ਬਾਕਸਿੰਗ ਮੁਕਾਬਲਿਆਂ ਵਿਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀ ਦੀ ਝੰਡੀ
ਫਿਰੋਜ਼ਪੁਰ 7 ਅਕਤੂਬਰ (ਏ.ਸੀ.ਚਾਵਲਾ) ਪੰਜਾਬ ਯੂਨੀਵਰਸਿਟੀ ਚੰਡੀਗੜ• ਵਲੋਂ ਕਰਵਾਈ ਗਈ ਅੰਤਰ ਕਾਲਜ ਬਾਕਸਿੰਗ ਚੈਪੀਅਨਸ਼ਿਪ ਵਿਚ ਇਸ ਵਾਰ ਗੁਰੂ ਨਾਨਕ ਕਾਲਜ ਫਿਰੋਜ਼ਪੁਰ ਛਾਉਣੀ ਦੇ ਵਿਦਿਆਰਥੀਆਂ ਨੇ ਤਿੰਨ ਮੈਡਲ ਜਿੱਤ ਕੇ ਕਾਲਜ ਦਾ ਨਾਂਅ ਰੋਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਤਿੰਦਰ ਸਿੰਘ ਸਾਈਆਂਵਾਲਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ• ਵਿਖੇ ਕਰਵਾਈ ਗਈ ਬਾਕਸਿੰਗ ਚੈਪੀਅਨਸ਼ਿਪ ਵਿਚ ਕਾਲਜ ਦੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੇ ਗੋਲਡ, ਅਮਿਤ ਕੁਮਾਰ ਨੇ ਚਾਂਦੀ ਅਤੇ ਰਾਜਕਰਨ ਸਿੰਘ ਨੇ ਤਾਂਬੇ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂਅ ਰੋਸ਼ਨ ਕੀਤਾ ਹੈ। ਉਨ•ਾਂ ਨੇ ਆਖਿਆ ਕਿ ਵੱਖ ਵੱਖ ਕੈਟਾਗਿਰੀਆਂ ਵਿਚ ਵਿਦਿਆਰਥੀਆਂ ਵਲੋਂ ਇਕੋ ਸਾਲ ਤਿੰਨ ਮੈਡਲ ਪ੍ਰਾਪਤ ਕਰਨਾ ਵੱਡੀ ਪ੍ਰਾਪਤੀ ਹੈ। ਇਸ ਮੌਕੇ ਪ੍ਰਿੰਸੀਪਲ ਕਸ਼ਮੀਰ ਸਿੰਘ ਭੁੱਲਰ ਨੇ ਵਿਦਿਆਰਥੀ ਦੀ ਇਸ ਜਿੱਤ ਤੇ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਵਿਚ ਪੜ•ਾਈ ਦੇ ਨਾਲ ਨਾਲ ਖੇਡਾਂ ਅਤੇ ਸਖਸ਼ੀਅਤ ਦੇ ਨਿਰਮਾਣ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਮੇਂ ਪ੍ਰਧਾਨ ਗੁਰਦੀਪ ਸਿੰਘ ਸੰਘਾ, ਸਕੱਤਰ ਅਸੀਸਪ੍ਰੀਤ ਸਿੰਘ ਸੰਧੂ, ਡਾਇਰੈਕਟਰ ਸਤੀਸ਼ ਗੁਪਤਾ, ਪ੍ਰੋ. ਇੰਦਰਜੀਤ ਸਿੰਘ, ਪੀ. ਕੇ. ਅਗਰਵਾਲ, ਗੁਰਨਾਮ ਸਿੱਧੂ, ਬਲਵਿੰਦਰ ਸਿੰਘ, ਰਾਜਵਿੰਦਰ ਭੁੱਲਰ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।