Ferozepur News

ਫੌਜ ਵਿੱਚ ਭਰਤੀ ਲਈ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਆਖ਼ਰੀ ਮੌਕਾ  

ਫੌਜ ਵਿੱਚ ਭਰਤੀ ਲਈ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਆਖ਼ਰੀ ਮੌਕਾ

ਫਿਰੋਜ਼ਪੁਰ 2 ਜੂਨ, 2023 (      ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਦੇ ਕੈਂਪ ਇੰਨਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜੋ ਯੁਵਕ  17 ਅਪ੍ਰੈਲ 2023 ਨੂੰ ਹੋਈ ਫੌਜ਼ ਦੀ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ ਉਨ੍ਹਾਂ ਯੁਵਕਾਂ ਲਈ ਸੀਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵਿਖੇ ਫਿਜ਼ੀਕਲ ਦੀ ਤਿਆਰੀ 25 ਮਈ 2023 ਤੋਂ ਚੱਲ ਰਹੀ ਹੈ।

            ਉਨ੍ਹਾਂ ਦੱਸਿਆ ਕਿ ਫਿਜ਼ੀਕਲ ਦੀ ਤਿਆਰੀ ਕਰਨ ਦੇ ਲਈ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਚਾਹਵਾਨ ਯੁਵਕ ਜਲਦ ਹੀ ਸਵੇਰੇ 07.30 ਵਜੇ ਤੋਂ 11.00 ਵਜੇ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀਪਾਈਟ ਕੈਪ, ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ।

         ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।ਉਨ੍ਹਾਂ ਕਿਹਾ ਕਿ  ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ।

         ਉਨ੍ਹਾਂ ਅੱਗੇ ਦੱਸਿਆ ਕਿ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਵੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575 ਮੋਬਾਈਲ  ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ  

Related Articles

Leave a Reply

Your email address will not be published. Required fields are marked *

Back to top button