Ferozepur News

ਬੀਜੇਪੀ ਅਕਾਲੀ ਦਲ ਨੂੰ ਹਫਤੇ ਵਿੱਚ ਦੋਹਰਾ ਝਟਕਾ, ਪਹਿਲਾਂ ਸਾਬਕਾ ਸਰਪੰਚ ਕੋਠੀ ਰਾਏ ਸਾਹਿਬ ਦੇ ਅਨਵਰ ਭੱਟੀ ਤੇ ਹੁਣ ਪਿੰਡ ਮਸਤੇ ਕੇ ਦੇ ਕਸ਼ਮੀਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਬੀਜੇਪੀ ਅਕਾਲੀ ਦੱਲ ਛੱਡ ਕੇ 10 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ

ਫਿਰੋਜ਼ਪੁਰ 10 ਅਕਤੂਬਰ, 2020:
ਫਿਰੋਜ਼ਪੁਰ ਵਿੱਚ ਬੀਜੇਪੀ ਅਕਾਲੀ ਦਲ ਪਾਰਟੀ ਨੂੰ ਹਫਤੇ ਵਿੱਚ ਦੋਹਰਾ ਝਟਕਾ ਲਗਾ ਹੈ ਜਦੋਂ ਪਹਿਲਾਂ ਕੋਠੀ ਰਾਏ ਸਾਹਿਬ ਦੇ ਸਾਬਕਾ ਸਰਪੰਚ ਅਨਵਰ ਭੱਟੀ ਬੀਜੇਪੀ ਅਕਾਲੀ ਦਲ ਪਾਰਟੀ ਦੇ 10 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਆਏ ਸਨ ਤੇ ਹੁਣ ਸ਼ਨੀਵਾਰ ਨੂੰ ਸ੍ਰ; ਪਰਮਿੰਦਰ ਸਿੰਘ ਪਿੰਕੀ ਕਾਂਗਰਸੀ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਦੇ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨਾਂ ਦੇ ਗ੍ਰੇਹ ਵਿਖੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਇੰਦਰਜੀਤ ਖੋਸਾ ਦੀ ਹਾਜ਼ਰੀ ਵਿਚ ਪਿੰਡ ਮਸਤੇ ਕੇ ਦੇ ਕਸ਼ਮੀਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਬੀਜੇਪੀ ਅਕਾਲੀ ਦੱਲ ਛੱਡ ਕੇ 10 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ ਹੋਏ ਹਨ।
ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਜਿਸ ਤਰ੍ਹਾਂ ਵਿਧਾਇਕ ਪਿੰਕੀ ਵੱਲੋਂ ਬਿਨਾਂ ਪੱਖਪਾਤ ਦੇ ਹਲਕੇ ਵਿੱਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਉਨਾਂ ਦੀ ਸੋਚ ਨੂੰ ਦੇਖਦਿਆਂ ਅਜਿਹੇ ਵਿਧਾਇਕ ਦਾ ਮਿਲਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਵਿਧਾਇਕ ਪਿੰਕੀ ਵਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਨਾਂ ਦਾ ਸਮਰਥਨ ਕਰਨ ਲਈ ਅਸੀਂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਾਂ।
ਇਸ ਮੌਕੇ  ਸ੍ਰੀਮਤੀ ਖੋਸਾ ਨੇ ਕਿਹਾ ਕਿ ਅਕਾਲੀ ਤੇ ਭਾਜਪਾ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਤੇ ਕਾਂਗਰਸ ਪਾਰਟੀ ਵਿੱਚ ਆਪਣਾ ਵਿਸ਼ਵਾਸ ਦਿਖਾ ਰਹੇ ਹਨ।
ਉਨ੍ਹਾਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨ੍ਹਾਂ ਪੱਖ ਪਾਤ ਦੇ ਵਿਕਾਸ ਕਾਰਜਾ ਕਰਵਾਏ ਜਾਣਗੇ।
ਇਸ ਮੌਕੇ ਕਾਂਗਰਸੀ ਆਗੂ ਸ੍ਰ: ਹਰਜਿੰਦਰ ਸਿੰਘ ਬਿੱਟੂ ਸਾਂਘਾ, ਸ੍ਰ; ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ ਕਮੇਟੀ, ਤਲਵਿੰਦਰ ਸਿੰਘ, ਯੁਵਰਾਜ ਸਿੰਘ ਬਸਤੀ ਰਾਮਲਾਲ, ਹਰਜੀਤ ਸਿੰਘ ਬਸਤੀ ਰਾਮਲਾਲ, ਬਲਵੀਰ ਬਾਠ ਵਾਇਸ ਚੇਅਰਮੈਨ ਬਲਾਕ ਸੰਮਤੀ, ਰਿਸ਼ੀ ਸ਼ਰਮਾ, ਰਿੰਕੂ ਗਰੋਵਰ, ਸੁਰਜੀਤ ਸੇਠੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button