Ferozepur News

ਬਾਗਬਾਨੀ ਵਿਭਾਗ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਕਰ ਰਿਹਾ ਹੈ ਨਿਵੇਕਲੇ ਉਪਰਾਲੇ: ਡਿਪਟੀ ਡਾਇਰੈਕਟਰ ਬਾਗਬਾਨੀ

ਬਾਗਬਾਨੀ ਵਿਭਾਗ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਕਰ ਰਿਹਾ ਹੈ ਨਿਵੇਕਲੇ ਉਪਰਾਲੇ: ਡਿਪਟੀ ਡਾਇਰੈਕਟਰ ਬਾਗਬਾਨੀ

ਬਾਗਬਾਨੀ ਵਿਭਾਗ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਕਰ ਰਿਹਾ ਹੈ ਨਿਵੇਕਲੇ ਉਪਰਾਲੇ: ਡਿਪਟੀ ਡਾਇਰੈਕਟਰ ਬਾਗਬਾਨੀ

ਹਰੀਸ਼ ਮੋਂਗਾ

ਫਿਰੋਜ਼ਪੁਰ, ਜੂਨ 11, 2022: ਬਾਗਬਾਨੀ ਵਿਭਾਗ, ਪੰਜਾਬ ਰਾਜ ਵਿੱਚ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਬਾਗਬਾਨੀ ਫਸਲਾਂ ਜਿਵੇਂ ਕਿ ਫਲ, ਸਬਜ਼ੀਆਂ ਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜਿਮੀਦਾਰਾਂ ਦੀ  ਭਲਾਈ ਵਾਸਤੇ ਕਈ ਸਕੀਮਾਂ ਲਾਗੂ ਕਰਕੇ ਉਤਸ਼ਾਹਿਤ ਕਰਦਾ ਆ ਰਿਹਾ ਹੈ ਤਾਂ ਕਿ ਰਾਜ ਵਿੱਚ ਖੇਤੀ ਵਿਭਿੰਨਤਾ ਅਧੀਨ ਨਾ ਸਿਰਫ ਕਿਸਾਨਾਂ ਦੀ ਆਮਦਨ ਵਧਾਈ ਜਾਵੇ, ਸਗੋਂ ਰਾਜ ਦੇ ਕੁਦਰਤੀ ਸੋਮਿਆਂ ਜਿਵੇਂ ਕਿ ਮਿੱਟੀ, ਪਾਣੀ ਆਦਿ ਦੀ ਸੰਭਾਲ ਵੀ ਕੀਤੀ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆ ਲਛਮਣ ਸਿੰਘ ਉਪ ਡਾਇਰੈਕਟਰ ਬਾਗਬਾਨੀ ਨੇ ਦੱਸਿਆ ਕਿ ਇਸ ਉਪਰਾਲੇ ਨੂੰ ਮੁੱਖ ਰੱਖਦੇ ਹੋਇਆ ਬਾਗਬਾਨੀ ਵਿਭਾਗ ਵੱਲੋਂ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਖਾਸ ਤੌਰ ਤੇ ਛੋਟੇ ਅਤੇ ਸੀਮਾਂਤ ਜਿਮੀਦਾਰਾਂ ਲਈ ਉਨ੍ਹਾਂ ਦੇ ਖੇਤਾਂ ਵਿੱਚ ਹੀ ਛੋਟੇ ਕੋਲਡ ਰੂਮ (ਆਨ ਫਾਰਮ ਕੋਲਡ ਰੂਮ) ਸਕੀਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪਾਸ ਕਰਵਾਈ ਗਈ ਹੈ।

ਉਪ ਡਾਇਰੈਕਟਰ ਬਾਗਬਾਨੀ ਵੱਲੋਂ ਇਹ ਦੱਸਿਆ ਗਿਆ ਕਿ ਇਸ ਕੋਲਡ ਰੂਮ ਜਿਸ ਦੀ ਸਮਰੱਥਾ ਲਗਭਗ 3 ਮੀ.ਟਨ ਹੈ, ਵਿੱਚ ਲਗਭਗ ਸਾਰੀਆਂ ਹੀ ਬਾਗਬਾਨੀ ਫਸਲਾਂ ਵੱਖ-ਵੱਖ ਤਾਮਪਾਨ ਅਤੇ ਨਮੀ ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲੈ ਕੇ ਜਾ ਸਕਦਾ ਹੈ, ਜਿਸ ਕਰਕੇ ਮਾਰਕੀਟ ਵਿੱਚ ਕਿਸਾਨ ਆਪਣੀ ਫਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ।

ਇਸ ਸਕੀਮ ਅਧੀਨ ਆਨ ਫਾਰਮ ਕੋਲਡ ਰੂਮ ਬਣਾਉਣ ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ।  ਉਹਨਾਂ ਸਮੂਹ ਜਿਮੀਦਾਰਾਂ ਨੂੰ ਅਪੀਲ ਕਰਦਿਆਂ ਕਿਹਾ  ਕਿ ਇਸ ਸਕੀਮ ਦਾ ਲਾਭ ਲੈਣ ਲਈ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਮੋਗਾ ਰੋਡ, ਮੱਲਵਾਲ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button