Ferozepur News

ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ

 ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਅੱਜ ਕਮਿਸ਼ਨਰ ਫ਼ਿਰੋਜ਼ਪੁਰ/ਫ਼ਰੀਦਕੋਟ ਡਵੀਜ਼ਨ ਸ੍ਰੀ ਵੀ. ਕੇ. ਮੀਨਾ ਅਤੇ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਠੀਕ ਸਵੇਰੇ 11:00 ਵਜੇ ਸਥਾਨਕ ਸਾਰਾਗੜ੍ਹੀ ਪਾਰਕ ਵਿਖੇ 2 ਮਿੰਟ ਦਾ ਮੌਨ ਧਾਰਨ ਕਰਕੇ ਮਹਾਤਮਾ ਗਾਂਧੀ ਦੀ ਫ਼ੋਟੋ ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਕਮਿਸ਼ਨਰ ਸ੍ਰੀ ਵੀ.ਕੇ. ਮੀਨਾ ਅਤੇ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਦੱਸਿਆ ਕਿ ਸਾਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਜੀ ਅਤੇ ਬਾਕੀ ਸਾਰੇ ਮਹਾਨ ਦੇਸ਼ ਭਗਤਾਂ ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹ ਹੈ ਕਿ ਉਨ੍ਹਾਂ ਵੱਲੋਂ ਕੁਰਬਾਨੀ ਕਰਕੇ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਣਾਈ ਰੱਖਣ ਲਈ ਅਸੀਂ ਹਰ  ਕੁਰਬਾਨੀ ਕਰਨ ਲਈ ਤਿਆਰ ਰਹੀਏ। 

ਇਸ ਮੌਕੇ ਸ. ਰਣਜੀਤ ਸਿੰਘ ਜੀ. ਏ., ਸ. ਰਾਜਵੀਰ ਸਿੰਘ ਐਸ.ਪੀ. ਐਚ., ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸ੍ਰੀ ਸੁਰੇਸ਼ ਅਰੋੜਾ ਡੀ.ਈ.ਓ. (ਸਕੈਂ), ਸ. ਸੁਖਵਿੰਦਰ ਸਿੰਘ ਡੀ.ਆਰ.ਓ., ਤੋਂ ਇਲਾਵਾ ਕਮਿਸ਼ਨਰ, ਡੀ.ਸੀ ਦਫ਼ਤਰ ਤੇ ਵੱਖ ਵੱਖ ਵਿਭਾਗਾਂ ਦੇ ਸਟਾਫ਼ ਨੇ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ।

ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ

Related Articles

Back to top button