Ferozepur News

ਬਾਹਰਲੇ ਜ਼ਿਲਿ•ਆਂ ਦੇ ਸ਼ੈਲਰ ਮਾਲਕਾਂ ਵੱਲੋਂ ਫਿਰੋਜ਼ਪੁਰ ਜ਼ਿਲੇ• ਦੀਆਂ ਮੰਡੀਆਂ ਵਿਚੋਂ ਝੋਨਾ ਚੁੱਕਣ ਲਈ ਭਾਰੀ ਉਤਸ਼ਾਹ —ਖਰਬੰਦਾ

DSC01227ਫਿਰੋਜ਼ਪੁਰ 10 ਅਕਤੂਬਰ (ਏ.ਸੀ.ਚਾਵਲਾ) ਫਿਰੋਜ਼ਪੁਰ ਜ਼ਿਲੇ• ਦੇ ਖ਼ਰੀਦ ਕੇਂਦਰਾਂ ਵਿਚੋਂ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਵੱਖ-ਵੱਖ ਜਿੱਲਿ•ਆਂ ਦੇ ਸ਼ੈਲਰ ਮਾਲਕਾਂ ਜਿਨ•ਾਂ ਨੂੰ ਜ਼ਿਲੇ• ਦੀਆਂ  ਮੰਡੀਆਂ ਅਲਾਟ ਕੀਤੀਆਂ ਗਈਆ ਨਾਲ ਹੰਗਾਮੀ ਮੀਟਿੰਗ ਕੀਤੀ ਗਈ। ਜਿਸ ਵਿਚ ਵੱਖ-ਵੱਖ ਜ਼ਿਲਿ•ਆਂ ਦੇ 25 ਤੋ ਵਧੇਰੇ ਸ਼ੈਲਰ ਮਾਲਕਾ ਤੋ ਇਲਾਵਾ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖ਼ਰੀਦ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ•ਨ ਅਤੇ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਫਿਰੋਜ਼ਪੁਰ ਜ਼ਿਲੇ• ਦੇ ਨਾਲ-ਨਾਲ ਦੂਜੇ ਜ਼ਿਲਿ•ਆਂ ਦੇ ਸ਼ੈਲਰਾਂ ਨੂੰ ਵੀ ਝੋਨਾ ਅਲਾਟ ਕੀਤਾ ਗਿਆ ਹੈ। ਉਨ•ਾਂ ਵੱਖ-ਵੱਖ ਜ਼ਿਲਿ•ਆਂ ਦੇ ਸ਼ੈਲਰ ਮਾਲਕਾਂ, ਟਰੱਕ ਅਪਰੇਟਰਾਂ, ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ•ਤੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਨਾਲ ਖ਼ਰੀਦ ਉਪਰੰਤ ਲਿਫ਼ਟਿੰਗ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ•ਨ। ਉਨ•ਾਂ ਸ਼ੈਲਰ ਮਾਲਕਾ ਨੂੰ ਕਿਹਾ ਕਿ ਉਨ•ਾਂ ਦੇ ਸ਼ੈਲਰਾਂ ਵਿਚ ਪਹੁੰਚੇ ਟਰੱਕਾਂ ਦੀ ਤੁਰੰਤ ਲੁਹਾਈਂ ਕੀਤੀ ਜਾਵੇ ਅਤੇ ਇਸ ਕੰਮ ਲਈ ਲੇਬਰ ਦੀ ਸਮੱਸਿਆ ਨਹੀ ਆਉਣੀ ਚਾਹੀਦੀ। ਇਸ ਮੌਕੇ ਵੱਖ-ਵੱਖ ਜ਼ਿਲਿ•ਆਂ ਤੋ ਆਏ ਸ਼ੈਲਰ ਮਾਲਕਾ ਨੇ ਡਿਪਟੀ ਕਮਿਸ਼ਨਰ ਨੂੰ ਯਕੀਨ ਦਵਾਇਆ ਕਿ ਉਹ ਖ਼ਰੀਦ ਏਜੰਸੀਆਂ ਅਤੇ ਜ਼ਿਲ•ਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਕੇ ਲਿਫ਼ਟਿੰਗ ਦੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ•ਨਗੇ। ਇਸ ਮੌਕੇ ਸ੍ਰੀ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਸ੍ਰ.ਜਰਨੈਲ ਸਿੰਘ ਐਸ.ਡੀ.ਐਮ ਜ਼ੀਰਾ, ਸ੍ਰ.ਹਰਦੀਪ ਸਿੰਘ ਧਾਲੀਵਾਲ ਐਸ.ਡੀ.ਐਮ ਗੁਰੂਹਰਸਹਾਏ, ਸ੍ਰ.ਚਰਨਦੀਪ ਸਿੰਘ ਜ਼ਿਲ•ਾ ਟਰਾਂਸਪੋਰਟ ਅਫ਼ਸਰ, ਸ੍ਰੀ.ਸਿਕੰਦਰ ਹੀਰ ਡੀ.ਐਫ.ਐਸ.ਸੀ ਤੋ ਇਲਾਵਾ ਵੱਖ-ਵੱਖ ਜ਼ਿਲਿ•ਆਂ ਤੋ ਆਏ ਸ਼ੈਲਰ ਮਾਲਕ, ਟਰੱਕ ਅਪਰੇਟਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜਰ ਸਨ।

Related Articles

Back to top button