ਬੀਤੀ ਸ਼ਾਮ ਤੱਕ 1011001 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਡੀ.ਸੀ
ਕਿਸਾਨਾਂ ਨੂੰ ਖ਼ਰੀਦੇ ਝੋਨੇ ਦੀ 2246 ਕਰੋੜ ਰੁਪਏ ਦੀ ਅਦਾਇਗੀ ਕੀਤੀ
ਬੀਤੀ ਸ਼ਾਮ ਤੱਕ 1011001 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਡੀ.ਸੀ
ਕਿਸਾਨਾਂ ਨੂੰ ਖ਼ਰੀਦੇ ਝੋਨੇ ਦੀ 2246 ਕਰੋੜ ਰੁਪਏ ਦੀ ਅਦਾਇਗੀ ਕੀਤੀ
ਡੀ.ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਕੀਤੀ ਅਪੀਲ
ਫ਼ਿਰੋਜ਼ਪੁਰ 14 ਨਵੰਬਰ 2024 : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ। ਖ਼ਰੀਦੇ ਝੋਨੇ ਬਦਲੇ ਕਿਸਾਨਾਂ ਦੇ ਖਾਤਿਆਂ ਵਿੱਚ 2246.45 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 1016660 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 1011001 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 396498 ਮੀਟ੍ਰਿਕ ਟਨ, ਮਾਰਕਫੈਡ ਨੇ 246368 ਮੀਟ੍ਰਿਕ ਟਨ, ਪਨਸਪ ਨੇ 232810 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 131737 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 3588 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 729884 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ। ਉਨ੍ਹਾਂ ਨੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਸਗੋ ਇਸ ਨੂੰ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਯੋਗ ਨਿਪਟਾਰਾ ਕਰਨ।