Ferozepur News

ਬਲਿਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ

02ਫਿਰੋਜ਼ਪੁਰ 30 ਜਨਵਰੀ (ਏ.ਸੀ.ਚਾਵਲਾ) ਭਾਰਤ ਦੀ ਆਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡ-ਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਸੇਤੀਆ ਦੀ ਅਗਵਾਈ ਵਿੱਚ ਜ਼ਿਲ•ੇ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਠੀਕ ਸਵੇਰੇ 10:58 ਮਿੰਟ ਤੇ  ਸਥਾਨਕ ਗੁਰਦੁਆਰਾ ਸਾਰਾਗੜ•ੀ ਵਿਖੇ 2 ਮਿੰਟ ਦਾ ਮੌਨ ਧਾਰਨ ਕਰਕੇ ਮਹਾਤਮਾ ਗਾਂਧੀ ਜੀ ਦੇ ਫ਼ੋਟੋ ਤੇ ਫੁੱਲ ਮਲਾਵਾਂ ਚੜ•ਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਸੇਤੀਆ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਉਨ•ਾਂ ਕਿਹਾ ਕਿ ਇਨ•ਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ•ਾਂ ਦੱਸਿਆ ਕਿ ਸਾਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ। ਉਨ•ਾਂ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਜੀ ਅਤੇ ਬਾਕੀ ਸਾਰੇ ਮਹਾਨ ਦੇਸ਼ ਭਗਤਾਂ ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹ ਹੈ ਕਿ ਆਸੀਂ ਉਨ•ਾਂ ਵੱਲੋਂ ਬੇਹੱਦ ਕੁਰਬਾਨੀ ਕਰਕੇ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ। ਇਸ ਮੌਕੇ ਸ੍ਰ.ਅਮਰਜੀਤ ਸਿੰਘ ਐਸ.ਪੀ.(ਡੀ), ਡੀ.ਐਸ.ਪੀ ਸ੍ਰ. ਸਤਨਾਮ ਸਿੰਘ, ਸ੍ਰੀ ਵਿਭੋਰ ਕੁਮਾਰ ਸ਼ਰਮਾ ਡੀ.ਐਸ.ਪੀ (ਸਿਟੀ), ਡਾ.ਪ੍ਰਦੀਪ ਅਗਰਵਾਲ ਸੀਨੀਅਰ ਮੈਡੀਕਲ ਅਫਸਰ ਤੋਂ ਇਲਾਵਾ ਡੀ.ਸੀ ਦਫਤਰ ਤੇ ਵੱਖ ਵੱਖ ਵਿਭਾਗਾਂ ਦੇ ਸਟਾਫ਼ ਨੇ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ।

Related Articles

Back to top button