Ferozepur News

ਬਲਰਾਜ ਸਿੰਘ ਕਟੋਰਾ ਦੇ ਚੇਅਰਮੈਨ ਬਨਣ ਤੇ ਆੜ੍ਹਤੀਆ ਐਸੋਸੇਸ਼ਨ ਵੱਲੋਂ ਦਿੱਤਾ ਗਿਆ ਮਾਨ ਸਨਮਾਨ

ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਬਲਰਾਜ ਸਿੰਘ ਕਟੋਰਾ ਦੇ ਚੇਅਰਮੈਨ ਬਨਣ ਤੇ ਆੜ੍ਹਤੀਆ ਐਸੋਸੇਸ਼ਨ ਵੱਲੋਂ ਦਿੱਤਾ ਗਿਆ ਮਾਨ ਸਨਮਾਨ

ਬਲਰਾਜ ਸਿੰਘ ਕਟੋਰਾ ਦੇ ਚੇਅਰਮੈਨ ਬਨਣ ਤੇ ਆੜ੍ਹਤੀਆ ਐਸੋਸੇਸ਼ਨ ਵੱਲੋਂ ਦਿੱਤਾ ਗਿਆ ਮਾਨ ਸਨਮਾਨ

ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਫਿਰੋਜ਼ਪੁਰ 04 ਜੂਨ, 2023:

ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਫਿਰੋਜ਼ਪੁਰ ਦੇ ਸੀਨੀਅਰ ਆਗੂ ਬਲਰਾਜ ਸਿੰਘ ਕਟੋਰਾ ਨੂੰ ਮਾਰਕਿਟ ਕਮੇਟੀ ਫਿਰੋਜ਼ਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨਾਂ ਦੇ ਚੇਅਰਮੈਨ ਬਣਨ ਤੇ ਆੜ੍ਹਤੀਆ ਐਸੋਸੇਸ਼ਨ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੀ ਵਿਸੇਸ਼ ਤੌਰ ਤੇ ਮੌਜੂਦ ਸਨ|
ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤਿਲਕ ਰਾਜ ਨੇ ਕਿਹਾ ਬਲਰਾਜ ਸਿੰਘ ਕਟੋਰਾ ਦੇ ਚੇਅਰਮੈਨ ਬਣਨ ਤੇ ਸਮੂਹ ਐਸੋਸੀਏਸ਼ਨ ਵਿਚ ਖੁਸ਼ੀ ਦਾ ਮਾਹੌਲ ਹੈ | ਸਮੂਹ ਐਸੋਸੀਏਸ਼ਨ ਦੇ ਮੈਂਬਰਾਂ ਨੇ ਬਲਰਾਜ ਸਿੰਘ ਕਟੋਰਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ|
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਬਲਰਾਜ ਸਿੰਘ ਕਟੋਰਾ ਇਕ ਮਿਹਨਤੀ ਤੇ ਇਮਾਨਦਾਰ ਪਾਰਟੀ ਵਰਕਰ ਹਨ ਜਿਸ ਕਰਕੇ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ|
ਇਸ ਮੌਕੇ ਚੇਅਰਮੈਨ ਬਲਰਾਜ ਸਿੰਘ ਕਟੋਰਾ ਨੇ ਆੜਤੀਆ ਐਸੋਸੀਏਸ਼ਨ ਅਤੇ ਵਿਧਾਇਕ ਸ.ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਉਨ੍ਹਾ ਦੀ ਡਿਊਟੀ ਲਗਾਈ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ|
ਇਸ ਮੌਕੇ ਅਸ਼ੋਕ ਕੁਮਾਰ, ਸੁਖਦੇਵ ਸਿੰਘ ਵਿਰਕ, ਕੇਵਲ ਮੋਂਗਾ, ਅਮਰੀਕ ਬਰਾੜ, ਅੰਬ ਸਿੰਘ, ਗੁਰਭੇਜ ਸਿੰਘ, ਗੁਰਜੀਤ ਸਿੰਘ ਚੀਮਾ, ਦਿਲਬਾਗ ਸਿੰਘ ਕਟੋਰਾ, ਹਿਮਾਂਸ਼ੂ ਠੱਕਰ, ਬਲਦੇਵ ਸਿੰਘ ਮੱਲੀ, ਜਸਬੀਰ ਸਿੰਘ ਬੱਗੇ ਵਾਲਾ, ਪਿੱਪਲ ਸਿੰਘ ਬਲਾਕ ਪ੍ਰਧਾਨ, ਨਿਰਮਲ ਸਿੰਘ, ਸੁਖਵਿੰਦਰ ਸਿੰਘ ਨਿਸ਼ਾਨ ਸਿੰਘ, ਪਰਮਜੀਤ ਸਿੰਘ ਜੰਮੂ, ਮੇਜਰ ਸਿੰਘ ਟੁਰਨਾ, ਸ਼ਿਵਰਾਜ ਸਿੰਘ, ਦਲਬੀਰ ਸਿੰਘ, ਗਗਨਦੀਪ ਸਿੰਘ ਸਰਪੰਚ, ਕਿੱਕਰ ਸਿੰਘ, ਨੇਕ ਪਰਤਾਪ ਸਿੰਘ, ਦਲੇਰ ਸਿੰਘ ਭੁੱਲਰ, ਬਲਬੀਰ ਸਿੰਘ, ਜਸਵਿੰਦਰ ਸਿੰਘ, ਗੁਰਬਚਨ ਸਿੰਘ, ਸੁਖਵੰਤ ਸਿੰਘ, ਮਨਮੀਤ ਸਿੰਘ, ਗੋਰਾ ਨੱਥੂਵਾਲਾ, ਸੁਖਦੇਵ ਸਿੰਘ, ਤਰਸੇਮ ਸਿੰਘ ਵਿਰਕ, ਹਰਦੇਵ ਸਿੰਘ ਵਿਰਕ, ਮਨਜੀਤ ਸਿੰਘ, ਹਰਪ੍ਰੀਤ ਸਿੰਘ ਆੜਤੀਆਂ ਐਸੋਸੀਏਸ਼ਨ ਦੇ ਮੈਂਬਰ ਅਤੇ ਪਾਰਟੀ ਵਰਕਰ ਮੌਜੂਦ ਸਨ |

Related Articles

Leave a Reply

Your email address will not be published. Required fields are marked *

Back to top button