸਰ ਕਮਿਸ਼ਨਰ ਸ੍ਰੀ.ਵੀ.ਕੇ ਮੀਨਾ, ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਸਮੇਤ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜਰ ਸਨ।
ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਅਤੇ ਵਿਧਾਇਕ ਸ੍ਰ.ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।
ਫਿਰੋਜ਼ਪੁਰ ਜ਼ਿਲ੍ਹੇ ਦੇ ਖ਼ਰੀਦ ਪ੍ਰਬੰਧਾਂ ਲਈ ਨਿਯੁਕਤ ਨੋਡਲ ਅਫ਼ਸਰ ਸ੍ਰੀ ਵੀ.ਕੇ ਮੀਨਾ ਕਮਿਸ਼ਨਰ ਫਿਰੋਜ਼ਪੁਰ/ਫ਼ਰੀਦਕੋਟ ਡਵੀਜ਼ਨ ਨੇ ਦੱਸਿਆਂ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਲਈ ਕੁੱਲ 131 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇਸ ਵਾਰ ਵੀ ਜ਼ਿਲ੍ਹੇ ਵਿਚ ਪਿਛਲੇ ਸਾਲ ਵਾਂਗ 7 ਲੱਖ 25 ਹਜਾਰ ਮੀਟਰਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਝੋਨੇ ਦੀ 1509 ਕਿਸਮ ਸਰਕਾਰੀ ਰੇਟ 1450 ਰੁਪਏ ਪ੍ਰਤੀ ਕੁਇੰਟਲ ਤੇ ਹੀ ਖ਼ਰੀਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਸ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲੇ ਝੋਨੇ ਨੂੰ ਮੰਡੀਆਂ ਵਿਚ ਨਾ ਲਾਹੁਣ ਦੇਣ। ਉਨ੍ਹਾਂ ਕਿਹਾ ਕਿ ਰਾਤ 7 ਵਜੇ ਤੋ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਜ਼ਬਤ ਕੀਤੀਆ ਜਾਣਗੀਆਂ ਅਤੇ ਸੀਜ਼ਨ ਖ਼ਤਮ ਹੋਣ ਤੇ ਹੀ ਛੱਡੀਆਂ ਜਾਣਗੀਆਂ। ਉਨ੍ਹਾਂ ਟਰੱਕ ਅਪਰੇਟਰਾਂ ਨੂੰ ਕਿਹਾ ਕਿ  ਖ਼ਰੀਦੇ ਹੋਏ ਝੋਨੇ ਦੀ ਲਿਫ਼ਟਿੰਗ ਨਾਲੋ-ਨਾਲ ਕੀਤੀ ਜਾਵੇ।
ਇਸ ਮੌਕੇ ਅੰਡਰ ਟ੍ਰੇਨਿੰਗ ਆਈ.ਏ.ਐਸ.ਸ੍ਰੀ ਜਤਿੰਦਰਾ ਜੋਰਵਾਲ, ਸ੍ਰੀ.ਸੰਦੀਪ ਸਿੰਘ ਗੜਾ ਐਸ.ਡੀ.ਐਮ, ਸ੍ਰ.ਚਰਨਦੀਪ ਸਿੰਘ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਸ੍ਰੀ.ਅਸ਼ਵਨੀ ਗਰੋਵਰ ਪ੍ਰਧਾਨ ਨਗਰ ਕੌਂਸਲ ਫਿਰੋਜ਼ਪੁਰ, ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਸ੍ਰ.ਬਚਿੱਤਰ ਸਿੰਘ ਮੋਰ, ਸ੍ਰ.ਬਲਵੰਤ ਸਿੰਘ ਰੱਖੜੀ ਚੇਅਰਮੈਨ ਬਲਾਕ ਸੰਮਤੀ,  ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ. ਨੰਦ ਕਿਸ਼ੋਰ ਗੁੱਗਨ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਿਕੰਦਰ ਹੀਰ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰ.ਮਨਜੀਤ ਸਿੰਘ ਸੰਧੂ, ਰਾਜਪਾਲ ਸਿੰਘ, ਸੰਜੀਵ ਰਾਜਦੇਵ ਸਮੇਤ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜਰ ਸਨ।

Related Articles

Back to top button