ਬਠਿੰਡਾ ਤੋਂ ਸ਼ੁਰੂ ਹੋਈ ਪੈਦਲ ਯਾਤਰਾ ਦੇ ਤਲਵੰਡੀ ਭਾਈ ਪੁੱਜਣ ਤੇ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਭਰਵਾਂ ਸਵਾਗਤ
ਡੀ ਸੀ ਦਫਤਰ ਕਰਮਚਾਰੀ ਯੂਨੀਅਨ ਫਿਰੋਜ਼ਪੁਰ, ਮੋਗਾ ਅਤੇ ਫਾਜ਼ਿਲਕਾ ਦੇ ਅਹੁਦੇਦਾਰ ਹੋਏ ਸ਼ਾਮਿਲ
ਬਠਿੰਡਾ ਤੋਂ ਸ਼ੁਰੂ ਹੋਈ ਪੈਦਲ ਯਾਤਰਾ ਦੇ ਤਲਵੰਡੀ ਭਾਈ ਪੁੱਜਣ ਤੇ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਭਰਵਾਂ ਸਵਾਗਤ
ਡੀ ਸੀ ਦਫਤਰ ਕਰਮਚਾਰੀ ਯੂਨੀਅਨ ਫਿਰੋਜ਼ਪੁਰ, ਮੋਗਾ ਅਤੇ ਫਾਜ਼ਿਲਕਾ ਦੇ ਅਹੁਦੇਦਾਰ ਹੋਏ ਸ਼ਾਮਿਲ
ਗੌਰਵ ਮਾਣਿਕ
ਫਿਰੋਜ਼ਪੁਰ 9 ਜੁਲਾਈ 2021 — ਡੀ ਸੀ ਦਫਤਰ ਕਰਮਚਾਰੀ ਯੂਨੀਅਨ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਪਸੀ ਤਾਲਮੇਲ ਨਾਲ ਬਠਿੰਡਾ ਤੋਂ ਸ਼ੁਰੂ ਕੀਤੀ ਪੈਦਲ ਯਾਤਰਾ ਦੇ ਤਲਵੰਡੀ ਭਾਈ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਗਿਆ ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਅਤੇ ਵਰਿੰਦਰ ਕੁਮਾਰ ਢੋਸੀਵਾਲ ਸੀਨੀਅਰ ਮੀਤ ਪ੍ਰਧਾਨ ਨੇ ਤਲਵੰਡੀ ਭਾਈ ਵਿਖੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਬਠਿੰਡਾ ਤੋਂ 7 ਜੁਲਾਈ ਤੋਂ ਸ਼ੁਰੂ ਕੀਤੀ ਪੈਦਲ ਯਾਤਰਾ ਦੇ ਤਲਵੰਡੀ ਭਾਈ ਵਿਖੇ ਪੁੱਜਣ ਤੇ ਜ਼ੋਰਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਇਹ ਵੀ ਜ਼ਿਕਰਯੋਗ ਹੈ ਕਿ ਇਹ ਪੈਦਲ ਯਾਤਰਾ ਛੇਵੇਂ ਤਨਖ਼ਾਹ ਕਮਿਸ਼ਨ ਦੀ ਸੋਧੀ ਹੋਈ ਰਿਪੋਰਟ ਲਾਗੂ ਕਰਵਾਉਣ ਅਤੇ ਹੋਰ ਮੁਲਾਜ਼ਮ ਮੰਗਾਂ ਅਤੇ ਵਪਾਰੀਆਂ ਦੀਆਂ ਮੰਗਾਂ ਦੇ ਸਬੰਧ ਵਿਚ ਕੈਪਟਨ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਾਉਣ ਦੇ ਮਕਸਦ ਨਾਲ ਕੀਤੀ ਜਾਰੀ ਹੈ।
ਇਸ ਮੌਕੇ ਪ੍ਰਧਾਨ ਗੁਰਨਾਮ ਵਿਰਕ ਨੇ ਕਿਹਾ ਕਿ ਸਾਡੇ ਲਈ ਇਹ ਬੜੀ ਮਾਣ ਅਤੇ ਫ਼ਖ਼ਰ ਵਾਲੀ ਗੱਲ ਹੈ ਕਿ ਕੋਈ ਗੈਰ ਸਿਆਸੀ ਅਤੇ ਗ਼ੈਰ ਮੁਲਾਜਮ ਜਥੇਬੰਦੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਡੀਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸਹਿਯੋਗ ਅਤੇ ਸ਼ਮੂਲੀਅਤ ਦੇ ਨਾਲ ਬਠਿੰਡਾ ਤੋਂ 7 ਜੁਲਾਈ ਤੋਂ 12 ਜੁਲਾਈ ਤਕ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ ਸਾਹਬ) ਤਕ ਪੈਦਲ ਯਾਤਰਾ ਸ਼ੁਰੂ ਕੀਤੀ ਗਈ ਹੈ।ਜਿਸ ਦੇ ਤੀਜੇ ਪੜਾਅ ਵਿੱਚ ਅੱਜ ਤਲਵੰਡੀ ਭਾਈ ਵਿਖੇ ਇਹ ਪੈਦਲ ਯਾਤਰਾ ਪਹੁੰਚੀ। ਜਿੱਥੇ ਫਿਰੋਜ਼ਪੁਰ, ਮੋਗਾ ਅਤੇ ਫਾਜ਼ਿਲਕਾ ਦੇ ਅਹੁਦੇਦਾਰ ਅਤੇ ਸਾਥੀ ਇਸ ਪੈਦਲ ਯਾਤਰਾ ਦਾ ਸਵਾਗਤ ਕੀਤਾ ਅਤੇ ਇਸ ਵਿੱਚ ਸ਼ਾਮਲ ਹੋਏ । ਇਸ ਵਿਚ ਫ਼ਿਰੋਜ਼ਪੁਰ, ਮੋਗਾ ਅਤੇ ਫ਼ਾਜ਼ਿਲਕਾ ਦੇ ਸਾਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ,ਅਤੇ ਇਸ ਤੋਂ ਅੱਗੇ ਯਾਤਰਾ ਦਾ ਅਗਲਾ ਪੜਾਅ ਜ਼ੀਰਾ ਵਿਖੇ ਹੋਵੇਗਾ , । ਇਸ ਪੈਦਲ ਯਾਤਰਾ ਦੇ ਆਖਰੀ ਪੜਾਅ ਵਿਚ 12 ਜੁਲਾਈ, 2021 ਦਿਨ ਸੋਮਵਾਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਨੇਡ਼ੇ ਸਮੁੱਚੇ ਪੰਜਾਬ ਦੇ ਡੀਸੀ ਦਫ਼ਤਰਾਂ ਦੇ ਕਾਮੇ ਅਹੁਦੇਦਾਰ ਸਾਹਿਬਾਨ ਸਮੂਹਿਕ ਛੁੱਟੀ ਲੈ ਕੇ ਪੁੱਜਣਗੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਵਿੱਚ ਸ਼ਾਮਲ ਹੋਣਗੇ।
ਇਸ ਉਪਰੰਤ ਵਪਾਰ ਮੰਡਲ ਅਤੇ ਡੀਸੀ ਦਫ਼ਤਰ ਦੇ ਸੂਬਾਈ ਅਹੁਦੇਦਾਰਾਂ ਵੱਲੋਂ ਆਪਸੀ ਵਿਚਾਰ ਵਟਾਂਦਰਾ ਕਰਕੇ ਅਗਲੀ ਰਣਨੀਤੀ ਵੀ ਉਲੀਕੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ ਸੇਵਕ ਸਿੰਘ ਜ਼ਿਲਾ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਅਤੇ ਓਮ ਪ੍ਰਕਾਸ਼ ਰਾਣਾ ਜ਼ਿਲਾ ਪ੍ਰਧਾਨ ਫਿਰੋਜ਼ਪੁਰ, ਵੀਰੇਂਦਰ ਕੁਮਾਰ ਢੋਸੀਵਾਲ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਆਪਣੀ ਸਮੁੱਚੀ ਟੀਮ ਦੇ ਨਾਲ ਹਾਜ਼ਰ ਰਹੇ।ਇਸ ਮੌਕੇ ਸਮੂਹ ਆਗੂਆਂ ਨੇ ਇਹ ਵੀ ਕਿਹਾ ਕਿ ਜੇ ਪੰਜਾਬ ਸਰਕਾਰ ਅਤੇ ਮਾਲ ਵਿਭਾਗ ਵੱਲੋਂ ਸਾਡੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਅਤੇ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗ