ਬਲਰਾਜ ਸਿੰਘ ਸੰਧੂ ਨੇ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਬਲਰਾਜ ਸਿੰਘ ਸੰਧੂ ਨੇ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਮਮਦੋਟ/ਫ਼ਿਰੋਜ਼ਪੁਰ, 5 ਅਪ੍ਰੈਲ, 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ. ਬਲਰਾਜ ਸਿੰਘ ਸੰਧੂ ਨੂੰ ਮਾਰਕੀਟ ਕਮੇਟੀ ਮਮਦੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਅੱਜ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ, ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਚੇਅਰਮੈਨ ਪਲਾਨਿੰਗ ਬੋਰਡ ਸ. ਚੰਦ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਵੀ ਕਰਵਾਇਆ ਗਿਆ ਅਤੇ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
ਬਲਰਾਜ ਸਿੰਘ ਸੰਧੂ ਨੇ ਅਹੁਦਾ ਸੰਭਾਲਣ ਮੌਕੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਜ਼ਿਲ੍ਹੇ ਦੇ ਵਿਧਾਇਕਾਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।