Ferozepur News

ਫਿਰੋਜ਼ਪੁਰ ਜ਼ਿਲ੍ਹੇ ਵਿਚ 6 ਨਾਮਜ਼ਦਗੀ ਪੱਤਰ ਰੱਦ — ਨੀਲਮਾ

 

ਫਿਰੋਜ਼ਪੁਰ 14 ਫਰਵਰੀ ( ) ਫਿਰੋਜ਼ਪੁਰ ਜਿਲ੍ਹੇ ਦੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦੀ ਜਾਂਚ ਮੌਕੇ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਇਨ੍ਹਾਂ ਵਿਚੋਂ ਨਗਰ ਕੌਂਸਲ ਫਿਰੋਜ਼ਪੁਰ ਦੇ 2, ਨਗਰ ਕੌਂਸਲ ਗੁਰੂਹਰਸਹਾਏ ਦੇ 1, ਨਗਰ ਕੌਂਸਲ ਜ਼ੀਰਾ ਦੇ 2 ਅਤੇ ਨਗਰ ਪੰਚਾਇਤ ਮੁੱਦਕੀ ਦੇ 1 ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਇਹ ਜਾਣਕਾਰੀ ਵਧੀਕ ਜਿਲ੍ਹਾ ਚੋਣ ਅਫਸਰ ਮੈਡਮ ਨੀਲਮਾ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਲੈਣ ਦੀ ਆਖਰੀ ਮਿਤੀ 16 ਫਰਵਰੀ ਹੈ ਅਤੇ ਉਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ।

Related Articles

Back to top button