Ferozepur News

ਫੇਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੁਬਰੂ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਕੋਵਿਡ ਦੀ ਤਾਜਾ ਸਥਿਤੀ ਬਾਰੇ ਦਿੱਤੀ ਜਾਣਕਾਰੀ, ਲੋਕਾਂ ਨੂੰ ਇੱਕਠ ਨਾ ਕਰਨ ਅਤੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਨੂੰ ਵਰਤਣ ਲਈ ਕਿਹਾ

ਜ਼ਿਲ੍ਹੇ ਵਿੱਚ ਹੁਣ ਤੱਕ 257 ਵਿਅਕਤੀ ਠੀਕ ਹੋ ਕੇ ਘਰ ਪਰਤੇ, ਕੁੱਲ ਐਕਟਿਵ ਕੇਸ 314

ਫੇਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੁਬਰੂ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਕੋਵਿਡ ਦੀ ਤਾਜਾ ਸਥਿਤੀ ਬਾਰੇ ਦਿੱਤੀ ਜਾਣਕਾਰੀ, ਲੋਕਾਂ ਨੂੰ ਇੱਕਠ ਨਾ ਕਰਨ ਅਤੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਨੂੰ ਵਰਤਣ ਲਈ ਕਿਹਾ

ਫਿਰੋਜ਼ਪੁਰ 05 ਅਗਸਤ 

ਕੋਵਿਡ-19 ਦੀ ਤਾਜਾ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣ ਬਾਰੇ ਡਿਪਟੀ ਕਮਿਸ਼ਨਰ ਸ੍ਰਗੁਰਪਾਲ ਸਿੰਘ ਚਾਹਲ ਨੇ ਫੇਸਬੁੱਕ ਲਾਈਵ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁੱਣ ਤੱਕ ਜ਼ਿਲ੍ਹੇ ਵਿੱਚ 20 ਹਜ਼ਾਰ ਵਿਅਕਤੀਆਂ ਦੀ ਕੋਵਿਡ19 ਲਈ ਟੈਸਟਿੰਗ ਕੀਤੀ ਗਈ ਹੈ। ਜਿਸ ਵਿਚੋਂ 579 ਵਿਅਕਤੀਆਂ ਦੇ ਰਿਪੋਰਟ ਪੋਜਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ 314 ਐਕਟਿਵ ਕੇਸ ਹਨ ਅਤੇ 257 ਵਿਅਕਤੀ ਹੁਣ ਤੱਕ ਠੀਕ ਹੋ ਕੇ ਘਰ ਪਰਤ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਲੋਕ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾਂ ਨੂੰ ਯਕੀਨੀ ਬਣਾਉਣ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣਾ ਅਤੇ ਸੋਸ਼ਲ ਡਿਸਟੈਂਸਿੰਗ ਰਖਣਾ ਆਦਿ ਸ਼ਾਮਲ ਹੈ। ਉਨ੍ਹਾ ਕਿਹਾ ਕਿ ਲੋਕ ਕਿਸੇ ਤਰ੍ਹਾਂ ਦਾ ਵੀ ਕੋਈ ਇੱਕਠ ਨਾ ਕਰਨ ਅਤੇ ਨਾ ਹੀ ਕਿਸੇ ਭੀੜ ਵਾਲੀਆਂ ਥਾਵਾਂ ਤੇ ਜਾਣ ਅਤੇ ਜੇਕਰ ਕਿਸੇ ਨੂੰ ਕੋਈ ਇੱਕਠ ਬਾਰੇ ਪਤਾ ਚਲਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ ਹਰ ਵੇਲੇ ਤਿਆਰ ਹੈ ਤੇ ਕਿਸੇ ਤਰ੍ਹਾ ਦੀ ਕੋਈ ਘਬਰਾਉਣ ਦੀ ਲੋੜ ਨਹੀਂ ਹੈ। ਸਿਹਤ ਵਿਭਾਗ ਦੀਆਂ ਸਾਵਧਾਨੀਆਂ ਨੂੰ ਵਰਤ ਕੇ ਹੀ ਕੋਰੋਨਾ ਵਾਇਰਸ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Related Articles

Leave a Reply

Your email address will not be published. Required fields are marked *

Back to top button