ਬਠਿੰਡਾ ਦੇ ਰਾਏ ਕੇ ਕਲਾਂ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੀ ਕਿਸਾਨ ਮਜ਼ਦੂਰ ਮੋਰਚਾ ਨੇ ਕੀਤੀ ਨਿਖੇਦੀ
ਪੰਜਾਬ ਸਰਕਾਰ ਜਲਦੀ ਤੋਂ ਜਲਦੀ ਮੰਡੀ ਵਿੱਚ ਫ਼ਸਲ ਦੀ ਲਿਫਟਿੰਗ ਕਰੇ
ਬਠਿੰਡਾ ਦੇ ਰਾਏ ਕੇ ਕਲਾਂ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੀ ਕਿਸਾਨ ਮਜ਼ਦੂਰ ਮੋਰਚਾ ਨੇ ਕੀਤੀ ਨਿਖੇਦੀ
ਪੰਜਾਬ ਸਰਕਾਰ ਜਲਦੀ ਤੋਂ ਜਲਦੀ ਮੰਡੀ ਵਿੱਚ ਫ਼ਸਲ ਦੀ ਲਿਫਟਿੰਗ ਕਰੇ।
15 ਨਵੰਬਰ ਨੂੰ ਸ਼ੰਭੂ ਬਾਰਡਰ ਤੇ ਤੁਮ ਧਾਮ ਨਾਲ ਮਨਾਇਆ ਜਾਏਗਾ ਗੁਰਪੂਰਬ, ਮੋਰਚੇ ਵੱਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਸੰਖਿਆ ਵਿੱਚ ਹਾਜਰੀ ਲਵਾਉਣ ਦੀ ਅਪੀਲ।
ਫਿਰੋਜ਼ਪੁਰ ,12 ਨਵੰਬਰ 2024 – ਸ਼ੰਭੂ ਬਾਰਡਰ ਤੇ ਅੱਜ ਇੱਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਮੋਰਚਾ ਦੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚੋਂ ਆਏ ਲੀਡਰਾ ਨੇ ਸਿਰਕਤ ਕੀਤੀ। ਮੀਟਿੰਗ ਵਿੱਚ ਪੰਜਾਬ ਭਰ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਵਿੱਚ ਆ ਰਹੀ ਸਮੱਸਿਆਵਾਂ ਦੇ ਉੱਤੇ ਚਰਚਾ ਕੀਤੀ ਗਈ। ਬਠਿੰਡੇ ਦੇ ਪਿੰਡ ਰਾਏ ਕੇ ਕਲਾਂ ਵਿੱਚ ਕੱਲ ਪੰਜਾਬ ਸਰਕਾਰ ਵੱਲੋਂ ਮੰਡੀ ਵਿੱਚ ਕਿਸਾਨਾਂ ਦੇ ਉੱਤੇ ਕੀਤੀ ਗਈ ਲਾਠੀ ਚਾਰਜ ਦੀ ਨਿਖੇਦੀ ਕਰਦੇ ਹੋਏ ਮੋਰਚੇ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਕਿਸਾਨ ਨੂੰ ਕਮਜ਼ੋਰ ਨਾ ਸਮਝੇ, ਮੋਰਚਾ ਕਿਸਾਨਾ ਨਾਲ ਹੋ ਰਹੇ ਧੱਕੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਝੋਨੇ ਦੀ ਸਮੇਂ ਸਿਰ ਖਰੀਦ ਨਾ ਹੋਣ ਕਰਕੇ, ਡੀਏਪੀ ਨਾ ਮਿਲਣ ਕਰਕੇ ਅਤੇ ਕਈ ਕਈ ਰਾਤਾਂ ਮੰਡੀ ਵਿੱਚ ਕੱਟ ਕੇ ਪਰੇਸ਼ਾਨ ਹੋਏ ਪਏ ਹਨ।
ਮੀਟਿੰਗ ਵਿੱਚ ਸ਼ੰਬੂ ਬਾਰਡਰ ਤੇ 15 ਤਰੀਕ ਨੂੰ ਧੁਮ ਧਾਮ ਨਾਲ ਗੁਰੂਪੁਰਬ ਮਨਾਉਣ ਦਾ ਵੀ ਫੈਸਲਾ ਲਿਆ ਗਿਆ। ਕਿਸਾਨ ਲੀਡਰਾਂ ਨੇ ਪ੍ਰੈਸ ਨੋਟ ਰਾਹੀਂ ਅਤੇ ਮੰਚ ਤੋਂ ਸੰਗਤਾਂ ਨੂੰ ਵੱਧ ਤੋਂ ਵੱਧ ਸੰਖਿਆ ਵਿੱਚ 15 ਤਰੀਕ ਨੂੰ ਮੋਰਚੇ ਤੇ ਹਾਜ਼ਰੀ ਲਵਾਉਣ ਦਾ ਵੀ ਸੱਦਾ ਦਿੱਤਾ। ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਬਚਾਉਣ ਦੀ ਮੁਹਿੰਮ ਦੇ ਵਿੱਚ ਮੋਰਚੇ ਨੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਵੀ ਸਮਰਥਨ ਦਿੰਦੇ ਹੋਏ ਕਿਹਾ ਕਿ ਮੋਰਚਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਉਣ ਦੇ ਹਰ ਇੱਕ ਮੁਹਿੰਮ ਦੇ ਵਿੱਚ ਖੜਾ ਰਹੇਗਾ।
ਮੀਟਿੰਗ ਦੀ ਪ੍ਰਧਾਨਗੀ ਰਾਜਸਥਾਨ ਦੇ ਕਿਸਾਨ ਆਗੂ ਰਣਜੀਤ ਸਿੰਘ ਰਾਜੂ ਨੇ ਕੀਤੀ। ਮੀਟਿੰਗ ਵਿੱਚ ਸਰਵਨ ਵਿਚ ਪੰਧੇਰ, ਮਨਜੀਤ ਸਿੰਘ ਰਾਏ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਬਲਦੇਵ ਸਿੰਘ ਜੀਰਾ, ਦਿਲਬਾਗ ਸਿੰਘ ਹਰੀਗੜ੍ਹ, ਬਲਵੰਤ ਸਿੰਘ ਬੇਹਰਮਕੇ, ਦਿਲਬਾਗ ਸਿੰਘ ਗਿੱਲ, ਤੇਜਵੀਰ ਸਿੰਘ ਪੰਜੋਖਰਾ ਸਾਹਿਬ, ਗੁਰਅਮਨੀਤ ਸਿੰਘ ਮਾਂਗਟ, ਮਲਕੀਤ ਸਿੰਘ ਗੁਲਾਮੀਵਾਲਾ, ਜੰਗ ਸਿੰਘ ਬਥੇਰੀ, ਗੁਰਧਿਆਨ ਸਿੰਘ, ਸੁਖਚੈਨ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਸਦਰਪੁਰ, ਸਤਨਾਮ ਸਿੰਘ ਹਾਜ਼ਰ ਸਨ।