ਬਾਲ ਭਿੱਖਿਆ ਰੋਕਥਾਮ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
ਬਾਲ ਭਿੱਖਿਆ ਰੋਕਥਾਮ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
ਫਿਰੋਜ਼ਪੁਰ 11 ਜੁਲਾਈ, 2024: ਬਾਲ ਅਧਿਕਾਰ ਰੱਖਿਆ ਕਮਿਸ਼ਨ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰੀਚੀਕਾ ਨੰਦਾ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਮਮਦੋਟ ਅਤੇ ਜ਼ੀਰਾ ਦੇ ਸਲਮ ਏਰੀਏ ਵਿਖੇ ਬਾਲ ਭਿੱਖਿਆ ਦੀ ਰੋਕਥਾਮ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ ਭੀਖ ਮੰਗ ਰਹੇ ਬੱਚਿਆਂ ਦੇ ਮਾਪਿਆ ਨਾਲ ਤਾਲਮੇਲ ਕਰ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਕਾਊਸਲਿੰਗ ਕੀਤੀ ਗਈ।
ਇਸ ਦੌਰਾਨ ਟੀਮ ਵੱਲੋਂ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਨੂੰ ਭੀਖ ਨਾ ਮੰਗਵਾਉਣ ਅਤੇ ਬਾਲ ਮਜ਼ਦੂਰੀ ਨਾ ਕਰਵਾ ਕੇ ਉਨ੍ਹਾਂ ਦੀ ਚੰਗੀ ਸਿੱਖਿਆ ਲਈ ਸਕੂਲ ਭੇਜਣ ਲਈ ਕਿਹਾ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆ ਨੂੰ ਭੀਖ ਮੰਗਵਾਉਣ ਤੋਂ ਰੋਕਿਆ ਜਾਵੇ। ਇਹ ਸਾਰੇ ਬੱਚੇ ਹੀ ਦੂਸਰੇ ਰਾਜ (ਮੱਧ ਪ੍ਰਦੇਸ਼) ਨਾਲ ਸਬੰਧਿਤ ਸਨ। ਇਸ ਤੋਂ ਇਲਾਵਾ ਮਾਤਾ-ਪਿਤਾ ਨੂੰ ਉਨ੍ਹਾਂ ਦੇ ਰਾਜ ਵਿੱਚ ਬੱਚਿਆ ਨਾਲ ਸਬੰਧਿਤ ਦਿੱਤੀਆ ਜਾਣ ਵਾਲੀਆ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਲਾਕੇ ਦੇ ਸਲੱਮ ਏਰੀਆ ਵਿੱਚ ਜਾ ਕੇ ਬੱਚਿਆ ਦੇ ਮਾਤਾ-ਪਿਤਾ ਨਾਲ ਗੱਲਬਾਤ ਕਰਕੇ ਬੱਚਿਆ ਦਾ ਵੇਰਵਾ ਵੀ ਨੋਟ ਕੀਤਾ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਫਿਰੋਜ਼ਪੁਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਬੱਚਿਆ ਦੀ ਸੁਰੱਖਿਆ ਅਤੇ ਦੇਖਭਾਲ ਲਈ ਬਾਲ ਸੁਰੱਖਿਆ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਫੋਨ ਕਰਕੇ ਵੀ ਇਸ ਸਬੰਧੀ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ। ਇਸ ਮੌਕੇ ਸੀਮਾ ਰਾਣੀ, ਸਤਨਾਮ ਸਿੰਘ, ਅਸ਼ੀਸ਼ ਕੁਮਾਰ, ਕਵਿਤਾ ਰਾਣੀ, ਏ.ਐਸ.ਆਈ ਸੁਖਚੈਨ ਸਿੰਘ, ਏ.ਐਸ.ਆਈ ਸਤਵੰਤ ਸਿੰਘ, ਸੁਖਵਿੰਦਰ ਸਿੰਘ, ਉਸ਼ਾ ਰਾਣੀ, ਸੁਖਵਿੰਦਰ ਕੌਰ, ਸਵਰਨਜੀਤ ਕੌਰ ਬਾਲ ਭਲਾਈ ਕਮੇਟੀ ਫਿਰੋਜ਼ਪੁਰ ਮੌਜੂਦ ਸਨ।