ਬਾਰਡਰ ਪੱਟੀ ਦੇ ਲੋਕਾਂ ਨੂੰ ਐਮਰਜੈਂਸੀ ਹਲਾਤਾਂ ‘ਚ ਸਿਹਤ ਕੇਂਦਰ ਤੱਕ ਪਹੁੰਚਾਉਣ ਲਈ ਵਿਧਾਇਕ ਆਵਲਾ ਨੇ ਐਂਬੋਲੈਂਸ ਨੂੰ ਦਿੱਤੀ ਹਰੀ ਝੰਡੀ
ਬਾਰਡਰ ਪੱਟੀ ਦੇ ਲੋਕਾਂ ਨੂੰ ਐਮਰਜੈਂਸੀ ਹਲਾਤਾਂ ‘ਚ ਸਿਹਤ ਕੇਂਦਰ ਤੱਕ ਪਹੁੰਚਾਉਣ ਲਈ ਵਿਧਾਇਕ ਆਵਲਾ ਨੇ ਐਂਬੋਲੈਂਸ ਨੂੰ ਦਿੱਤੀ ਹਰੀ ਝੰਡੀ
ਜਲਾਲਾਬਾਦ, 29 ਨਵੰਬਰ, 2020:
ਪੰਜਾਬ ਹੈਲਥ ਕਾਰਪੋਰੇਸ਼ਨ ਵਲੋਂ ਬਾਰਡਰ ਪੱਟੀ ਦੇ ਲੋਕਾਂ ਨੂੰ ਐਮਰਜੈਂਸੀ ਹਲਾਤਾਂ ‘ਚ ਸਿਹਤ ਕੇਂਦਰਾਂ ਤੱਕ ਪਹੁੰਚਾਉਣ ਲਈ ਮੁਹੱਈਆ ਕਰਵਾਈ ਗਈ ਐਂਬੋਲੈਂਸ ਨੂੰ ਵਿਧਾਇਕ ਰਮਿੰਦਰ ਆਵਲਾ ਵਲੋਂ ਘੁਬਾਇਆ ‘ਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੇਕੇ ਪੰਜਾਬ ਬੀਸੀ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸੁਭਾਸ਼ ਕਾਲੂ ਵਾਲਾ, ਸ਼ੰਟੀ ਕਪੂਰ, ਕਪਿਲ ਕਪੂਰ, ਨਿੱਜੀ ਸਕੱਤਰ ਅਮ੍ਰਿਤਪਾਲ ਮੌਜੂਦ ਸਨ। ਇਸ ਸਬੰਧੀ ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਚੋਣਾਂ ਦੇ ਦੌਰਾਨ ਬਾਰਡਰ ਪੱਟੀ ਦੇ ਲੋਕਾਂ ਵਲੋਂ ਐਮਰਜੈਂਸੀ ਹਲਾਤਾਂ ‘ਚ ਸੇਵਾਵਾਂ ਨੂੰ ਲੈ ਕੇ ਮੰਗ ਉਠਾਈ ਗਈ ਸੀ ਜਿਸ ਤੋਂ ਬਾਅਦ ਅੱਜ ਇਸ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਹੈਲਥ ਕਾਰਪੋਰੇਸ਼ਨ ਵਲੋਂ ਮੁਹੱਈਆ ਕਰਵਾਈ ਗਈ ਐਂਬੋਲੈਂਸ ਨੂੰ ਸੇਵਾਵਾਂ ਲਈ ਸਮਰਪਿਤ ਕੀਤਾ ਗਿਆ ਹੈ। ਇਸ ਐਂਬੂਲੈਂਸ ਘੁਬਾਇਆ ਦੇ ਨਾਲ ਬਾਰਡਰ ਪੱਟੀ ਦੇ ਪਿੰਡਾਂ ਦੇ ਲੋਕਾਂ ਨੂੰ ਸੇਵਾਵਾਂ ਦੇਵੇਗੀ। ਇਸ ਤੋਂ ਬਾਅਦ ਵਿਧਾਇਕ ਆਵਲਾ ਪਿੰਡ ਸੁਖੇਰਾ ਬੋਦਲਾ ਪਹੁੰਚੇ ਜਿੱਥੇ ਭੱਠਾ ਮਜਦੂਰ ਯੂਨੀਅਨ ਦਾ ਪੁਰਾਣਾ ਮਸਲਾ ਸੀ ਜਿਸ ਤੇ ਵਿਧਾਇਕ ਨੇ ਏਐਲਸੀ ਨਿਯੁਕਤ ਕਰਵਾ ਕੇ ਦਿੱਤਾ ਹੈ। ਇਸ ਤੋਂ ਬਾਅਦ ਆਮ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਚੋਣਾਂ ਦੌਰਾਨ ਜੋ ਵਾਅਦੇ ਆਮ ਲੋਕਾਂ ਨਾਲ ਕੀਤੇ ਸਨ ਉਸ ਲਈ ਮੈਂ ਵਚਨਬੱਧ ਹਾਂ ਪਰ ਕੋਰੋਨਾ ਮਹਾਂਮਾਰੀ ਦੇ ਕਾਰਣ ਇਕੱਲੇ ਜਲਾਲਾਬਾਦ ਹੀ ਨਹੀਂ ਬਲਕਿ ਪੂਰੇ ਪੰਜਾਬ ‘ਚ ਵਿਕਾਸ ਕਾਰਜਾਂ ਤੇ ਬ੍ਰੇਕ ਲੱਗੀ ਹੈ ਪਰ ਜਿਵੇਂ ਜਿਵੇਂ ਸਰਕਾਰ ਇਸ ਤੋਂ ਉਭਰ ਰਹੀ ਹੈ ਆਮ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸਦੀ ਕੜੀ ਵਜੋਂ ਵੱਖ-ਵੱਖ ਪਿੰਡਾਂ ‘ਚ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ। ਇਸ ਤੋਂ ਇਲਾਵਾ ਕਿਸਾਨੀ ਮੁੱਦੇ ਤੇ ਵਿਧਾਇਕ ਨੇ ਕਿਹਾ ਕਿ ਕੇਂਦਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਕਾਂਗਰਸ ਸ਼ੁਰੂ ਤੋਂ ਹੀ ਵਿਰੋਧ ਕਰਦੀ ਆਈ ਹੈ ਅਤੇ ਹੁਣ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦਾ ਵੀ ਉਹ ਸਮਰਥਨ ਕਰਦੇ ਹਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰਸਿੰਘ ਤੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਥੰਮ ਵਾਂਗੂ ਨਾਲ ਖੜੀ ਹੈ। ਉਨ•ਾਂ ਕਿਹਾ ਕਿ ਮੋਦੀ ਸਰਕਾਰ ਜੈ ਜਵਾਨ ਜੈ ਕਿਸਾਨ ਦੇ ਉਲਟ ਕੰਮ ਕਰ ਰਹੀ ਹੈ। ਉਨ•ਾਂ ਕਿਹਾ ਕਿ ਬਾਰਡਰ ਤੇ ਸਾਡੇ ਜਵਾਨ ਸ਼ਹੀਦ ਹੋ ਰਹੇ ਹਨ ਤੇ ਪੰਜਾਬ ਦਾ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੀਆਂ ਸੜਕਾਂ ਤੇ ਸੰਘਰਸ਼ ਕਰਨ ਲਈ ਮਜਬੂਰ ਹੈ। ਉਨ•ਾਂ ਹਰਿਆਣਾ ਦੇ ਮੁੱਖ ਮੰਤਰੀ ਤੇ ਵਰ•ਦਿਆਂ ਕਿਹਾ ਕਿ ਨੈਸ਼ਨਲ ਹਾਈਵੇ ਨੂੰ ਪੁੱਟਣਾ ਤੇ ਕਿਸਾਨਾਂ ਨੂੰ ਰੋਕਣਾ ਜਾਇਜ ਨਹੀਂ ਹੈ ਕਿਉਂਕਿ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਹਨ ਅਤੇ ਸਰਕਾਰ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।